ਇਨਕਮ ਟੈਕਸ ਵਿਭਾਗ ਵੱਲੋਂ ਸਕੈਨ ਸੈਂਟਰ ''ਤੇ ਛਾਪਾ
Friday, Mar 23, 2018 - 08:02 AM (IST)

ਬਰਨਾਲਾ, (ਵਿਵੇਕ ਸਿੰਧਵਾਨੀ, ਰਵੀ)- ਸਿਵਲ ਹਸਪਤਾਲ ਨੇੜੇ ਇਕ ਸਕੈਨ ਸੈਂਟਰ 'ਚ ਇਨਕਮ ਟੈਕਸ ਵਿਭਾਗ ਨੇ ਛਾਪੇਮਾਰੀ ਕੀਤੀ। ਸਵੇਰ ਤੋਂ ਹੀ ਵਿਭਾਗ ਦੀਆਂ ਸੰਗਰੂਰ ਅਤੇ ਬਰਨਾਲਾ ਨਾਲ ਸਬੰਧਤ ਟੀਮਾਂ ਨੇ ਸਕੈਨ ਸੈਂਟਰ 'ਤੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਸੀ। ਸੁਰੱਖਿਆ ਦੇ ਮੱਦੇਨਜ਼ਰ ਸਕੈਨ ਸੈਂਟਰ ਅੱਗੇ ਭਾਰੀ ਪੁਲਸ ਫੋਰਸ ਜਮ੍ਹਾ ਸੀ। ਇਨਕਮ ਟੈਕਸ ਵਿਭਾਗ ਦੇ ਇੰਸਪੈਕਟਰ ਅਮਰਜੀਤ ਖੇਪਲ ਨੇ ਦੱਸਿਆ ਕਿ ਸੰਗਰੂਰ ਦੇ ਅਡੀਸ਼ਨਲ ਕਮਿਸ਼ਨਰ ਹਰਜਿੰਦਰ ਸਿੰਘ ਅਤੇ ਡਿਪਟੀ ਕਮਿਸ਼ਨਰ ਇਨਕਮ ਟੈਕਸ ਗਗਨ ਕੁੰਦਰਾ ਦੀ ਅਗਵਾਈ 'ਚ ਸਕੈਨ ਸੈਂਟਰ 'ਤੇ ਰੇਡ ਅਤੇ ਜਾਂਚ ਜਾਰੀ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਕੋਈ ਜਾਣਕਾਰੀ ਦਿੱਤੀ ਜਾਵੇਗੀ। ਖਬਰ ਲਿਖੇ ਜਾਣ ਤੱਕ ਇਨਕਮ ਟੈਕਸ ਵਿਭਾਗ ਦੀ ਰੇਡ ਜਾਰੀ ਸੀ।