ਇਨਸਾਨੀ ਜ਼ਿੰਦਗੀ ''ਤੇ ਭਾਰੀ ਪੈ ਰਿਹਾ ਗਰਮੀ ਦਾ ਕਹਿਰ, ਵਧਦੇ ਤਾਪਮਾਨ ਕਾਰਨ 4 ਹੋਰ ਗਏ ਮੌਤ ਦੇ ਮੂੰਹ ''ਚ
Tuesday, May 28, 2024 - 11:16 PM (IST)
ਜਲੰਧਰ/ਬਠਿੰਡਾ (ਪੁਨੀਤ)– ਕਹਿਰ ਵਰ੍ਹਾ ਰਹੀ ਗਰਮੀ ਇਨਸਾਨੀ ਜ਼ਿੰਦਗੀ ’ਤੇ ਭਾਰੀ ਪੈਣ ਲੱਗੀ ਹੈ, ਜਿਸ ਕਾਰਨ ਆਮ ਜਨਤਾ ਦਾ ਬੁਰਾ ਹਾਲ ਹੋ ਰਿਹਾ ਹੈ। ਗਰਮੀ ਦੇ ਇਸ ਬੇਰਹਿਮ ਰੁਖ਼ ਕਾਰਨ ਲੋਕਾਂ ਦੇ ਕੰਮਕਾਜ ਵੀ ਪੂਰੀ ਤਰ੍ਹਾਂ ਠੱਪ ਹੋਏ ਪਏ ਹਨ, ਉੱਥੇ ਹੀ ਇਸ ਨਾਲ ਮਰਨ ਵਾਲਿਆਂ ਦੀ ਗਿਣਤੀ ਵਿਚ ਲਗਾਤਾਰ ਇਜ਼ਾਫਾ ਹੋ ਰਿਹਾ ਹੈ।
ਇਸੇ ਵਿਚਕਾਰ ਬਠਿੰਡਾ ਵਿਚ ਲੂ ਲੱਗਣ ਅਤੇ ਭਿਆਨਕ ਗਰਮੀ ਕਾਰਨ 4 ਲੋਕਾਂ ਦੀ ਮੌਤ ਹੋ ਗਈ, ਜਿਸ ਕਾਰਨ ਗਰਮੀ ਨਾਲ ਮਰਨ ਵਾਲਿਆਂ ਦਾ ਅੰਕੜਾ 10 ਤਕ ਪਹੁੰਚ ਗਿਆ ਹੈ।
ਇਹ ਵੀ ਪੜ੍ਹੋ- ਲੋਕ ਸਭਾ ਚੋਣਾਂ 2024 : 1 ਜੂਨ ਨੂੰ ਇੰਝ ਦਿਖੇਗਾ EVM, ਜਲੰਧਰ ਹਲਕੇ 'ਚ ਇਸ ਤਰ੍ਹਾਂ ਹੋਵੇਗੀ ਉਮੀਦਵਾਰਾਂ ਦੀ ਤਰਤੀਬ
ਪਿਛਲੇ ਦਿਨੀਂ ਜਲੰਧਰ, ਫਾਜ਼ਿਲਕਾ, ਬਠਿੰਡਾ ਸਮੇਤ ਕਈ ਸ਼ਹਿਰਾਂ ਵਿਚ ਗਰਮੀ ਦੇ ਕਾਰਨ ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਮਾਹਿਰਾਂ ਵੱਲੋਂ ਲੂ ਤੋਂ ਬਚਣ ਦੀ ਸਲਾਹ ਦਿੱਤੀ ਜਾ ਰਹੀ ਹੈ। ਬਠਿੰਡਾ ਵਿਚ ਗਰਮੀ ਨਾਲ ਮਰਨ ਵਾਲਿਆਂ ਵਿਚੋਂ 3 ਲੋਕਾਂ ਦੀ ਪਛਾਣ ਨਹੀਂ ਹੋ ਸਕੀ।
ਦੂਜੇ ਪਾਸੇ ਇਕ ਹੋਰ ਵਿਅਕਤੀ ਦੀ ਪਛਾਣ ਮੁਕੰਦ ਲਾਲ (60) ਨਿਵਾਸੀ ਗਿੱਦੜਬਾਹਾ ਵਜੋਂ ਹੋਈ ਹੈ। ਇਸੇ ਵਿਚਕਾਰ ਗਰਮੀ ਕਾਰਨ 2 ਬੇਹੋਸ਼ ਹੋ ਕੇ ਡਿੱਗਣ ਦੀ ਖਬਰ ਹੈ, ਜਿਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ- ਚੋਣਾਂ ਦੇ ਮੱਦੇਨਜ਼ਰ ਸਰਕਾਰੀ ਮੁਲਾਜ਼ਮਾਂ ਤੇ ਡਾਕਟਰਾਂ ਨੂੰ ਨਹੀਂ ਮਿਲੇਗੀ ਛੁੱਟੀ, ਜੇਲ੍ਹਾਂ 'ਚ ਮੁਲਾਕਾਤਾਂ 'ਤੇ ਵੀ ਲੱਗੀ ਰੋਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e