ਹੁੰਮਸ ਭਰੀ ਗਰਮੀ ''ਚ ਲੱਗ ਰਹੇ ਲੰਬੇ ''ਪਾਵਰ ਕੱਟ'', ਲੋਕਾਂ ''ਚ ਬਿਜਲੀ ਵਿਭਾਗ ਖ਼ਿਲਾਫ਼ ਭਾਰੀ ਰੋਸ

07/04/2024 4:10:27 AM

ਅੰਮ੍ਰਿਤਸਰ (ਜ.ਬ.)- ਪੂਰਬੀ ਸਬ ਡਵੀਜ਼ਨ ਅਧੀਨ ਪੈਂਦੇ ਇਲਾਕੇ ਜਵਾਹਰ ਨਗਰ, ਗੋਕੁਲ ਵਿਹਾਰ, ਨਿਊ ਜਵਾਹਰ ਨਗਰ, ਰਜਿੰਦਰਾ ਨਗਰ, ਟੰਡਨ ਨਗਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਪਿਛਲੇ ਕੁਝ ਸਮੇਂ ਤੋਂ ਬਿਜਲੀ ਦੇ ਅਣ-ਐਲਾਨੇ ਕੱਟ ਲੱਗ ਰਹੇ ਹਨ।

ਦਿਨ-ਬ-ਦਿਨ ਬਿਜਲੀ ਦੇ ਨੁਕਸ ਪੈਣ ਕਾਰਨ ਸਮੂਹ ਇਲਾਕਾ ਵਾਸੀਆਂ ਵਿਚ ਰੋਸ ਪਾਇਆ ਜਾ ਰਿਹਾ ਹੈ। ਇਕ ਪਾਸੇ ਤਾਂ ਬਿਜਲੀ ਨਾ ਹੋਣ ਕਾਰਨ ਇਸ ਹੁੰਮਸ ਭਰੀ ਗਰਮੀ ਵਿਚ ਲੋਕਾਂ ਦਾ ਜਿਊਣਾ ਮੁਸ਼ਕਲ ਹੋ ਗਿਆ ਹੈ, ਉਥੇ ਹੀ ਦੂਜੇ ਪਾਸੇ ਬਿਜਲੀ ਬੰਦ ਹੋਣ ਕਾਰਨ ਇਨ੍ਹਾਂ ਇਲਾਕਿਆਂ ਵਿਚ ਪੀਣ ਵਾਲਾ ਪਾਣੀ ਵੀ ਮੁਹੱਈਆ ਨਹੀਂ ਹੈ, ਜਿਸ ਕਾਰਨ ਇਨ੍ਹਾਂ ਇਲਾਕਿਆਂ ਵਿਚ ਸਥਿਤੀ ਕਾਫੀ ਤਰਸਯੋਗ ਬਣੀ ਹੋਈ ਹੈ। ਬਿਜਲੀ ਅਤੇ ਪਾਣੀ ਦੀ ਕਿੱਲਤ ਕਾਰਨ ਇਲਾਕੇ ਦੇ ਕਈ ਲੋਕ ਆਪਣੇ ਰਿਸ਼ਤੇਦਾਰਾਂ ਦੇ ਘਰਾਂ ਵਿਚ ਜਾਣ ਲਈ ਮਜਬੂਰ ਹੋ ਗਏ ਹਨ।

ਇਹ ਵੀ ਪੜ੍ਹੋ- 7 ਸਾਲਾ ਬੱਚੇ ਦੀ ਭੇਤਭਰੀ ਹਾਲਤ 'ਚ ਮਿਲੀ ਲਾਸ਼, ਇਲਾਕੇ 'ਚ ਫੈਲੀ ਸਨਸਨੀ

ਇਸ ਸਬੰਧੀ ਨਿਊ ਜਵਾਹਰ ਨਗਰ ਇਲਾਕਾ ਨਿਵਾਸੀਆਂ ਸੀਮਾ ਮਹਾਜਨ, ਲੱਕੀ ਕੁਮਾਰ, ਬੱਬੂ, ਮਿੱਠੂ, ਦਲਜੀਤ, ਵੀਨੂੰ, ਸਪਨਾ, ਰਿੰਪਲ ਸਮੇਤ ਕਈ ਹੋਰਾਂ ਨੇ ਬਿਜਲੀ ਵਿਭਾਗ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਪਾਵਰਕਾਮ ਵਲੋਂ ਉਨ੍ਹਾਂ ਦੇ ਇਲਾਕਿਆਂ 'ਚ ਬਿਜਲੀ ਦੇ ਕੱਟ ਲਗਾ ਕੇ ਬੰਦ ਕੀਤੀ ਜਾ ਰਹੀ ਹੈ, ਜਿਸ ਨੂੰ ਲੈ ਕੇ ਲੋਕ ਬੇਹੱਦ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਜੇਕਰ ਕੁਝ ਚਿਰਾਂ ਤੱਕ ਵੀ ਬਿਜਲੀ ਆਉਂਦੀ ਹੈ, ਉਹ ਵੀ ਡੇਢ ਘੰਟੇ ਲਈ ਹੀ ਆਉਂਦੀ ਹੈ ਅਤੇ ਫਿਰ ਸਥਿਤੀ ਪਹਿਲਾਂ ਵਾਲੀ ਹੀ ਰਹਿੰਦੀ ਹੈ।

ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਇਸ ਮਾਮਲੇ ਸਬੰਧੀ ਹਲਕਾ ਪੂਰਬੀ ਸਬ ਡਵੀਜ਼ਨ ਨੂੰ ਕਈ ਵਾਰ ਲਿਖਤੀ ਅਤੇ ਜ਼ੁਬਾਨੀ ਤੌਰ ’ਤੇ ਜਾਣੂ ਕਰਵਾ ਚੁੱਕੇ ਹਨ ਪਰ ਸਮੱਸਿਆਵਾਂ ਦਾ ਹੱਲ ਕੋਈ ਵੀ ਨਹੀਂ ਕੱਢਿਆ ਗਿਆ। ਇਸ ਸਭ ਦੇ ਬਾਵਜੂਦ ਸਬੰਧਤ ਵਿਭਾਗ ਅਜੇ ਤੱਕ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਨਹੀਂ ਬਣਾ ਸਕਿਆ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਉਨ੍ਹਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਝਾਰਖੰਡ ਦੇ CM ਨੇ ਦਿੱਤਾ ਅਸਤੀਫ਼ਾ, ਹੇਮੰਤ ਸੋਰੇਨ ਮੁੜ ਸੰਭਾਲਣਗੇ ਸੂਬੇ ਦੀ ਕਮਾਨ

ਇਲਾਕਾ ਵਾਸੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪਾਵਰਕਾਮ ਵਲੋਂ ਬਿਜਲੀ ਸਪਲਾਈ ਦੀ ਸਮੱਸਿਆ ਦਾ ਦੋ ਦਿਨਾਂ ਵਿੱਚ ਹੱਲ ਨਾ ਕੀਤਾ ਗਿਆ ਤਾਂ ਉਹ ਬਿਜਲੀ ਦੇ ਉੱਚ ਅਧਿਕਾਰੀ ਦੇ ਦਫ਼ਤਰ ਦਾ ਘਿਰਾਓ ਕਰਨ ਲਈ ਮਜ਼ਬੂਰ ਹੋਣਗੇ। ਇਸ ਸਬੰਧੀ ਹਲਕਾ ਪੂਰਬੀ ਸਬ ਡਵੀਜ਼ਨ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਵੱਧ ਰਹੀ ਤੇਜ਼ ਗਰਮੀ ਕਾਰਨ ਘਰਾਂ ਵਿੱਚ ਚੱਲ ਰਹੇ ਏ.ਸੀ. ਕਾਰਨ ਬਿਜਲੀ ਦਾ ਲੋਡ ਕਾਫੀ ਵੱਧ ਗਿਆ ਹੈ, ਜਿਸ ਕਾਰਨ ਬਿਜਲੀ ਸਪਲਾਈ ਦੇ ਕੁਝ ਸਾਮਾਨ ਟ੍ਰੈਪ ਹੋ ਗਏ ਹਨ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਸਬੰਧੀ ਵੀ ਕੰਮ ਚੱਲ ਰਿਹਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਇੱਕ-ਦੋ ਦਿਨਾਂ ਵਿੱਚ ਸਮੱਸਿਆ ਦਾ ਹੱਲ ਕਰ ਦਿੱਤਾ ਜਾਵੇਗਾ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News