ਪੰਜਾਬ ''ਚ ਵੱਡੀ ਵਾਰਦਾਤ, ਜਵਾਈ ਨੇ ਸਹੁਰੇ ਤੇ ਸਾਲ਼ੇ ਨੂੰ ਮਾਰੀਆਂ ਗੋਲ਼ੀਆਂ

Thursday, Apr 30, 2026 - 11:20 AM (IST)

ਪੰਜਾਬ ''ਚ ਵੱਡੀ ਵਾਰਦਾਤ, ਜਵਾਈ ਨੇ ਸਹੁਰੇ ਤੇ ਸਾਲ਼ੇ ਨੂੰ ਮਾਰੀਆਂ ਗੋਲ਼ੀਆਂ

ਸੰਗਰੂਰ : ਜ਼ਿਲ੍ਹਾ ਸੰਗਰੂਰ ਵਿਚ ਪੈਂਦੇ ਪਿੰਡ ਸ਼ਾਦੀਹਰੀ ’ਚ ਜਵਾਈ ਵੱਲੋਂ ਆਪਣੇ ਸਹੁਰੇ ਅਤੇ ਸਾਲੇ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਜ਼ਿਲ੍ਹੇ ਦੇ ਪਿੰਡ ਸ਼ਾਦੀਹਰੀ ਦੇ ਗੁਰਵਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਨੇ ਆਪਣੇ ਸਹੁਰਾ ਲਖਬੀਰ ਸਿੰਘ ਅਤੇ ਸਾਲਾ ਜਗਸੀਰ ਸਿੰਘ ਨੂੰ ਗੋਲੀਆਂ ਮਾਰ ਦਿੱਤੀਆਂ। ਗੋਲੀਆਂ ਲੱਗਣ ਕਾਰਣ ਗੰਭੀਰ ਰੂਪ ਵਿਚ ਜ਼ਖਮੀ ਹੋਏ ਪਿਓ-ਪੁੱਤ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਇਲਾਜ ਦੌਰਾਨ ਦੋਵਾਂ ਦੀ ਮੌਤ ਹੋ ਗਈ ਹੈ। 

ਇਹ ਵੀ ਪੜ੍ਹੋ : ਭਿਆਨਕ ਗਰਮੀ ਦੇ ਚੱਲਦਿਆਂ ਪੰਜਾਬ ਦੇ ਸਕੂਲਾਂ ਲਈ ਲਿਆ ਗਿਆ ਵੱਡਾ ਫ਼ੈਸਲਾ

ਸੂਤਰਾਂ ਮੁਤਾਬਕ ਗੁਰਵਿੰਦਰ ਸਿੰਘ ਦਾ ਵਿਆਹ ਵੀਰਪਾਲ ਕੌਰ ਪੁੱਤਰੀ ਲਖਬੀਰ ਸਿੰਘ ਵਾਸੀ ਰਸੌਲੀ ਜ਼ਿਲ੍ਹਾ ਪਟਿਆਲਾ ਨਾਲ ਹੋਇਆ ਸੀ। ਦੋਵਾਂ ਦਾ ਹਮੇਸ਼ਾ ਆਪਸ ਵਿਚ ਝਗੜਾ ਰਹਿੰਦਾ ਸੀ, ਜਿਸ ਦੇ ਚੱਲਦੇ ਗੁਰਵਿੰਦਰ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਪੰਜਾਬ : ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਇਸ ਕਾਰਣ ਲਿਆ ਗਿਆ ਫ਼ੈਸਲਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News