ਸੰਗਰੂਰ ਦੇ ਪਿੰਡ ਢੰਡਿਆਲ ’ਚ ਸਾਹਮਣੇ ਆਈ ਬੇਅਦਬੀ ਦੀ ਘਟਨਾ

Wednesday, May 25, 2022 - 05:25 PM (IST)

ਸੰਗਰੂਰ ਦੇ ਪਿੰਡ ਢੰਡਿਆਲ ’ਚ ਸਾਹਮਣੇ ਆਈ ਬੇਅਦਬੀ ਦੀ ਘਟਨਾ

ਢੰਡਿਆਲ(ਸੰਜੀਵ) : ਸੂਬੇ ਵਿਚ ਬੇਅਦਬੀ ਦੀਆਂ ਘਟਨਾਵਾਂ ਹਰ ਦਿਨ ਸਾਹਮਣੇ ਆ ਰਹੀਆਂ ਹਨ। ਤਾਜ਼ਾ ਮਾਮਲਾ ਸੰਗਰੂਰ ਦੇ ਪਿੰਡ ਢੰਡਿਆਲ ਦਾ ਸਾਹਮਣੇ ਆਇਆ ਹੈ, ਜਿੱਥੇ ਗੁਟਕਾ ਸਾਹਿਬ ਦੀ ਬੇਅਦਬੀ ਹੋਣ ਦੀ ਜਾਣਕਾਰੀ ਮਿਲੀ ਹੈ। ਜਾਣਕਾਰੀ ਮੁਤਾਬਕ ਜਿਸ ਵਿਅਕਤੀ ਨੇ ਕਥਿਤ ਤੌਰ ’ਤੇ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ ਉਸਦੀ ਪਤਨੀ ਗੁਰਦੁਆਰਾ ਸਾਹਿਬ ਤੋਂ ਆਪਣੇ ਘਰ ਗੁਟਕਾ ਸਾਹਿਬ ਲਿਆ ਕੇ ਪਾਠ ਕਰਦੀ ਸੀ। ਉਕਤ ਵਿਅਕਤੀ ਨੇ ਨਸ਼ੇ ਦੀ ਹਾਲਤ ਵਿਚ ਗੁਟਕਾ ਸਾਹਿਬ ਨੂੰ ਅਗਨ ਭੇਂਟ ਕਰ ਦਿੱਤਾ। 

ਇਹ ਵੀ ਪੜ੍ਹੋ- ਮਾਮੇ ਨੇ ਨਾਬਾਲਗ ਭਾਣਜੀ ਨਾਲ ਜ਼ਬਰਦਸਤੀ ਕਰਨ ਦੀ ਕੀਤੀ ਕੋਸ਼ਿਸ਼

ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਬਾਰੇ ਜਾਣਕਾਰੀ ਮਿਲਦਿਆਂ ਹੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਇਸ ਘਟਨਾ ਬਾਰੇ ਦੱਸਦਿਆਂ ਮੁਲਜ਼ਮ ਦੀ ਪਤਨੀ ਨੇ ਆਪਣੇ ਪਤੀ ਖ਼ਿਲਾਫ਼ ਬਿਆਨ ਦਿੱਤੇ ਹਨ, ਜਿਸ ਦੇ ਆਧਾਰ ’ਤੇ ਪੁਲਸ ਨੇ ਮੁਲਜ਼ਮ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਬਰਨਾਲਾ ਪੁਲਸ ਨੂੰ ਵੱਡੀ ਸਫ਼ਲਤਾ, 10 ਕੁਇੰਟਲ ਚੂਰਾ-ਪੋਸਤ ਸਣੇ 2 ਵਿਅਕਤੀ ਗ੍ਰਿਫ਼ਤਾਰ

ਇਸ ਘਟਨਾ ਬਾਰੇ ਪਤਾ ਲੱਗਣ ’ਤੇ ਸਿੱਖ ਜੱਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕਿਹਾ ਕਿ ਜੋ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਹਨ ਉਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਸਿੱਖ ਜਥੇਬੰਦੀਆਂ ਨੇ ਪੁਲਸ ਤੋਂ ਉਕਤ ਵਿਅਕਤੀ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

Anuradha

Content Editor

Related News