ਸ਼ਰਾਬ ਦੀਆਂ 12 ਬੋਤਲਾਂ ਸਣੇ ਅੜਿੱਕੇ
Tuesday, Jul 03, 2018 - 12:59 AM (IST)
ਪਟਿਆਲਾ, (ਬਲਜਿੰਦਰ)- ਥਾਣਾ ਬਖਸ਼ੀਵਾਲਾ ਦੀ ਪੁਲਸ ਨੇ ਐੱਸ. ਐੱਚ. ਓ. ਗੁਰਨਾਮ ਸਿੰਘ ਦੀ ਅਗਵਾਈ ਹੇਠ ਇਕ ਵਿਅਕਤੀ ਨੂੰ ਸ਼ਰਾਬ ਦੀਆਂ 12 ਬੋਤਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦਾ ਨਾਂ ਮੋਹਨ ਪਟੇਲ ਵਾਸੀ ਬਿਹਾਰ ਹਾਲ ਨਿਵਾਸੀ ਪਿੰਡ ਲਚਕਾਣੀ ਹੈ।
ਪੁਲਸ ਅਨੁਸਾਰ ਹੌਲਦਾਰ ਮਨਦੀਪ ਸਿੰਘ ਪੁਲਸ ਪਾਰਟੀ ਸਮੇਤ ਪਿੰਡ ਫਤਿਹਪੁਰ ਵਿਖੇ ਮੌਜੂਦ ਸਨ। ਉਕਤ ਵਿਅਕਤੀ ਨੂੰ ਜਦੋਂ ਸ਼ੱਕ ਦੇ ਆਧਾਰ ’ਤੇ ਰੋਕ ਕੇ ਚੈੱਕ ਕੀਤਾ ਗਿਆ ਤਾਂ ਉਸ ਤੋਂ ਸ਼ਰਾਬ ਦੀਆਂ 12 ਬੋਤਲਾਂ ਬਰਾਮਦ ਹੋਈਆਂ। ਉਸ ਦੇ ਖਿਲਾਫ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
