ਪੰਜਾਬ ਸਰਕਾਰ ਵਲੋਂ ਭੱਤਿਆਂ ''ਚ ਵਾਧਾ

Saturday, Sep 07, 2024 - 06:26 PM (IST)

ਪੰਜਾਬ ਸਰਕਾਰ ਵਲੋਂ ਭੱਤਿਆਂ ''ਚ ਵਾਧਾ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐੱਸ.ਏ.ਐੱਸ ਨਗਰ (ਮੋਹਾਲੀ) ਦੇ ਗੈਸਟ ਫੈਕਲਟੀ ਮੈਂਬਰਾਂ ਨੂੰ ਦਿੱਤੇ ਜਾਂਦੇ ਮਾਣਭੱਤੇ ਦੀ ਦਰ ਵਿਚ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਇਸ ਦਾ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐੱਸ.ਏ.ਐੱਸ ਨਗਰ (ਮੋਹਾਲੀ) ਵਿਖੇ ਵਿਦਿਆਰਥੀਆਂ ਨੂੰ ਪੂਰਵ ਇਮਤਿਹਾਨ ਦੀ ਕੋਚਿੰਗ ਦੇਣ ਲਈ ਬੁਲਾਏ ਜਾਂਦੇ ਗੈਸਟ ਫੈਕਲਟੀ ਮੈਂਬਰਾਂ ਨੂੰ ਦਿੱਤੇ ਜਾਂਦੇ ਮਾਣਭੱਤੇ ਦੀ ਦਰ ਵਿਚ ਵਾਧਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਦੀਆਂ ਔਰਤਾਂ ਲਈ ਸੂਬਾ ਸਰਕਾਰ ਦਾ ਵੱਡਾ ਐਲਾਨ

ਉਨ੍ਹਾਂ ਦੱਸਿਆ ਕਿ ਪਹਿਲਾਂ ਗੈਸਟ ਫੈਕਲਟੀ ਮੈਂਬਰਾਂ ਨੂੰ 750 ਰੁਪਏ ਪ੍ਰਤੀ ਘੰਟਾ ਮਾਣਭੱਤਾ ਦਿੱਤਾ ਜਾਂਦਾ ਸੀ। ਹੁਣ ਇਹ ਮਾਣ ਭੱਤਾ 750 ਰੁਪਏ ਪ੍ਰਤੀ ਘੰਟਾ ਤੋਂ ਵਧਾ ਕੇ 1500 ਰੁਪਏ ਪ੍ਰਤੀ ਘੰਟਾ ਦਿੱਤਾ ਜਾਵੇਗਾ। ਇਹ ਕਦਮ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਵਿਦਿਆਰਥੀਆਂ ਨੂੰ ਵਧੀਆ ਸਿਖਲਾਈ ਸੇਵਾਵਾਂ ਪ੍ਰਦਾਨ ਕਰਨ ਵਿਚ ਮਦਦਗਾਰ ਸਾਬਤ ਹੋਵੇਗਾ।

ਇਹ ਵੀ ਪੜ੍ਹੋ : ਕਿਸਾਨਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਉਥੇ ਹੀ ਆਪਣੇ ਮੁਲਾਜ਼ਮਾਂ ਅਤੇ ਵਿਦਿਆਰਥੀਆਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਚ ਯੋਗਦਾਨ ਪਾਉਣ ਵਾਲੇ ਹਰ ਵਰਗ ਦਾ ਸਮਰਥਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਸਖ਼ਤ ਮਿਹਨਤ ਲਿਆਈ ਰੰਗ, ਕਿਸਾਨ ਦੀ ਧੀ ਨੇ ਹਾਸਲ ਕੀਤੀ ਵੱਡੀ ਉਪਲੱਬਧੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Gurminder Singh

Content Editor

Related News