ਸ਼੍ਰੋਮਣੀ ਕਮੇਟੀ ਬੋਰਡ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਦੀ ਤਾਰੀਖ ’ਚ ਹੋਇਆ ਵਾਧਾ
Thursday, Nov 14, 2024 - 12:32 PM (IST)
ਅੰਮ੍ਰਿਤਸਰ (ਨੀਰਜ)-ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ, ਚੰਡੀਗੜ੍ਹ ਦੀ ਹਦਾਇਤ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਲਈ ਅੰਮ੍ਰਿਤਸਰ ਵਿਚ ਯੋਗ ਵੋਟਰਾਂ ਦੀ ਰਜਿਸਟ੍ਰੇਸ਼ਨ ਦਾ ਕੰਮ ਜਾਰੀ ਹੈ। ਕਮਿਸ਼ਨ ਵੱਲੋਂ ਵੋਟਾਂ ਬਣਵਾਉਣ ਦੀਆਂ ਤਾਰੀਖਾਂ ਵਿਚ ਵਾਧਾ ਕਰਦਿਆਂ ਹੁਣ ਵੋਟ ਬਣਾਉਣ ਦੀ ਰਜਿਸਟ੍ਰੇਸ਼ਨ 15 ਦਸੰਬਰ ਤੱਕ ਕਰ ਦਿੱਤੀ ਗਈ ਹੈ। ਫਾਈਨਲ ਵੋਟਰ ਸੂਚੀ ਦੀ ਤਿਆਰੀ ਦੇ ਸਬੰਧ ਵਿਚ ਕੇਸਾਧਾਰੀ ਵਿਅਕਤੀ ਇਸ ਮਿਤੀ ਤੱਕ ਫਾਰਮ ਨੰਬਰ-1 ਭਰ ਸਕਦੇ ਹਨ। ਇਹ ਜਾਣਕਾਰੀ ਜ਼ਿਲਾ ਚੋਣ ਅਫ਼ਸਰ ਕਮ- ਡਿਪਟੀ ਕਮਿਸ਼ਨਰ ਸ਼ਾਕਸੀ ਸਾਹਨੀ ਨੇ ਸਾਂਝੀ ਕੀਤੀ।
ਇਹ ਵੀ ਪੜ੍ਹੋ- ਸੜਕ ਹਾਦਸੇ 'ਚ ਮਾਪਿਆਂ ਦੇ ਇਕਲੌਤੇ ਪੁੱਤਰਾਂ ਦੀ ਦਰਦਨਾਕ ਮੌਤ, ਦੋਵੇਂ ਨੌਜਵਾਨ ਜਿੰਮ ਤੋਂ ਆ ਰਹੇ ਸੀ ਘਰ
ਉਨ੍ਹਾਂ ਅਪੀਲ ਕੀਤੀ ਕਿ ਵੱਧ ਤੋ ਵੱਧ ਲੋਕ ਫਾਰਮ ਨੰ.1 ਕੇਸਾਧਾਰੀ ਭਰ ਕੇ ਸਬੰਧਤ ਪਟਵਾਰੀ, ਬੀ. ਐੱਲ. ਓਜ਼, ਐੱਸ. ਡੀ. ਐੱਮ. ਦਫ਼ਤਰ ਜਾਂ ਫਿਰ ਡੀ. ਸੀ. ਦਫ਼ਤਰ ਵਿਖੇ ਜਮ੍ਹਾ ਕਰਵਾਉਣ। ਵਧੇਰੇ ਜਾਣਕਾਰੀ ਲਈ ਸਬੰਧਤ ਤਹਿਸੀਲਦਾਰ ਅਤੇ ਐੱਸ. ਡੀ. ਐੱਮ. ਦਫ਼ਤਰਾਂ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ- 'ਮੁੱਖ ਮੰਤਰੀ ਧਮਕ ਬੇਸ ਆਲਾ' ਚੁੱਕ ਲਿਆ ਪੁਲਸ ਨੇ, ਦੇਖੋ ਹੈਰਾਨ ਕਰ ਦੇਣ ਵਾਲੀ ਵੀਡੀਓ
ਇਨ੍ਹਾਂ ਫਾਰਮਾਂ ਦੇ ਨਾਲ ਇਕ ਪਾਸਪੋਰਟ ਸਾਈਜ਼ ਫੋਟੋ ਦੇ ਨਾਲ ਰਿਹਾਇਸ਼ ਦੇ ਸਬੂਤ ਵਜੋਂ ਆਧਾਰ ਕਾਰਡ, ਵੋਟਰ ਕਾਰਡ, ਡਰਾਇਵਿੰਗ ਲਾਇਸੈਂਸ, ਪਾਸਪੋਰਟ, ਨਰੇਗਾ ਕਾਰਡ, ਬੈਂਕ ਪਾਸਬੁੱਕ, ਪੈਨ ਕਾਰਡ ਆਦਿ ਪਰੂਫ ਦੀ ਕਾਪੀ ਲਗਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਵੋਟ ਬਣਾਉਣ ਵਾਲੇ ਵਿਅਕਤੀ ਦੀ ਉਮਰ ਘੱਟ ਤੋ ਘੱਟ 21 ਸਾਲ ਹੋਣੀ ਚਾਹੀਦੀ ਹੈ ਅਤੇ ਉਸਦੀ ਆਸਥਾ ਸਿੱਖ ਧਰਮ ਵਿੱਚ ਹੋਣੀ ਚਾਹੀਦੀ ਹੈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੰਨਣ ਵਾਲਾ ਹੀ ਵੋਟ ਬਣਾ ਸਕਦਾ ਹੈ।
ਇਹ ਵੀ ਪੜ੍ਹੋ- ਵੱਡੀ ਵਾਰਦਾਤ: ਕੈਨੇਡਾ 'ਚ ਨੀਗਰੋ ਨੇ ਪੰਜਾਬੀ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8