ਪੰਜਾਬ ''ਚ ਬੇਹੱਦ ਮੰਦਭਾਗੀ ਘਟਨਾ, ਗੀਜ਼ਰ ਦੀ ਗੈਸ ਚੜ੍ਹਨ ਕਾਰਨ ਦੋ ਸਕੀਆਂ ਭੈਣਾਂ ਦੀ ਮੌਤ

Monday, Dec 16, 2024 - 07:17 PM (IST)

ਪੰਜਾਬ ''ਚ ਬੇਹੱਦ ਮੰਦਭਾਗੀ ਘਟਨਾ, ਗੀਜ਼ਰ ਦੀ ਗੈਸ ਚੜ੍ਹਨ ਕਾਰਨ ਦੋ ਸਕੀਆਂ ਭੈਣਾਂ ਦੀ ਮੌਤ

ਭੋਗਪੁਰ (ਰਾਜੇਸ਼ ਸੂਰੀ)- ਭੋਗਪੁਰ ਹੇਠ ਪੈਂਦੇ ਪਿੰਡ ਲੜੋਈ ਦੇ ਇਕ ਘਰ ਵਿਚ ਨਹਾਉਣ ਲਈ ਗਈਆਂ ਦੋ ਸਕੀਆਂ ਭੈਣਾਂ ਦੀ ਵਾਟਰ ਗੀਜ਼ਰ ਦੀ ਗੈਸ ਚੜ੍ਹਨ ਕਾਰਨ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਪ੍ਰਭਜੋਤ ਕੌਰ (12) ਸ਼ਰਨਜੋਤ ਕੌਰ (10) ਵਜੋਂ ਹੋਈ ਹੈ। ਪ੍ਰਭਜੋਤ ਕੌਰ ਸੱਤਵੀਂ ਜਮਾਤ ਦੀ ਵਿਦਿਆਰਥਣ ਸੀ ਅਤੇ ਛੋਟੀ ਭੈਣ ਸ਼ਰਨ ਜੋਤ ਕੌਰ ਪੰਜਵੀਂ ਜਮਾਤ ਵਿਚ ਪੜ੍ਹਦੀ ਸੀ।  

PunjabKesari

ਇਹ ਵੀ ਪੜ੍ਹੋ-ਜਲੰਧਰ 'ਚ ਵੱਡਾ ਹਾਦਸਾ, ਵਿਅਕਤੀ ਦੀ ਦਰਦਨਾਕ ਮੌਤ, ਸਿਰ ਉਪਰੋਂ ਲੰਘਿਆ ਨਗਰ ਨਿਗਮ ਦਾ ਟਿੱਪਰ

ਮਿਲੀ ਜਾਣਕਾਰੀ ਮੁਤਾਬਕ ਘਰ 'ਚ ਬਾਥਰੂਮ ਵਿਚ ਦੋਵੇਂ ਭੈਣਾਂ ਨਹਾਉਣ ਗਈਆਂ ਸੀ, ਜਿੱਥੇ ਗੀਜ਼ਰ ਦੀ ਗੈਸ ਚੜ੍ਹਨ ਨਾਲ ਦੋਹਾਂ ਦੀ ਦਮ ਘੁੱਟਣ ਨਾਲ ਮੌਤ ਹੋ ਗਈ। ਕੁਝ ਘੰਟੇ ਬਾਅਦ ਜਦੋਂ ਉਸ ਦੇ ਛੋਟੇ ਭਰਾ ਨੇ ਆਵਾਜ਼ਾਂ ਮਾਰੀਆਂ ਤਾਂ ਬਾਥਰੂਮ ਦਾ ਦਰਵਾਜ਼ਾ ਨਹੀਂ ਖੁੱਲ੍ਹ ਰਿਹਾ ਸੀ। ਛੋਟੇ ਬੱਚੇ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕੀਤੀ ਪਰ ਜਦੋਂ ਦਰਵਾਜ਼ਾ ਨਹੀਂ ਖੁੱਲ੍ਹਿਆ ਤਾਂ ਫਿਰ ਉਸ ਨੇ ਗੁਆਂਢ ਦੇ ਲੋਕਾਂ ਨੂੰ ਦੱਸਿਆ ਅਤੇ ਪਰਿਵਾਰ ਨੇ ਦਰਵਾਜ਼ਾ ਤੋੜ ਕੇ ਜਦੋਂ ਵੇਖਿਆ ਤਾਂ ਦੋਵੇਂ ਬੱਚੀਆਂ ਬੇਹੋਸ਼ ਡਿੱਗੀਆਂ ਹੋਈਆਂ ਸਨ ਅਤੇ ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਸੀ। ਦੋਵੇਂ ਬੱਚੀਆਂ ਦੀ ਮੌਤ ਹੋ ਗਈ ਸੀ। 

PunjabKesari

ਇਹ ਵੀ ਪੜ੍ਹੋ- Alert! ਕਿਤੇ ਤੁਹਾਨੂੰ ਵੀ ਤਾਂ ਨਹੀਂ ਆਉਂਦੇ ਇਨ੍ਹਾਂ ਨੰਬਰਾਂ ਤੋਂ ਫੋਨ, ਸਿਰਫ਼ 3 ਸੈਕਿੰਡ 'ਚ ਹੋ ਸਕਦੈ...

ਪਰਿਵਾਰ ਦੇ ਮੁੱਖੀ ਨੇ ਦੱਸਿਆ ਬੱਚਿਆਂ ਦੀ ਮਾਤਾ ਵਿਦੇਸ਼ ਦੁਬਈ ਵਿੱਚ ਰਹਿੰਦੀ ਸੀ ਅਤੇ ਬੱਚੀਆਂ ਦੋਵੇਂ ਉਨ੍ਹਾਂ ਕੋਲ ਹੀ ਰਹਿੰਦੀਆਂ ਸਨ ਅਤੇ ਅੱਜ ਜਦੋਂ ਉਹ ਨਹਾਉਣ ਗਈਆਂ ਤਾਂ ਇਹ ਸਾਰੀ ਮੰਦਭਾਗੀ ਘਟਨਾ ਵਾਪਰ ਗਈ। ਇਸ ਘਟਨਾ ਦੇ ਪਤਾ ਲੱਗਣ ਤੋਂ ਬਾਅਦ ਪਿੰਡ ਦੇ ਵਿੱਚ ਸੋਗ ਦੀ ਲਹਿਰ ਛਾ ਗਈ ਅਤੇ ਹਰ ਇਕ ਵਿਅਕਤੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚ ਰਿਹਾ ਹੈ। ਬੱਚੀਆਂ ਦੇ ਸਕੂਲ ਟੀਚਰ ਵੀ ਪਰਿਵਾਰ ਦੇ ਨਾਲ ਬੱਚੀਆਂ ਦੇ ਜਾਣ ਦਾ ਦੁੱਖ ਸਾਂਝਾ ਕਰਨ ਪਹੁੰਚ ਰਹੇ ਹਨ।
 

ਇਹ ਵੀ ਪੜ੍ਹੋ- ਵਿਦੇਸ਼ੋਂ ਆਏ ਫੋਨ ਨੇ ਚੱਕਰਾਂ 'ਚ ਪਾ ਦਿੱਤਾ ਪੂਰਾ ਟੱਬਰ, ਹੋਇਆ ਉਹ ਜੋ ਸੋਚਿਆ ਨਾ ਸੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News