ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਤੋਂ ਬਾਅਦ ਲਾਰੈਂਸ ਤੇ ਜੱਗੂ ਭਗਵਾਨਪੁਰੀਆ ਦੀ ਸੁਰੱਖਿਆ ’ਚ ਵਾਧਾ
Sunday, Oct 16, 2022 - 06:29 PM (IST)
ਮਾਨਸਾ : ਪੰਜਾਬ ਪੁਲਸ ਨੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਵਿਚ ਗ੍ਰਿਫ਼ਤਾਰ ਕੀਤੇ ਮੁਲਜ਼ਮ ਗੈਂਗਸਟਰਾਂ ਦੀ ਸੁਰੱਖਿਆ ਵਧਾ ਦਿੱਤੀ ਹੈ। ਪੁਲਸ ਨੇ ਇਹ ਕਦਮ ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਅਤੇ ਮੋਗਾ ਦੀ ਜ਼ਿਲ੍ਹਾ ਅਦਾਲਤ ’ਚ ਪੇਸ਼ੀ ਵੇਲੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਸੀ. ਆਈ. ਏ. ਸਟਾਫ਼ ਮੋਗਾ ਦੇ ਇੰਚਾਰਜ ਕਿੱਕਰ ਸਿੰਘ ਨਾਲ ਹੱਸਣ ਵਾਲੀ ਵੀਡੀਓ ਵਾਇਰਲ ਹੋਣ ਮਗਰੋਂ ਚੁੱਕਿਆ ਹੈ। ਮਾਨਸਾ ਦੇ ਸੀਨੀਅਰ ਕਪਤਾਨ ਪੁਲਸ ਗੌਰਵ ਤੂਰਾ ਮੁਤਾਬਕ ਪੁਲਸ ਵੱਲੋਂ ਪਹਿਲਾਂ ਤੋਂ ਹੀ ਗੈਂਗਸਟਰਾਂ ’ਤੇ ਸਖ਼ਤੀ ਨਾਲ ਨਜ਼ਰ ਜਾ ਰਹੀ ਹੈ ਪਰ ਦੀਪਕ ਟੀਨੂੰ ਮਾਮਲੇ ਮਗਰੋਂ ਬਣੀ ‘ਸਿਟ’ ਸਮੇਤ ਪੰਜਾਬ ਪੁਲਸ ਨੇ ਮੂਸੇਵਾਲਾ ਦੇ ਕਾਤਲਾਂ ਦੀ ਸੁਰੱਖਿਆ ਵਿਚ ਹੋਰ ਵਾਧਾ ਕਰ ਦਿੱਤਾ ਹੈ।
ਇਹ ਵੀ ਪੜ੍ਹੋ : 18 ਸਾਲਾ ਪੁੱਤ ਦੀ ਨਸ਼ੇ ਕਾਰਣ ਮੌਤ, ਬਲਦੇ ਸਿਵੇ ਅੱਗੇ ਖੜ੍ਹੇ ਹੋ ਗ੍ਰੰਥੀ ਪਿਓ ਦੇ ਬੋਲਾਂ ਨੇ ਖੜ੍ਹੇ ਕੀਤੇ ਰੌਂਗਟੇ (Video)
ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕੇਂਦਰੀ ਏਜੰਸੀਆਂ ਵੀ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰਮਾਈਂਡ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ’ਤੇ ਪੇਸ਼ੀ ਦੌਰਾਨ ਹਮਲਾ ਹੋਣ ਦਾ ਇਨਪੁੱਟ ਜਾਰੀ ਕਰ ਚੁੱਕੀਆਂ ਹੈ। ਇਸ ਇਨਪੁੱਟ ਵਿਚ ਆਖਿਆ ਗਿਆ ਸੀ ਕਿ ਬੰਬੀਹਾ ਗੈਂਗ ਦੋਵਾਂ ਦੀ ਪੇਸ਼ੀ ਦੌਰਾਨ ਹੀ ਹਮਲਾ ਕਰ ਸਕਦਾ ਹੈ। ਦੂਜੇ ਪਾਸੇ ਪੁਲਸ ਦੀ ਕਥਿਤ ਮਿਲੀ ਭੁਗਤ ਨਾਲ ਫਰਾਰ ਹੋਏ ਗੈਂਗਸਟਰ ਦੀਪਕ ਟੀਨੂੰ ਦੀ ਫਰਾਰੀ ਨੇ ਵੱਡੇ ਸਵਾਲ ਖੜ੍ਹੇ ਕੀਤੇ ਹਨ। ਇਸ ਨਾਲ ਪੁਲਸ ਨੂੰ ਕਾਫੀ ਕਿਰਕਿਰੀ ਦਾ ਸਾਹਮਣਾ ਕਰਨਾ ਪਿਆ ਹੈ।
ਇਹ ਵੀ ਪੜ੍ਹੋ : 8 ਸਾਲ ਪੁਰਾਣੀ ਰੰਜਿਸ਼ ਨੇ ਘਰ ’ਚ ਪੁਆਏ ਵੈਣ, ਅੰਨ੍ਹੇਵਾਹ ਚੱਲੀਆਂ ਗੋਲ਼ੀਆਂ ’ਚ ਨੌਜਵਾਨ ਦੀ ਮੌਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।