ਕਹਿਰ ਓ ਰੱਬਾ! ਕੰਮ ਤੋਂ ਘਰ ਜਾਂਦੇ ਮਾਪਿਆਂ ਦੇ ਸੋਹਣੇ-ਸੁਨੱਖੇ ਪੁੱਤ ਨਾਲ ਵਾਪਰਿਆ ਭਾਣਾ, ਪਲਾਂ ''ਚ ਨਿਕਲੀ ਜਾਨ
Saturday, Jul 19, 2025 - 05:43 PM (IST)

ਗੋਰਾਇਆ (ਮੁਨੀਸ਼)- ਗੋਰਾਇਆ ਦੇ ਨੇੜਲੇ ਪਿੰਡ ਬੜਾ ਦੇ ਨੌਜਵਾਨ ਦੀ ਨਹਿਰ ਵਿਚ ਡੁੱਬਣ ਨਾਲ ਦਰਦਨਾਕ ਮੌਤ ਹੋ ਗਈ। ਇਸ ਸਬੰਧੀ ਚੌਂਕੀ ਇੰਚਾਰਜ ਧੁਲੇਤਾ ਸੁਭਾਸ਼ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਮਨਰਾਜ ਸਿੰਘ ਉਰਫ਼ ਮਨੀ ਪੁੱਤਰ ਗਿਆਨ ਸਿੰਘ ਦੇ ਵਾਰਸਾਂ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਨ੍ਹਾਂ ਦਾ ਬੇਟਾ ਰਾਜ ਮਿਸਤਰੀ ਅਤੇ ਲੱਕੜ ਦਾ ਕੰਮ ਕਰਦਾ ਸੀ, ਜੋ ਅੱਟੀ ਪਿੰਡ ’ਚ ਕੰਮ ’ਤੇ ਗਿਆ ਸੀ।
ਇਹ ਵੀ ਪੜ੍ਹੋ: ਸ੍ਰੀ ਦਰਬਾਰ ਸਾਹਿਬ ਨੂੰ ਮਿਲ ਰਹੀਆਂ ਧਮਕੀਆਂ 'ਤੇ CM ਭਗਵੰਤ ਮਾਨ ਦਾ ਵੱਡਾ ਬਿਆਨ
ਸ਼ਾਮ ਵੇਲੇ ਜਦੋਂ ਉਹ ਆਪਣੇ ਮੋਟਰਸਾਈਕਲ ’ਤੇ ਵਾਪਸ ਆ ਰਿਹਾ ਸੀ ਕਿ ਬਿਰਧ ਆਸ਼ਰਮ ਨੇੜੇ ਅਵਾਰਾ ਪਸ਼ੂ ਉਸ ਦੇ ਮੋਟਰਸਾਈਕਲ ਅੱਗੇ ਆ ਗਿਆ, ਜਿਸ ਨੂੰ ਬਚਾਉਂਦੇ ਹੋਏ ਉਸ ਨੇ ਮੋਟਰਸਾਈਕਲ ਜਦੋਂ ਘੁਮਾਇਆ ਤਾਂ ਮੋਟਰਸਾਈਕਲ ਨਹਿਰ ਪੂਲੀ ਦੇ ਡਿਵਾਈਡਰ ਨਾਲ ਟਕਰਾ ਗਿਆ। ਜਿਸ ਨਾਲ ਮੋਟਰਸਾਈਕਲ ਸੜਕ ’ਤੇ ਡਿੱਗ ਗਿਆ ਅਤੇ ਮਨਰਾਜ ਹਵਾ ਵਿਚ ਨਹਿਰ ’ਚ ਜਾ ਡਿੱਗਿਆ। ਉਸ ਦੀ ਰਾਤ ਕਾਫ਼ੀ ਭਾਲ ਕੀਤੀ ਪਰ ਉਹ ਨਹੀਂ ਮਿਲਿਆ। ਸ਼ੁਕਰਵਾਰ ਸਵੇਰੇ ਉਸ ਦੀ ਲਾਸ਼ ਨਹਿਰ ਵਿਚੋਂ ਬਰਾਮਦ ਹੋਈ ਹੈ। ਪੁਲਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਲਾਸ਼ ਨੂੰ ਸਿਵਲ ਹਸਪਤਾਲ ਫਿਲੌਰ ਵਿਚ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ: Punjab: ਛੁੱਟੀ ਆਏ ਫ਼ੌਜੀ ਦੀ ਗੱਡੀ 'ਚੋਂ ਲਾਸ਼ ਮਿਲਣ ਦੇ ਮਾਮਲੇ 'ਚ ਪੁਲਸ ਦੇ ਵੱਡੇ ਖ਼ੁਲਾਸੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e