ਲੁਧਿਆਣਾ : ਸਬਜ਼ੀ ਮੰਡੀ ''ਚ ਫਰੂਟ ਕੰਪਨੀ ''ਤੇ ਆਮਦਨ ਟੈਕਸ ਵਿਭਾਗ ਨੇ ਕੀਤੀ ਛਾਪੇਮਾਰੀ

Wednesday, Sep 08, 2021 - 10:26 AM (IST)

ਲੁਧਿਆਣਾ : ਸਬਜ਼ੀ ਮੰਡੀ ''ਚ ਫਰੂਟ ਕੰਪਨੀ ''ਤੇ ਆਮਦਨ ਟੈਕਸ ਵਿਭਾਗ ਨੇ ਕੀਤੀ ਛਾਪੇਮਾਰੀ

ਲੁਧਿਆਣਾ (ਖੁਰਾਣਾ) : ਇੱਥੇ ਸਬਜ਼ੀ ਮੰਡੀ 'ਚ ਆਮਦਨ ਟੈਕਸ ਵਿਭਾਗ ਵੱਲੋਂ ਛਾਪੇਮਾਰੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਸਬਜ਼ੀ ਮੰਡੀ 'ਚ ਇਕ ਫਰੂਟ ਕੰਪਨੀ 'ਚ ਆਮਦਨ ਟੈਕਸ ਵਿਭਾਗ ਵੱਲੋਂ ਬੁੱਧਵਾਰ ਸਵੇਰੇ ਛਾਪੇਮਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਮੋਹਾਲੀ 'ਚ ਵੱਡੀ ਵਾਰਦਾਤ, ਚੰਡੀਗੜ੍ਹ ਪੁਲਸ ਦੇ ਸੇਵਾਮੁਕਤ ਸਬ ਇੰਸਪੈਕਟਰ ਨੇ ਬੇਰਹਿਮੀ ਨਾਲ ਕਤਲ ਕੀਤੀ ਪਤਨੀ

ਦੱਸਿਆ ਜਾ ਰਿਹਾ ਹੈ ਕਿ 6 ਵੱਖ-ਵੱਖ ਗੱਡੀਆਂ 'ਚ ਆਏ ਅਧਿਕਾਰੀਆਂ ਨੇ ਫਰੂਟ ਕੰਪਨੀ ਦੀ ਇਮਾਰਤ ਨੂੰ ਪੂਰੀ ਤਰ੍ਹਾਂ ਨਾਲ ਘੇਰ ਲਿਆ। ਇਸ ਦੌਰਾਨ ਵੱਡੀ ਗਿਣਤੀ 'ਚ ਸੀ. ਆਰ. ਪੀ. ਐਫ. ਦੇ ਜਵਾਨ ਵੀ ਸ਼ਾਮਲ ਹਨ। ਵਿਭਾਗ ਵੱਲੋਂ ਫਰੂਟ ਕੰਪਨੀ ਦੇ ਹੋਰ ਟਿਕਾਣਿਆਂ 'ਤੇ ਵੀ ਛਾਪੇਮਾਰੀ ਦਾ ਕੰਮ ਚੱਲ ਰਿਹਾ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ, ਸਰਕਾਰ ਵੱਲੋਂ ਦਿੱਤਾ ਗਿਆ ਤੋਹਫ਼ਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

Babita

Content Editor

Related News