ਵਿਆਹ ਸਮਾਗਮ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 3 ਮਹੀਨਿਆਂ ਦੇ ਬੱਚੇ ਦੀ ਮੌਤ

Thursday, Oct 24, 2024 - 06:55 PM (IST)

ਵਿਆਹ ਸਮਾਗਮ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 3 ਮਹੀਨਿਆਂ ਦੇ ਬੱਚੇ ਦੀ ਮੌਤ

ਬੰਗਾ (ਰਾਕੇਸ਼ ਅਰੋੜਾ)- ਬੰਗਾ-ਫਗਵਾੜਾ ਨੈਸ਼ਨਲ ਹਾਈਵੇਅ 'ਤੇ ਪੈਂਦੇ ਪਿੰਡ ਬੀਸਲਾ ਗੇਟ ਨੇੜੇ ਬੀਤੀ ਦੇਰ ਰਾਤ ਅਣਪਛਾਤੇ ਵਾਹਨ ਕਾਰਨ ਸੜਕ ਹਾਦਸਾ ਵਾਪਰ ਗਿਆ। ਹਾਦਸੇ ਦੌਰਾਨ ਤਿੰਨ ਮਹੀਨਿਆਂ ਦੇ ਨਵਜੰਮੇ ਬੱਚੇ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਦੇ ਨਾਲ ਹੀ ਦੋ ਔਰਤਾਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਈਆਂ ਜਦਕਿ ਇਕ ਵਿਅਕਤੀ ਨੂੰ ਮਾਮੂਲੀ ਸੱਟਾਂ ਲੱਗੀਆਂ। 

ਇਸ ਸਬੰਧੀ ਮੌਕੇ ਤੋਂ ਮਿਲੀ ਜਾਣਕਾਰੀ ਮੁਤਾਬਕ ਵਿਨੋਦ ਕੁਮਾਰ ਜਾਖੂ ਪੁੱਤਰ ਰਾਮ ਕ੍ਰਿਸ਼ਨ ਜਾਖੂ ਨਿਵਾਸੀ ਬੰਗਾ ਆਪਣੇ ਪਰਿਵਾਰਕ ਮੈਂਬਰ, ਜਿਨ੍ਹਾਂ ਵਿੱਚ ਉਨ੍ਹਾਂ ਦੀ ਪਤਨੀ ਅੰਨੂ, ਮਾਤਾ ਕਮਲਜੀਤ ਕੌਰ ਅਤੇ ਪੁੱਤਰ ਵਿਹਾਨ ਜਾਖੂ ਅਤੇ ਅਨਰੀਕ ਜਾਖੂ ਨਾਲ ਆਪਣੀ ਗੱਡੀ ਨੰਬਰ ਪੀ. ਬੀ. 32 ਵੀ 0086 'ਤੇ ਸਵਾਰ ਹੋ ਕੇ ਹੁਸ਼ਿਆਰਪੁਰ ਵਿਖੇ ਇਕ ਵਿਆਹ ਸਮਾਗਮ ਤੋਂ ਵਾਪਸ ਆਪਣੇ ਘਰ ਬੰਗਾ ਨੂੰ ਆ ਰਿਹਾ ਸੀ। ਜਿਵੇਂ ਹੀ ਉਹ ਹਾਦਸੇ ਵਾਲੇ ਸਥਾਨ 'ਤੇ ਪੁੱਜੇ ਤਾਂ ਉਹ ਆਪਣੇ ਤੋਂ ਅੱਗੇ ਜਾ ਰਹੇ ਇਕ ਅਣਪਛਾਤੇ ਵਾਹਨ ਨੂੰ ਕਰਾਸ ਕਰਨ ਲੱਗੇ। ਇਸ ਦੌਰਾਨ ਉਕਤ ਵਾਹਨ ਨਾਲ ਉਨ੍ਹਾਂ ਦੀ ਗੱਡੀ ਦੀ ਟੱਕਰ ਹੋ ਗਈ। 

ਇਹ ਵੀ ਪੜ੍ਹੋ- Positive News: ਪਾਸਪੋਰਟ ਬਣਵਾਉਣ ਵਾਲਿਆਂ ਲਈ ਅਹਿਮ ਖ਼ਬਰ, ਤੁਰੰਤ ਕਰੋ ਇਹ ਕੰਮ

ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ ਦੇ ਪਰਖੱਚੇ ਤੱਕ ਉੱਡ ਗਏ। ਜਿਸ ਦੇ ਚਲਦੇ ਉਨ੍ਹਾਂ ਦੀ ਪਤਨੀ ਅੰਨੂ ਅਤੇ ਤਿੰਨ ਮਹੀਨਿਆਂ ਦਾ ਬੱਚਾ ਅਨਰੀਕ, ਮਾਤਾ ਕਮਲਜੀਤ ਕੌਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਜਦਕਿ ਵਿਨੋਦ ਕੁਮਾਰ ਮਾਮੂਲੀ ਜ਼ਖ਼ਮੀ ਹੋਇਆ। ਮੌਕੇ ਉਤੇ ਲੰਘ ਰਹੇ ਰਾਹਗੀਰਾਂ ਨੇ ਜ਼ਖ਼ਮੀਆਂ ਨੂੰ ਆਪਣੇ ਵਾਹਨ ਰਾਹੀਂ ਨਜ਼ਦੀਕੀ ਪੈਂਦੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾ ਪੁਹੰਚਾਇਆ, ਜਿੱਥੇ ਡਾਕਟਰਾਂ ਨੇ ਬੱਚੇ ਦੀ ਹਾਲਤ ਨੂੰ ਵੇਖਦੇ ਹੋਏ ਉਥੋਂ ਬੰਗਾ ਦੇ ਨਿੱਜੀ ਹਸਪਤਾਲ ਰੈਫਰ ਦਿੱਤਾ। ਇਥੇ ਡਾਕਟਰ ਵੱਲੋਂ ਬੱਚੇ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ। 

ਅੰਨੂ ਅਤੇ ਮਾਤਾ ਕਮਲਜੀਤ ਗੁਰੂ ਨਾਨਕ ਮਿਸ਼ਨ ਹਸਪਤਾਲ ਵਿੱਚ ਜ਼ੇਰੇ ਇਲਾਜ਼ ਹਨ। ਹਾਦਸੇ ਦੀ ਸੂਚਨਾ ਮਿਲਦੇ ਹੀ ਬੰਗਾ ਸਦਰ ਪੁਲਸ ਦੇ ਅਧਿਕਾਰੀ ਏ. ਐੱਸ. ਆਈ. ਰਘਵੀਰ ਸਿੰਘ ਸਮੇਤ ਪੁਲਸ ਪਾਰਟੀ ਮੌਕੇ 'ਤੇ ਪੁੱਜੇ ਅਤੇ ਨੁਕਸਾਨੇ ਗਏ ਵਾਹਨ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਹਾਦਸੇ ਵਾਲੇ ਸਥਾਨ ਨੇੜੇ ਪੈਂਦੀਆਂ ਇਮਾਰਤਾਂ 'ਤੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ਼ ਦੀ ਜਾਂਚ ਕਰਕੇ ਉਕਤ ਵਾਹਨ ਨੂੰ ਵੀ ਜਲਦ ਕਾਬੂ ਕਰ ਲਿਆ ਜਾਵੇਗਾ। 
ਇਹ ਵੀ ਪੜ੍ਹੋ- ਵੱਡੀ ਖ਼ਬਰ: ਅਕਾਲੀ ਦਲ ਨਹੀਂ ਲੜੇਗਾ ਜ਼ਿਮਨੀ ਚੋਣਾਂ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News