ਪੰਜਾਬ ’ਚ ਹੱਡ ਚੀਰਵੀਂ ਠੰਡ ਦਾ ਦੌਰ ਜਾਰੀ, ਸੂਬਾ ਸਰਕਾਰ ਵਲੋਂ ਬੱਚਿਆਂ ਦੀਆਂ ਛੁੱਟੀਆਂ ’ਚ ਵਾਧਾ
Monday, Jan 09, 2023 - 06:42 PM (IST)
ਚੰਡੀਗੜ੍ਹ/ਲੁਧਿਆਣਾ (ਵਿੱਕੀ) : ਪੰਜਾਬ ਸਰਕਾਰ ਨੇ ਸੂਬੇ ਵਿਚ ਕੜਾਕੇ ਦੀ ਠੰਡ ਅਤੇ ਧੁੰਦ ਬਰਕਰਾਰ ਰਹਿਣ ਕਾਰਨ ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿਚ 14 ਜਨਵਰੀ 2023 ਤੱਕ ਛੁੱਟੀਆਂ ਵਧਾ ਦਿੱਤੀਆਂ ਹਨ। ਇਹ ਜਾਣਕਾਰੀ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਛੋਟੇ ਬੱਚਿਆਂ ਨੂੰ ਸਰਦੀ ਤੋਂ ਬਚਾਉਣ ਲਈ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿਚ 14 ਜਨਵਰੀ ਤੱਕ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਪੰਜਾਬ ’ਚ ਅਜੇ ਜਾਰੀ ਰਹੇਗਾ ਹੱਡ ਚੀਰਵੀਂ ਠੰਡ ਦਾ ਦੌਰ, ਮੌਸਮ ਵਿਭਾਗ ਨੇ ਜਾਰੀ ਕੀਤਾ ਬੁਲੇਟਿਨ
ਆਂਗਣਵਾੜੀ ਵਰਕਰਾਂ ਵੱਲੋਂ ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਸਮੂਹ ਲਾਭਪਾਤਰੀਆਂ ਨੂੰ ਟੇਕ ਹੋਮ ਰਾਸ਼ਨ ਦਿੱਤਾ ਜਾਵੇਗਾ। ਛੁੱਟੀਆਂ ਦੌਰਾਨ ਆਂਗਣਵਾੜੀ ਵਰਕਰਾਂ/ਹੈਲਪਰਾਂ ਪਹਿਲਾਂ ਦੀ ਤਰ੍ਹਾਂ ਆਂਗਣਵਾੜੀ ਸੈਂਟਰਾਂ ਵਿਚ ਆਪਣੀ ਡਿਊਟੀ ਨਿਭਾਉਣਗੀਆਂ। ਜ਼ਿਕਰਯੋਗ ਹੈ ਕਿ ਆਂਗਣਵਾੜੀ ਸੈਂਟਰਾਂ ’ਚ ਛੁੱਟੀਆਂ ਵਿਚ ਵਾਧਾ ਮੌਸਮ ਦੇ ਖ਼ਰਾਬ ਹੋਣ ਕਾਰਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਫ਼ੈਸਲਾ, ਸਕੂਲਾਂ ਲਈ ਜਾਰੀ ਕੀਤੇ ਨਵੇਂ ਹੁਕਮ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।