ਰੇਤਾ ਨਾਲ ਭਰੀ ਟਰੈਕਟਰ-ਟਰਾਲੀ ਸਣੇ ਕਾਬੂ

Monday, Apr 02, 2018 - 05:25 AM (IST)

ਰੇਤਾ ਨਾਲ ਭਰੀ ਟਰੈਕਟਰ-ਟਰਾਲੀ ਸਣੇ ਕਾਬੂ

ਫਾਜ਼ਿਲਕਾ, (ਨਾਗਪਾਲ, ਲੀਲਾਧਰ)— ਥਾਣਾ ਸਿਟੀ ਦੀ ਪੁਲਸ ਨੇ ਸਥਾਨਕ ਘੰਟਾਘਰ ਚੌਕ ਦੇ ਨੇੜੇ ਇਕ ਵਿਅਕਤੀ ਨੂੰ ਰੇਤਾ ਨਾਲ ਭਰੀ ਟਰੈਕਟਰ-ਟਰਾਲੀ ਸਮੇਤ ਕਾਬੂ ਕੀਤਾ ਹੈ। 
ਪ੍ਰਾਪਤ ਜਾਣਕਾਰੀ ਮੁਤਾਬਕ ਏ. ਐੱਸ. ਆਈ. ਜੁਗਰਾਜ ਸਿੰਘ ਨੂੰ 31 ਮਾਰਚ 2018 ਨੂੰ ਸ਼ਾਮ ਲਗਭਗ 5.20 ਵਜੇ ਗੁਪਤ ਸੂਚਨਾ ਮਿਲੀ ਕਿ ਮੱਖਣ ਸਿੰਘ ਵਾਸੀ ਪਿੰਡ ਮੁਹੰਮਦ ਅਮੀਰਾ ਰੇਤਾ ਦੀ ਨਾਜਾਇਜ਼ ਮਾਈਨਿੰਗ ਕਰਦਾ ਹੈ, ਜਿਸ 'ਤੇ ਪੁਲਸ ਨੇ ਉਕਤ ਵਿਅਕਤੀ ਨੂੰ ਸਥਾਨਕ ਘੰਟਾਘਰ ਚੌਕ ਦੇ ਨੇੜੇ ਰੇਤਾ ਨਾਲ ਭਰੀ ਟਰੈਕਟਰ-ਟਰਾਲੀ ਸਮੇਤ ਕਾਬੂ ਕਰ ਲਿਆ। ਪੁਲਸ ਨੇ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ। 


Related News