ਅਧੂਰੇ ਕਾਗਜ਼ਾਤ ਵਾਲੇ ਵਾਹਨ ਚਾਲਕਾਂ ਦੇ ਕੱਟੇ ਚਲਾਨ

11/13/2017 7:22:00 AM

ਕਪੂਰਥਲਾ, (ਮਲਹੋਤਰਾ)- ਜ਼ਿਲਾ ਪੁਲਸ ਕਪਤਾਨ ਸੰਦੀਪ ਕੁਮਾਰ ਸ਼ਰਮਾ ਦੇ ਹੁਕਮਾਂ 'ਤੇ ਡੀ. ਐੱਸ. ਪੀ. ਟ੍ਰੈਫਿਕ ਸੰਦੀਪ ਸਿੰਘ ਮੰਡ ਦੀ ਅਗਵਾਈ 'ਚ ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲੇ ਵਾਹਨ ਚਾਲਕਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਟ੍ਰੈਫਿਕ ਟੀਮਾਂ ਵੱਲੋਂ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕਰ ਕੇ ਅਧੂਰੇ ਕਾਗਜ਼ਾਤ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ। ਟੀਮਾਂ ਵੱਲੋਂ ਨਾਕੇਬੰਦੀ ਦੌਰਾਨ ਬਿਨਾਂ ਹੈਲਮਟ, ਬਿਨਾਂ ਨੰਬਰ ਪਲੇਟ, ਬਿਨਾਂ ਇੰਸ਼ੋਰੈਂਸ ਆਦਿ ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ ਤੇ ਤਿੰਨ-ਤਿੰਨ ਦੀ ਗਿਣਤੀ 'ਚ ਸਵਾਰ ਮਨਚਲੇ ਨੌਜਵਾਨਾਂ ਨੂੰ ਕਾਨੂੰਨ ਦਾ ਪਾਠ ਪੜ੍ਹਾਇਆ ਗਿਆ। 
ਜਾਣਕਾਰੀ ਅਨੁਸਾਰ ਟ੍ਰੈਫਿਕ ਪੁਲਸ ਦੇ ਇੰਚਾਰਜ ਦਰਸ਼ਨ ਲਾਲ ਸ਼ਰਮਾ ਨੇ ਆਪਣੀਆਂ ਟੀਮਾਂ ਦੇ ਨਾਲ ਡੀ. ਸੀ. ਚੌਕ, ਸੈਨਿਕ ਸਕੂਲ ਚੌਕ, ਬੱਸ ਸਟੈਂਡ, ਸੱਤ ਨਾਰਾਇਣ ਬਾਜ਼ਾਰ, ਮਾਡਲ ਟਾਊਨ ਖੇਤਰ, ਰੇਲਵੇ ਸਟੇਸ਼ਨ ਰੋਡ, ਰਮਨੀਕ ਚੌਕ ਆਦਿ ਖੇਤਰਾਂ 'ਚ ਨਾਕਾਬੰਦੀ ਕਰ ਕੇ ਅਧੂਰੇ ਕਾਗਜ਼ਾਤ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੱਟੇ। ਉਨ੍ਹਾਂ ਨੇ 100 ਤੋਂ ਜ਼ਿਆਦਾ ਵਾਹਨ ਚਾਲਕਾਂ ਦੇ ਚਲਾਨ ਕੱਟੇ।


Related News