ਮਾਨ ਸਰਕਾਰ ਭਰਨ ਲੱਗੀ ਪੰਜਾਬ ਦਾ ਖ਼ਜ਼ਾਨਾ, ਚਾਲੂ ਵਿੱਤੀ ਵਰ੍ਹੇ 'ਚ ਹੋਈ ਬੰਪਰ ਆਮਦਨ

Saturday, Dec 02, 2023 - 06:07 PM (IST)

ਮਾਨ ਸਰਕਾਰ ਭਰਨ ਲੱਗੀ ਪੰਜਾਬ ਦਾ ਖ਼ਜ਼ਾਨਾ, ਚਾਲੂ ਵਿੱਤੀ ਵਰ੍ਹੇ 'ਚ ਹੋਈ ਬੰਪਰ ਆਮਦਨ

ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਦੱਸਿਆ ਕਿ ਸੂਬੇ ਨੇ ਵਿੱਤੀ ਸਾਲ 2023-24 ਦੇ ਪਹਿਲੇ 8 ਮਹੀਨਿਆਂ ਦੌਰਾਨ ਨਵੰਬਰ ਤੱਕ ਵਸਤੂਆਂ ਅਤੇ ਸੇਵਾ ਕਰ (ਜੀ.ਐੱਸ.ਟੀ.) ਤੋਂ ਨੈੱਟ ਪ੍ਰਾਪਤੀਆਂ ਵਿੱਚ 16.61 ਫ਼ੀਸਦੀ ਦਾ ਵਾਧਾ ਅਤੇ ਆਬਕਾਰੀ ਤੋਂ ਪ੍ਰਾਪਤ ਹੋਣ ਵਾਲੇ ਮਾਲੀਏ ਵਿੱਚ 11.45 ਫ਼ੀਸਦੀ ਦਾ ਵਾਧਾ ਦਰ ਦਰਜ ਕੀਤਾ ਹੈ।

ਇਹ ਵੀ ਪੜ੍ਹੋ :  ਨਵਾਂ ਖ਼ੁਲਾਸਾ: ਅਵਤਾਰ ਖੰਡਾ ਦੀ ਮੌਤ ਤੋਂ ਪਹਿਲਾਂ ਸੁਨਕ ਨੇ ਬਰਤਰਫ ਕੀਤਾ ਸੀ ਭਾਰਤੀ ਖੁਫ਼ੀਆ ਅਧਿਕਾਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇੱਥੇ ਜਾਰੀ ਪ੍ਰੈੱਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਵਿੱਤੀ ਸਾਲ 2022-23 ਵਿੱਚ ਨਵੰਬਰ ਤੱਕ ਰਾਜ ਦੀ ਨੈੱਟ ਜੀ.ਐੱਸ.ਟੀ. ਪ੍ਰਾਪਤੀ 11967.76 ਕਰੋੜ ਰੁਪਏ ਸੀ ਜਦੋਂ ਕਿ ਚਾਲੂ ਮਾਲੀ ਸਾਲ ਦੌਰਾਨ ਰਾਜ ਦੀ ਨੈੱਟ ਜੀ.ਐੱਸ.ਟੀ. ਪ੍ਰਾਪਤੀ 13955.38 ਕਰੋੜ ਰੁਪਏ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਨੈੱਟ ਜੀ.ਐਸ.ਟੀ. ਪ੍ਰਾਪਤੀ ਵਿੱਚ ਕੁੱਲ 1987.62 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ। 

ਇਹ ਵੀ ਪੜ੍ਹੋ : ਡੌਂਕੀ ਲਾ ਕੇ 1000 ਬੰਦਾ ਟੱਪ ਗਿਆ ਮੈਕਸੀਕੋ ਬਾਰਡਰ, ਛੋਟੋ-ਛੋਟੇ ਬੱਚੇ ਵੀ ਸ਼ਾਮਲ, ਵੇਖੋ ਵੀਡੀਓ

ਆਬਕਾਰੀ ਤੋਂ ਪ੍ਰਾਪਤ ਮਾਲੀਏ ਦੇ ਅੰਕੜਿਆਂ ਦਾ ਖ਼ੁਲਾਸਾ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਚਾਲੂ ਵਿੱਤੀ ਸਾਲ ਵਿੱਚ ਨਵੰਬਰ ਤੱਕ ਆਬਕਾਰੀ ਤੋਂ ਕੁੱਲ ਮਾਲੀਆ 5947.47 ਕਰੋੜ ਰੁਪਏ ਹੈ ਜਦੋਂ ਕਿ ਵਿੱਤੀ ਸਾਲ 2022-23 ਦੇ ਪਹਿਲੇ 8 ਮਹੀਨਿਆਂ ਵਿੱਚ ਕੁੱਲ ਜੀ.ਐੱਸ.ਟੀ ਮਾਲੀਆ 5336.61 ਕਰੋੜ ਰੁਪਏ ਸੀ, ਇਸ ਤਰ੍ਹਾਂ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ ਕੁੱਲ 610.86 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨਵੰਬਰ ਤੱਕ ਵੈਟ, ਸੀ.ਐੱਸ.ਟੀ., ਜੀ.ਐੱਸ.ਟੀ., ਪੀ.ਐੱਸ.ਡੀ.ਟੀ. ਅਤੇ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ ਨੈੱਟ 13.89 ਪ੍ਰਤੀਸ਼ਤ ਦੇ ਵਾਧਾ ਪ੍ਰਾਪਤ ਹੋਇਆ ਹੈ।

ਇਹ ਵੀ ਪੜ੍ਹੋ :  ਪੰਜਾਬ ’ਚ ਏਡਜ਼ ਦੇ ਹੈਰਾਨ ਕਰਨ ਵਾਲੇ ਅੰਕੜੇ, ਬੇਹੱਦ ਚਿੰਤਾਜਨਕ ਰਿਪੋਰਟ ਆਈ ਸਾਹਮਣੇ

ਸੂਬੇ ਦੇ ਆਪਣੇ ਕਰ ਮਾਲੀਏ ਵਿੱਚ ਵਾਧੇ ਬਾਰੇ ਖੁਲਾਸਾ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਰ ਚੋਰੀ ਕਰਨ ਵਾਲਿਆਂ 'ਤੇ ਸ਼ਿਕੰਜਾ ਕੱਸ ਕੇ ਅਤੇ ਕਰ ਪ੍ਰਣਾਲੀ ਨੂੰ ਸਰਲ ਬਣਾ ਕੇ ਇਮਾਨਦਾਰ ਕਰਦਾਤਾਵਾਂ ਨੂੰ ਸਹੂਲਤ ਦਿੰਦਿਆਂ ਆਪਣੇ ਕਰ ਮਾਲੀਆ ਵਿੱਚ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਜੀ.ਐੱਸ.ਟੀ. ਲਾਗੂ ਹੋਣ ਤੋਂ ਬਾਅਦ ਪਹਿਲੀ ਵਾਰ ਰਾਜ ਦੀਆਂ 8 ਮਹੀਨਿਆਂ ਦੀਆਂ ਕਰ ਪ੍ਰਾਪਤੀਆਂ ਨੇ 25 ਹਜ਼ਾਰ ਕਰੋੜ ਦੇ ਅੰਕੜੇ ਨੂੰ ਛੂਹਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਇਸ ਵਿੱਤੀ ਵਰ੍ਹੇ ਦੌਰਾਨ ਨਵੰਬਰ ਮਹੀਨੇ ਦੇ ਅੰਤ ਤੱਕ ਵੈਟ, ਸੀ.ਐੱਸ.ਟੀ., ਜੀ.ਐੱਸ.ਟੀ., ਪੀ.ਐੱਸ.ਡੀ.ਟੀ. ਅਤੇ ਆਬਕਾਰੀ ਤੋਂ 24965.59 ਕਰੋੜ ਦਾ ਮਾਲੀਆ ਪ੍ਰਾਪਤ ਹੋਇਆ ਹੈ।

ਇਹ ਵੀ ਪੜ੍ਹੋ : ਬੱਚਿਆਂ ਦੀ ਸਿਹਤ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੇ ਸਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪ੍ਰਸ਼ਾਸਨ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਲਿਆ ਕੇ ਸੂਬੇ ਦੇ ਆਪਣੇ ਮਾਲੀਏ ਵਿੱਚ ਭਾਰੀ ਵਾਧਾ ਕੀਤਾ ਹੈ ਅਤੇ ਸੂਬੇ ਦੀ ਆਰਥਿਕਤਾ ਨੂੰ ਹੋਰ ਮਜ਼ਬੂਤ ਕਰਨ ਲਈ ਇਸ ਵਾਧੇ ਨੂੰ ਬਰਕਰਾਰ ਰੱਖਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਸੂਬੇ ਨੂੰ ਵਿਕਾਸ ਅਤੇ ਖੁਸ਼ਹਾਲੀ ਦੀਆਂ ਬੁਲੰਦੀਆਂ 'ਤੇ ਪਹੁੰਚਾਉਣ ਦੀ ਵਚਨਬੱਧਤਾ ਨੂੰ ਦੁਹਰਾਇਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Harnek Seechewal

Content Editor

Related News