ਬਜ਼ੁਰਗ ਦੀ ਮੌਤ ਤੋਂ ਬਾਅਦ ਪਰਿਵਾਰ ਨਾਲ ਹੋ ਗਿਆ ਕਾਂਡ, ਵਾਪਰੀ ਘਟਨਾ ਨੇ ਉਡਾ ਦਿੱਤੇ ਹੋਸ਼
Thursday, Nov 14, 2024 - 01:33 PM (IST)

ਫਰੀਦਕੋਟ (ਜਗਤਾਰ) : ਫਰੀਦਕੋਟ 'ਚ ਬੀਤੇ ਦਿਨੀਂ ਇਕ ਬਜ਼ੁਰਗ ਮਹਿਲਾ ਦੀ ਮੌਤ ਦਾ ਅਫਸੋਸ ਕਰਨ ਆਇਆ ਵਿਅਕਤੀ ਵੱਡੀ ਵਾਰਦਾਤ ਨੂੰ ਅੰਜਾਮ ਦੇ ਗਿਆ। ਉਕਤ ਵਿਅਕਤੀ ਮਹਿਲਾ ਦੇ ਪਤੀ ਅਤੇ ਉਸਦੇ ਭਰਾ ਨੂੰ ਨਸ਼ੀਲੀ ਚਾਹ ਪਿਆ ਕੇ ਇਕ ਲੱਖ ਤੋਂ ਉੱਪਰ ਦੀ ਨਗਦੀ ਲੈ ਕੇ ਫਰਾਰ ਹੋ ਗਿਆ। ਲੁੱਟ ਦੀ ਇਹ ਘਟਨਾ ਸੀ. ਸੀ. ਟੀ. ਵੀ ਕੈਮਰੇ 'ਚ ਵੀ ਕੈਦ ਹੋ ਗਈ ਹੈ। ਘਟਨਾ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ ਬਿਲਕੁੱਲ ਨਜ਼ਦੀਕ ਗੁਰੂ ਨਾਨਕ ਕਲੋਨੀ ਦੇ ਇਕ ਪਰਿਵਾਰ ਨਾਲ ਵਾਪਰੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਲੱਗੀ ਛੁੱਟੀਆਂ ਦੀ ਝੜੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਮਿਲੀ ਜਾਣਕਾਰੀ ਮੁਤਾਬਕ ਕੁਝ ਸਮਾਂ ਪਹਿਲਾਂ ਅਚਾਨਕ ਬਜ਼ੁਰਗ ਮਹਿਲਾ ਦੀ ਮੌਤ ਹੋ ਜਾਂਦੀ ਹੈ, ਕੁਝ ਦਿਨ ਬਾਅਦ ਇਕ ਵਿਅਕਤੀ ਅਫਸੋਸ ਲਈ ਉਨ੍ਹਾਂ ਦੇ ਘਰ ਆ ਜਾਂਦਾ ਹੈ ਅਤੇ ਮਹਿਲਾ ਦੇ ਬਜ਼ੁਰਗ ਪਤੀ ਨਾਲ ਅਫਸੋਸ ਕਰਨ ਦੀ ਗੱਲ ਕਹਿਕੇ ਆਪਣੀਆਂ ਗੱਲਾਂ 'ਚ ਲੈ ਲਿਆ। ਇਸ ਦਰਮਿਆਨ ਉਹ ਗੱਲਾਂ ਗੱਲਾਂ ਵਿਚ ਉਨ੍ਹਾਂ ਦੀ ਰਸੋਈ ਤਕ ਪਹੁੰਚਦਾ ਹੈ ਜਿੱਥੇ ਉਸ ਨੇ ਦੋਵਾਂ ਦੀ ਚਾਹ ਵਿਚ ਨਸ਼ੀਲਾ ਪਦਾਰਥ ਮਿਲਾ ਕੇ ਉਨ੍ਹਾਂ ਨੂੰ ਬੇਹੋਸ਼ ਕਰ ਦਿੱਤਾ ਅਤੇ ਘਰੋਂ ਵਿਚੋਂ ਇਕ ਲੱਖ ਰੁਪਏ ਤੋਂ ਉਪਰ ਦੀ ਨਗਦੀ ਲੈ ਕੇ ਫਰਾਰ ਹੋ ਗਿਆ। ਸਾਰੀ ਰਾਤ ਦੋਵੇਂ ਵਿਅਕਤੀ ਬੇਹੋਸ਼ ਪਏ ਰਹੇ ਜਿਵੇਂ ਹੀ ਸਵੇਰੇ ਉਨ੍ਹਾਂ ਦੇ ਕੰਮ ਕਰਨ ਵਾਲੀ ਔਰਤ ਆਈ ਤਾਂ ਉਸ ਨੇ ਦੋਵਾਂ ਦੀ ਹਾਲਤ ਦੇਖ ਆਂਢ ਗੁਆਂਢ ਨੂੰ ਬੁਲਾਇਆ, ਜਿਸ ਤੋਂ ਬਾਅਦ ਇਸ ਘਟਨਾ ਬਾਰੇ ਪੁਲਸ ਨੂੰ ਸੂਚਿਤ ਕੀਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ਦੇ ਟੋਲ ਪਲਾਜ਼ਿਆਂ ਨੂੰ ਲੈ ਕੇ ਅਹਿਮ ਖ਼ਬਰ, ਹੋ ਗਿਆ ਵੱਡਾ ਐਲਾਨ
ਇਹ ਘਟਨਾ ਸੀ. ਸੀ. ਟੀ. ਵੀ. ਕੈਮਰੇ ਵਿਚ ਵੀ ਕੈਦ ਹੋਈ ਹੈ। ਪੁਲਸ ਵਲੋਂ ਜਾਂਚ ਕੀਤੇ ਜਾਣ ਦੀ ਗੱਲ ਜ਼ਰੂਰ ਆਖੀ ਜਾ ਰਹੀ ਹੈ ਪਰ ਅਜੇ ਤਕ ਇਨਸਾਫ ਨਾ ਮਿਲਣ ਕਰਕੇ ਪਰਿਵਾਰ ਮੀਡੀਆ ਸਾਹਮਣੇ ਆਇਆ ਹੈ ਅਤੇ ਇਨਸਾਫ ਦੀ ਗੁਹਾਰ ਲਗਾਈ ਹੈ। ਇਸ ਮੌਕੇ ਜਦੋਂ ਡੀ.ਐੱਸ. ਪੀ. ਫਰੀਦਕੋਟ ਸ਼ਮਸ਼ੇਰ ਸਿੰਘ ਸ਼ੇਰਗਿੱਲ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਪੁਲਸ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਜਲਦੀ ਹੀ ਉਕਤ ਵਿਅਕਤੀ ਨੂੰ ਕਾਬੂ ਕਰਕੇ ਪਰਿਵਾਰ ਨੂੰ ਇਨਸਾਫ ਦਿਵਾਇਆ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਐਲਾਨ, ਇਨ੍ਹਾਂ ਮੁਲਾਜ਼ਮਾਂ ਨੂੰ ਸੇਵਾ ਮੁਕਤੀ ਤੋਂ ਬਾਅਦ ਵੀ ਮਿਲੇਗਾ ਰੁਜ਼ਗਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e