ਸਮੈਕ ਸਮੇਤ ਗ੍ਰਿਫਤਾਰ ਮੁਲਜ਼ਮ ਦੇ ਪੁਲਸ ਰਿਮਾਂਡ ’ਚ ਵਾਧਾ
Tuesday, Jul 31, 2018 - 05:14 AM (IST)

ਪਟਿਆਲਾ, (ਬਲਜਿੰਦਰ)- ਥਾਣਾ ਤ੍ਰਿਪਡ਼ੀ ਦੀ ਪੁਲਸ ਵੱਲੋਂ ਇੰਚਾਰਜ ਡੀ. ਐੈੱਸ. ਪੀ. ਮੋਹਿਤ ਅਗਰਵਾਲ ਦੀ ਅਗਵਾਈ ਹੇਠ 29 ਗ੍ਰਾਮ ਸਮੈਕ ਸਮੇਤ ਗ੍ਰਿਫਤਾਰ ਹਰਿੰਦਰ ਸਿੰਘ ਵਾਸੀ ਮੰਡੀ ਗੋਬਿੰਦਗਡ਼੍ਹ ਨੂੰ ਇਕ ਦਿਨ ਪੁਲਸ ਰਿਮਾਂਡ ਤੋਂ ਬਾਅਦ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਦੇ ਰਿਮਾਂਡ ਵਿਚ ਇਕ ਦਿਨ ਦਾ ਵਾਧਾ ਕਰ ਦਿੱਤਾ ਹੈ।
ਇਸ ਸਬੰਧੀ ਡੀ. ਐੈੱਸ. ਪੀ. ਮੋਹਿਤ ਅਗਰਵਾਲ ਨੇ ਦੱਸਿਆ ਕਿ ਰਿਮਾਂਡ ਦੌਰਾਨ ਸਾਡੀ ਕੋਸ਼ਿਸ਼ ਹੈ ਕਿ ਸਮੈਕ ਕਿੱਥੋਂ ਲੈ ਕੇ ਆਇਆ? ਅਤੇ ਅੱਗੇ ਕਿੱਥੇ ਸਪਲਾਈ ਕੀਤੀ ਜਾਣੀ ਸੀ? ਬਾਰੇ ਜਾਣਕਾਰੀ ਹਾਸਲ ਕਰਨਾ। ਉਨ੍ਹਾਂ ਕਿਹਾ ਕਿ ਸਮੈਕ ਅਤੇ ਬਾਕੀ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋਡ਼ਨਾ ਕਾਫੀ ਮਹੱਤਵਪੂਰਨ ਹੈ ਅਤੇ ਇਹੀ ਕੰਮ ਕੀਤਾ ਜਾ ਰਿਹਾ ਹੈ। ਹਰਿੰਦਰ ਸਿੰਘ ਏ. ਐੈੱਸ. ਆਈ. ਜਤਿੰਦਰ ਗਰਗ ਦੀ ਅਗਵਾਈ ਵਾਲੀ ਪੁਲਸ ਪਾਰਟੀ ਨੇ ਨਰਿੰਦਰ ਐਨਕਲੇਵ ਕੋਲੋਂ 29 ਗ੍ਰਾਮ ਸਮੈਕ ਸਮੇਤ ਗ੍ਰਿਫਤਾਰ ਕੀਤਾ ਸੀ।