ਦਿੜ੍ਹਬਾ ਵਿਖੇ ਇਨਕਮ ਟੈਕਸ ਵਿਭਾਗ ਦੀ ਜਾਂਚ ਦੂਜੇ ਦਿਨ ਵੀ ਰਹੀ ਜਾਰੀ

Friday, Nov 13, 2026 - 08:27 PM (IST)

ਦਿੜ੍ਹਬਾ ਵਿਖੇ ਇਨਕਮ ਟੈਕਸ ਵਿਭਾਗ ਦੀ ਜਾਂਚ ਦੂਜੇ ਦਿਨ ਵੀ ਰਹੀ ਜਾਰੀ

ਦਿੜ੍ਹਬਾ ਮੰਡੀ (ਅਜੈ)- ਪੰਜਾਬ ਸਮੇਤ ਹੋਰ ਸੂਬਿਆਂ ਅੰਦਰ ਵੱਡੀ ਪੱਧਰ ਤੇ ਕਾਰੋਬਾਰ ਕਰਨ ਵਾਲੇ ਉਦਯੋਗਪਤੀ ਦੀ ਦਿੜ੍ਹਬਾ ਵਿਖੇ ਆੜ੍ਹਤ ਦੀ ਫਰਮ’ਤੇ ਇਨਕਮ ਟੈਕਸ ਵਿਭਾਗ ਵੱਲੋਂ ਕੀਤੀ ਗਈ ਛਾਪੇਮਾਰੀ ਦੌਰਾਨ ਜਾਂਚ ਦਾ ਕੰਮ ਦੂਜੇ ਦਿਨ ਵੀ ਜਾਰੀ ਰਿਹਾ। ਮਿਲੀ ਜਾਣਕਾਰੀ ਅਨੁਸਾਰ ਇਨਕਮ ਟੈਕਸ ਵਿਭਾਗ ਦੀ ਟੀਮ ਵੱਲੋਂ ਲਗਾਤਾਰ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। 

ਦੂਜੇ ਦਿਨ ਵੀ ਵਿਭਾਗੀ ਅਧਿਕਾਰੀਆਂ ਦੀ ਮੌਜੂਦਗੀ ਅਤੇ ਜਾਂਚ ਦੀ ਕਾਰਵਾਈ ਜਾਰੀ ਰਹਿਣ ਕਾਰਨ ਇਹ ਮਾਮਲਾ ਸ਼ਹਿਰ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਹਾਲਾਂਕਿ ਛਾਪੇਮਾਰੀ ਦੇ ਅਸਲ ਕਾਰਨਾਂ, ਜਾਂਚ ਦੇ ਘੇਰੇ ਅਤੇ ਹੁਣ ਤੱਕ ਸਾਹਮਣੇ ਆਏ ਤੱਥਾਂ ਸਬੰਧੀ ਵਿਭਾਗ ਵੱਲੋਂ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ। ਇਨਕਮ ਟੈਕਸ ਵਿਭਾਗ ਦੀ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਇਸ ਕਾਰਵਾਈ ਸਬੰਧੀ ਹੋਰ ਵੇਰਵੇ ਸਾਹਮਣੇ ਆਉਣ ਦੀ ਸੰਭਾਵਨਾ ਹੈ। ਫਿਲਹਾਲ ਦਿੜ੍ਹਬਾ ਦੇ ਕਾਰੋਬਾਰੀ ਵਰਗ ਅਤੇ ਆਮ ਲੋਕਾਂ ਦੀਆਂ ਨਜ਼ਰਾਂ ਇਸ ਕਾਰਵਾਈ ’ਤੇ ਟਿਕੀਆਂ ਹੋਈਆਂ ਹਨ।


author

Anmol Tagra

Content Editor

Related News