ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਬਾਰੇ ਸੁਣ ਕੇ ਦਿਲ ਨੂੰ ਬਹੁਤ ਠੇਸ ਪਹੁੰਚੀ : ਮਾਨ

Saturday, Dec 18, 2021 - 10:32 PM (IST)

ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਬਾਰੇ ਸੁਣ ਕੇ ਦਿਲ ਨੂੰ ਬਹੁਤ ਠੇਸ ਪਹੁੰਚੀ : ਮਾਨ

ਚੰਡੀਗੜ੍ਹ- ਅੰਮ੍ਰਿਤਸਰ ਦੇ ਸ੍ਰੀ ਹਰਿੰਮਦਰ ਸਾਹਿਬ ਵਿਖੇ ਬੇਅਦਬੀ ਕਰਨ ਦੇ ਘਿਨੌਣੇ ਯਤਨਾਂ ਦੀ ਪੂਰੇ ਵਿਸ਼ਵ ਭਰ ’ਚ ਵਸਦੇ ਨਾਨਕ ਨਾਮਲੇਵਾ ਸਿੱਖ ਨਿਖੇਧੀ ਕਰ ਰਹੇ ਹਨ। ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਵੀ ਇਸ ਨੂੰ ਨਿੰਦਣਯੋਗ ਤੇ ਮੰਦਭਾਗੀ ਘਟਨਾ ਦੱਸਿਆ ਹੈ। 

PunjabKesari

ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ’ਚ ਬੇਅਦਬੀ ਦੀ ਕੋਸ਼ਿਸ਼ ਏਜੰਸੀਆਂ ਦਾ ਕਾਰਾ : ਵਲਟੋਹਾ

ਉਨ੍ਹਾਂ ਨੇ ਇਕ ਟਵੀਟ ਸ਼ੇਅਰ ਕਰਦਿਆਂ ਲਿਖਿਆ ਕਿ ''ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਹੋਈ ਮੰਦਭਾਗੀ ਘਟਨਾ ਬਾਰੇ ਸੁਣ ਕੇ ਦਿਲ ਨੂੰ ਬਹੁਤ ਦੁੱਖ ਹੋਇਆ। ਪ੍ਰਮਾਤਮਾ ਪੰਜਾਬ ਤੇ ਪੰਜਾਬੀਆਂ ਦੇ ਸਿਰ ’ਤੇ ਮਿਹਰ ਭਰਿਆ ਹੱਥ ਰੱਖੇ।''

ਇਹ ਵੀ ਪੜ੍ਹੋ- ਭਾਰਤ ਸਰਕਾਰ ਬੇਅਦਬੀ ਦੀ ਸਾਜ਼ਿਸ਼ ਨੂੰ ਬੇਨਕਾਬ ਕਰਨ ਲਈ ਪੂਰਾ ਸਹਿਯੋਗ ਦੇਵੇਗੀ : ਸਿਰਸਾ

ਦੱਸ ਦੇਈਏ ਕਿ ਅੱਜ ਜਦੋਂ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਾਮ ਸਮੇਂ ਸ੍ਰੀ ਰਹਿਰਾਸ ਦਾ ਪਾਠ ਹੋ ਰਿਹਾ ਸੀ ਤਾਂ ਉਸ ਸਮੇਂ ਇਕ ਨੌਜਵਾਨ ਨੇ ਪ੍ਰਕਾਸ਼ ਅਸਥਾਨ ਵਾਲਾ ਜੰਗਲਾ ਟੱਪ ਕੇ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਪਰ ਟਾਸਕ ਫੋਰਸ ਵੱਲੋਂ ਉਸ ਨੂੰ ਕਾਬੂ ਕਰ ਲਿਆ ਗਿਆ। ਜਿਸ ਤੋਂ ਬਾਅਦ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨ ਨੂੰ ਸੰਗਤ ਵੱਲੋਂ ਕੁੱਟ-ਕੁੱਟ ਕੇ ਮੌਕੇ 'ਤੇ ਹੀ ਮਾਰ ਦਿੱਤਾ ਗਿਆ।

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ

 


author

Bharat Thapa

Content Editor

Related News