ਪੰਜਾਬ 'ਚ ਸਾਬਕਾ ਕਾਂਗਰਸੀ ਵਿਧਾਇਕ ਦੀ ਰਿਹਾਇਸ਼ 'ਤੇ ਇਨਕਮ ਟੈਕਸ ਵਿਭਾਗ ਦੀ ਛਾਪੇਮਾਰੀ

Friday, Oct 28, 2022 - 12:34 PM (IST)

ਪੰਜਾਬ 'ਚ ਸਾਬਕਾ ਕਾਂਗਰਸੀ ਵਿਧਾਇਕ ਦੀ ਰਿਹਾਇਸ਼ 'ਤੇ ਇਨਕਮ ਟੈਕਸ ਵਿਭਾਗ ਦੀ ਛਾਪੇਮਾਰੀ

ਪਠਾਨਕੋਟ - ਸਰਹੱਦੀ ਹਲਕਾ ਭੋਆ ਦੇ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਦੇ ਘਰ ਅੱਜ ਸਵੇਰੇ 6 ਵਜੇ ਦੇ ਕਰੀਬ ਇਨਕਮ ਟੈਕਸ ਵਿਭਾਗ ਦੀ ਟੀਮ ਵਲੋਂ ਛਾਪੇਮਾਰੀ ਕੀਤੀ ਗਈ। ਟੀਮ ਦੇ ਅਧਿਕਾਰੀਆਂ ਵਲੋਂ ਘਰ ਦਾ ਗੇਟ ਬੰਦ ਕਰਕੇ ਛਾਪੇਮਾਰੀ ਕੀਤੀ ਜਾ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਧਾਇਕ ਜੋਗਿੰਦਰ ਦੇ ਘਰ ਇਨਕਮ ਟੈਕਸ ਵਿਭਾਗ ਦੀ ਟੀਮ ਦੇ ਨਾਲ-ਨਾਲ ਈ.ਡੀ. ਦੀ ਟੀਮ ਵੀ ਪਹੁੰਚੀ ਹੋਈ ਦੱਸੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ : ਗੁਰੂ ਨਗਰੀ ਅੰਮ੍ਰਿਤਸਰ ’ਚੋਂ ਮੁੜ ਵਾਇਰਲ ਹੋਈ ਨਸ਼ੇ 'ਚ ਧੁੱਤ ਨੌਜਵਾਨ ਦੀ ਵੀਡੀਓ

ਦੱਸ ਦੇਈਏ ਕਿ ਇਨਕਮ ਟੈਕਸ ਦੀ ਟੀਮ ਨੇ ਛਾਪੇਮਾਰੀ ਦੌਰਾਨ ਸਾਬਕਾ ਵਿਧਾਇਕ ਦੀ ਰਿਹਾਇਸ਼ ਦੇ ਬਾਹਰ ਵੱਡੀ ਗਿਣਤੀ ’ਚ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਹਨ ਤਾਂਕਿ ਕੋਈ ਅੰਦਰ-ਬਾਹਰ ਨਾ ਜਾ ਸਕੇ।

ਪੜ੍ਹੋ ਇਹ ਵੀ ਖ਼ਬਰ : ਗੁਰਦਾਸਪੁਰ ’ਚ ਵਾਪਰਿਆ ਭਿਆਨਕ ਹਾਦਸਾ, ਕਾਰ ਸਵਾਰ 5 ਨੌਜਵਾਨਾਂ ’ਚੋਂ 2 ਦੀ ਮੌਤ, ਕਾਰ ਦੇ ਉੱਡੇ ਪਰਖੱਚੇ


author

rajwinder kaur

Content Editor

Related News