ਅਧੂਰੇ ਦਸਤਾਵੇਜ਼ ਵਾਲੇ ਵਾਹਨਾਂ ਦੇ ਚਲਾਨ ਕੱਟੇ
Tuesday, Jul 10, 2018 - 01:00 AM (IST)
ਧਾਰੀਵਾਲ, (ਖੋਸਲਾ, ਬਲਬੀਰ)- ਥਾਣਾ ਧਾਰੀਵਾਲ ਦੇ ਮੁਖੀ ਅਮਨਦੀਪ ਸਿੰਘ ਨੇ ਦੱਸਿਆ ਕਿ ਵੱਖ-ਵੱਖ ਥਾਵਾਂ ’ਤੇ ਨਾਕੇ ਲਾ ਕੇ ਵਾਹਨਾਂ ਦੇ ਦਸਤਾਵੇਜ਼ ਚੈੱਕ ਕੀਤੇ ਗਏ ਅਤੇ ਜਿਨ੍ਹਾਂ ਵਾਹਨਾਂ ਦੇ ਦਸਤਾਵੇਜ਼ ਅਧੂਰੇ ਸਨ ਜਾਂ ਜਿਹਡ਼ੇ ਵਾਹਨ ਚਾਲਕ ਮੂੰਹ ਬੰਨ੍ਹ ਕੇ ਵਾਹਨ ਚਲਾ ਰਹੇ ਸਨ, ਉਨ੍ਹਾਂ ਦੇ ਚਲਾਨ ਕੱਟੇ ਗਏ। ਪੁਲਸ ਅਧਿਕਾਰੀਆਂ ਨੇ ਵਾਹਨ ਚਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਵਾਹਨਾਂ ਦੇ ਦਸਤਾਵੇਜ਼ ਮੁਕੰਮਲ ਰੱਖਣ ਤਾਂ ਜੋ ਕੋਈ ਮੁਸ਼ਕਲ ਪੇਸ਼ ਨਾ ਆਵੇ।
