ਅਧੂਰੇ ਕਾਗਜ਼ਾਤ ਵਾਲਿਅਾਂ ਦੇ ਚਲਾਨ ਕੱਟੇ

06/18/2018 6:52:40 AM

ਤਰਨਤਾਰਨ,   (ਵਾਲੀਆ)-  ਧੰਨ-ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾਡ਼ੇ ਨੂੰ ਮੁੱਖ ਰੱਖਦਿਆਂ ਐੱਸ. ਐੱਸ. ਪੀ. ਦਰਸ਼ਨ ਸਿੰਘ ਮਾਨ, ਡੀ. ਐੱਸ. ਪੀ. ਟ੍ਰੈਫਿਕ ਅਸ਼ਵਨੀ ਕੁਮਾਰ ਅਤਰੀ ਦੀਆਂ ਸਖਤ ਹਦਾਇਤਾਂ ’ਤੇ ਅਮਲ ਕਰਦਿਆਂ ਟ੍ਰੈਫਿਕ ਇੰਚਾਰਜ ਕਿਰਪਾਲ ਸਿੰਘ ਤੇ ਸਿਟੀ ਟ੍ਰੈਫਿਕ ਇੰਚਾਰਜ ਵਿਨੋਦ ਕੁਮਾਰ ਸਮੇਤ ਬਿਕਰਮਜੀਤ ਸਿੰਘ, ਮਲਕੀਤ ਸਿੰਘ, ਪ੍ਰਗਟ ਸਿੰਘ ਵੱਲੋਂ ਸ਼ਹਿਰ ’ਚ ਵੱਖ-ਵੱਖ ਥਾਵਾਂ ’ਤੇ ਟ੍ਰੈਫਿਕ ਨੂੰ ਕੰਟਰੋਲ ਕਰਨ ਲਈ ਨਾਕੇ ਲਾਏ ਗਏ ਤਾਂ ਜੋ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਆਉਣ-ਜਾਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਬਾਜ਼ਾਰਾਂ ਵਿਚ ਲੱਗੀਆਂ ਰੇਹਡ਼ੀਆਂ ਨੂੰ ਸਖਤੀ ਨਾਲ ਹਟਾਇਆ  ਤੇ ਵ੍ਹੀਕਲਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ ਦੇ ਕਾਗਜ਼ਾਤ ਅਧੂਰੇ ਪਾਏ ਗਏ, ਉਨ੍ਹਾਂ ਦੇ ਚਲਾਨ ਕੱਟੇ ਗਏ ਤੇ ਸਮੂਹ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪੋ-ਆਪਣਾ ਸਾਮਾਨ ਦੁਕਾਨਾਂ ਅੰਦਰ ਹੀ ਰੱਖਣ ਤਾਂ ਜੋ ਟ੍ਰੈਫਿਕ ਵਿਚ ਕਿਸੇ ਕਿਸਮ ਦੀ ਰੁਕਾਵਟ ਨਾ ਆ ਸਕੇ।