ਮੁਕੇਰੀਆਂ 'ਚ ਵਾਪਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ, ਖਿਲਰੇ ਮਿਲੇ ਅੰਗ
Thursday, Apr 18, 2024 - 06:27 PM (IST)
ਮੁਕੇਰੀਆਂ (ਨਾਗਲਾ,ਝਾਵਰ)- ਥਾਣਾ ਮੁਕੇਰੀਆਂ ਦੇ ਪਿੰਡ ਚੀਮਾ ਪੋਤਾ ਵਿਖੇ ਪਿੰਡ ਦੇ ਸ੍ਰੀ ਗੁਰੂ ਰਵਿਦਾਸ ਸਭਾ ਗੁਰਦੁਆਰਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮੌਕੇ ਡੀ. ਐੱਸ. ਪੀ. ਮੁਕੇਰੀਆਂ ਵਿਪਨ ਕੁਮਾਰ ਅਤੇ ਐੱਸ. ਐੱਚ. ਓ. ਪ੍ਰਮੋਦ ਕੁਮਾਰ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਘਟਨਾਕ੍ਰਮ ਦਾ ਜਾਇਜ਼ਾ ਲਿਆ। ਇਸ ਮੌਕੇ ਸਤਿਕਾਰ ਕਮੇਟੀ ਦੇ ਪ੍ਰਧਾਨ ਦਵਿੰਦਰ ਸਿੰਘ ਖਾਲਸਾ ਅਤੇ ਹੋਰ ਪਿੰਡ ਨਿਵਾਸੀ ਵੀ ਹਾਜ਼ਰ ਸਨ।
ਇਸ ਮੌਕੇ ਸਤਿਕਾਰ ਕਮੇਟੀ ਦੇ ਪ੍ਰਧਾਨ ਦਵਿੰਦਰ ਸਿੰਘ ਖਾਲਸਾ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਤਾਂ ਉਹ ਗੁਰਦੁਆਰਾ ਸਾਹਿਬ ਪਹੁੰਚੇ ਅਤੇ ਉਨ੍ਹਾਂ ਗੁਰਦੁਆਰਾ ਦੇ ਪਾਠੀ ਹਰਬੰਸ ਲਾਲ ਅਤੇ ਹੋਰ ਕਮੇਟੀ ਮੈਂਬਰਾਂ ਨੂੰ ਨਾਲ ਲੈ ਕੇ ਜਾਂਚ ਪੜਤਾਲ ਕੀਤੀ। ਉਨ੍ਹਾਂ ਦੱਸਿਆ ਕਿ ਸਰੂਪ ਕੁਝ ਪੁਰਾਣੇ ਸਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਫਟੇ ਹੋਏ ਵੇਖੇ ਗਏ ਜਦੋਂ ਸਰੂਪ ਦੇ ਸੁਖ ਆਸਨ ਕਰਕੇ ਦੂਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦਾ ਪ੍ਰਕਾਸ਼ ਕੀਤਾ ਗਿਆ ਤਾਂ ਉਸ ਦੇ ਵੀ ਅੰਗ ਫਟੇ ਹੋਏ ਪਾਏ ਗਏ।
ਇਹ ਵੀ ਪੜ੍ਹੋ- ਵਿਸ਼ਵ ਹਿੰਦੂ ਪ੍ਰੀਸ਼ਦ ਦੇ ਆਗੂ ਦੇ ਕਤਲ ਦੀ ਜਾਂਚ ਕਰੇਗੀ NIA,ਵਿਦੇਸ਼ ਨਾਲ ਜੁੜੇ ਤਾਰ, ਖੁੱਲ੍ਹ ਰਹੇ ਵੱਡੇ ਰਾਜ਼
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਤੁਰੰਤ ਮੁਕੇਰੀਆਂ ਪੁਲਸ ਨੂੰ ਸੂਚਿਤ ਕੀਤਾ ਗਿਆ। ਜਦੋਂ ਇਸ ਸਬੰਧੀ ਡੀ. ਐੱਸ. ਪੀ. ਮੁਕੇਰੀਆਂ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਤਿਕਾਰ ਕਮੇਟੀ ਦੇ ਪ੍ਰਧਾਨ ਦਵਿੰਦਰ ਸਿੰਘ ਅਤੇ ਗੁਰਦੁਆਰਾ ਸਾਹਿਬ ਦੇ ਪਾਠੀ ਹਰਬੰਸ ਲਾਲ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਹ ਬੇਅਦਬੀ ਦਾ ਮਾਮਲਾ ਕਾਫ਼ੀ ਪਹਿਲਾਂ ਦਾ ਲੱਗਦਾ ਹੈ ਅਤੇ ਇਸ ਸਬੰਧੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ। ਇਥੇ ਜ਼ਿਕਰਯੋਗ ਹੈ ਕਿ ਦੋਵੇਂ ਸਰੂਪਾਂ ਨੂੰ ਸਤਿਕਾਰ ਸਹਿਤ ਗੁਰਦੁਆਰਾ ਨਾਨਕ ਦਰਬਾਰ ਟੱਕਰ ਸਾਹਿਬ ਉਸ਼ਮਾਨ ਸ਼ਹੀਦ ਵਿਖੇ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ- ਮਾਸੂਮ 'ਦਿਲਰੋਜ਼' ਦੇ ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ, ਅਦਾਲਤ ਨੇ ਦੋਸ਼ੀ ਔਰਤ ਨੂੰ ਸੁਣਾਈ ਫਾਂਸੀ ਦੀ ਸਜ਼ਾ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8