ਦੋਰਾਂਗਲਾ ਸਬ-ਤਹਿਸੀਲ ''ਚ ਇਨਕਮ ਟੈਕਸ ਟੀਮ ਦੀ ਛਾਪੇਮਾਰੀ, ਪੰਜ ਘੰਟੇ ਰਿਕਾਰਡ ਦੀ ਕੀਤੀ ਜਾਂਚ

Saturday, Oct 10, 2026 - 10:17 AM (IST)

ਦੋਰਾਂਗਲਾ ਸਬ-ਤਹਿਸੀਲ ''ਚ ਇਨਕਮ ਟੈਕਸ ਟੀਮ ਦੀ ਛਾਪੇਮਾਰੀ, ਪੰਜ ਘੰਟੇ ਰਿਕਾਰਡ ਦੀ ਕੀਤੀ ਜਾਂਚ

ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ)- ਦੋਰਾਂਗਲਾ ਸਬ-ਤਹਿਸੀਲ ਦੇ ਦਫ਼ਤਰ 'ਚ ਅੱਜ ਇਨਕਮ ਟੈਕਸ ਵਿਭਾਗ ਦੀ ਟੀਮ ਵੱਲੋਂ ਜਾਂਚ ਕੀਤੀ ਗਈ। ਟੀਮ ਦੇ ਅਚਾਨਕ ਦਫ਼ਤਰ ਪਹੁੰਚਣ ਨਾਲ ਸਟਾਫ਼ ਵਿੱਚ ਹਫ਼ੜਾ-ਦਫ਼ੜੀ ਦਾ ਮਾਹੌਲ ਦੇਖਣ ਨੂੰ ਮਿਲਿਆ। ਟੀਮ ਵੱਲੋਂ ਕਰੀਬ ਪੰਜ ਘੰਟਿਆਂ ਤੱਕ ਦਫ਼ਤਰੀ ਰਿਕਾਰਡ ਦੀ ਜਾਂਚ ਕੀਤੀ ਗਈ ਅਤੇ ਕੁਝ ਜ਼ਰੂਰੀ ਦਸਤਾਵੇਜ਼ ਆਪਣੇ ਨਾਲ ਲੈ ਕੇ ਜਾਣ ਦੀ ਜਾਣਕਾਰੀ ਦਿੱਤੀ ਗਈ।

ਇਹ ਵੀ ਪੜ੍ਹੋ- ਪਾਸਟਰ ਬਲਵਿੰਦਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ, ਸਾਹਮਣੇ ਆਇਆ ਪੂਰਾ ਸੱਚ

ਇਸ ਸਬੰਧੀ ਗੱਲਬਾਤ ਕਰਦਿਆਂ ਨਾਇਬ ਤਹਿਸੀਲਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਇਨਕਮ ਟੈਕਸ ਵਿਭਾਗ ਦੀ ਟੀਮ ਦਫ਼ਤਰ ਵਿੱਚ ਪਹੁੰਚੀ ਸੀ ਅਤੇ ਉਸ ਵੱਲੋਂ ਰਿਕਾਰਡ ਦੀ ਜਾਂਚ ਕੀਤੀ ਗਈ। ਟੀਮ ਵੱਲੋਂ ਜਿਹੜਾ ਵੀ ਰਿਕਾਰਡ ਮੰਗਿਆ ਗਿਆ, ਉਹ ਪੇਸ਼ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ- ਜਥੇਦਾਰ ਨਾਲ ਮੁਲਾਕਾਤ ਕਰਨ ਸ੍ਰੀ ਅਕਾਲ ਤਖ਼ਤ ਸਕੱਤਰੇਤ ਪਹੁੰਚੀ ਬੀਬੀ ਰੂਪ ਕੌਰ, ਦਿੱਤਾ ਵੱਡਾ ਬਿਆਨ

ਉੱਧਰ, ਇਨਕਮ ਟੈਕਸ ਟੀਮ ਦੇ ਅਧਿਕਾਰੀ ਨੇ ਦੱਸਿਆ ਕਿ ਦੋਰਾਂਗਲਾ ਸਬ-ਤਹਿਸੀਲ ਲਗਭਗ ਚਾਰ ਸਾਲ ਪਹਿਲਾਂ ਸ਼ੁਰੂ ਹੋਈ ਸੀ, ਪਰ ਇਸ ਦਾ ਐਸਆਰਓ (SRO) ਪੋਰਟਲ ਰਜਿਸਟਰਡ ਨਹੀਂ ਸੀ। ਇਸ ਮਾਮਲੇ ਦੀ ਜਾਂਚ ਕਰਨ ਲਈ ਹੀ ਟੀਮ ਵੱਲੋਂ ਦਫ਼ਤਰ ਦਾ ਦੌਰਾ ਕੀਤਾ ਗਿਆ। ਅਧਿਕਾਰੀ ਅਨੁਸਾਰ ਕਰੀਬ ਪੰਜ ਘੰਟਿਆਂ ਤੱਕ ਰਿਕਾਰਡ ਦੀ ਜਾਂਚ ਕੀਤੀ ਗਈ ਅਤੇ ਲੋੜੀਂਦੇ ਦਸਤਾਵੇਜ਼ ਆਪਣੇ ਨਾਲ ਲਿਜਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜਾਂਚ ਤੋਂ ਬਾਅਦ ਮਾਮਲੇ ਵਿੱਚ ਜੋ ਵੀ ਬਣਦੀ ਕਾਰਵਾਈ ਹੋਵੇਗੀ, ਉਹ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸਬੰਧਤ ਅਧਿਕਾਰੀਆਂ ਨੂੰ ਐਸਆਰਓ ਪੋਰਟਲ ਦੀ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਇਨਕਮ ਟੈਕਸ ਵਿਭਾਗ ਦੀ ਇਸ ਕਾਰਵਾਈ ਨੂੰ ਲੈ ਕੇ ਇਲਾਕੇ ਵਿੱਚ ਚਰਚਾ ਬਣੀ ਹੋਈ ਹੈ। ਹਾਲਾਂਕਿ, ਜਾਂਚ ਪੂਰੀ ਹੋਣ ਅਤੇ ਵਿਭਾਗੀ ਕਾਰਵਾਈ ਤੋਂ ਬਾਅਦ ਹੀ ਮਾਮਲੇ ਦੀ ਪੂਰੀ ਸਥਿਤੀ ਸਪੱਸ਼ਟ ਹੋ ਸਕੇਗੀ।

ਇਹ ਵੀ ਪੜ੍ਹੋ- ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਹੁਕਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News