ਅਧਿਆਪਕਾਂ ਲਈ ਵੱਡੀ ਖ਼ੁਸ਼ਖ਼ਬਰੀ ; ਪੰਜਾਬ ਸਰਕਾਰ ਨੇ ਤਨਖਾਹਾਂ ''ਚ ਕੀਤਾ ਵਾਧਾ
Tuesday, Jan 21, 2025 - 06:13 AM (IST)

ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਨੂੰ ਵੱਡਾ ਤੋਹਫ਼ਾ ਦੇ ਦਿੱਤਾ ਗਿਆ ਹੈ। ਇਕ ਪੱਤਰ ਜਾਰੀ ਕਰਦਿਆਂ ਪੰਜਾਬ ਸਰਕਾਰ ਨੇ ਕੰਪਿਊਟਰ ਅਧਿਆਪਕਾਂ ਦੇ ਡੀ.ਏ. 'ਚ ਵਾਧਾ ਕਰਨ ਦਾ ਐਲਾਨ ਕਰ ਦਿੱਤਾ ਹੈ।
ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪੰਜਾਬ ਇਨਫਾਰਮੇਸ਼ਨ ਐਂਡ ਕਮਿਊਨੀਕੇਸ਼ਨ ਟੈਕਨਾਲੌਜੀ ਐਜੂਕੇਸ਼ਨ ਸੋਸਾਇਟੀ (ਪੀ.ਆਈ.ਸੀ.ਟੀ.ਈ.ਐੱਸ.) ਅਧੀਨ ਕੰਮ ਕਰਨ ਵਾਲੇ ਕੰਪਿਊਟਰ ਅਧਿਆਪਕਾਂ ਲਈ ਮਹਿੰਗਾਈ ਭੱਤੇ 'ਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਵਿਭਾਗ ਨੇ ਸਾਰੇ ਰੈਗੂਲਰ ਕੰਪਿਊਟਰ ਅਧਿਆਪਕਾਂ ਨੂੰ 33 ਫ਼ੀਸਦੀ ਵਾਧੂ ਮਹਿੰਗਾਈ ਭੱਤਾ ਜਾਰੀ ਕਰਨ ਦਾ ਐਲਾਨ ਕਰ ਦਿੱਤਾ ਹੈ।
ਇਸ ਵਾਧੇ ਮਗਰੋਂ ਕੰਪਿਊਟਰ ਅਧਿਆਪਕਾਂ ਦਾ ਮਹਿੰਗਾਈ ਭੱਤਾ 148 ਫ਼ੀਸਦੀ ਤੋਂ ਵਧ ਕੇ 181 ਫ਼ੀਸਦੀ ਹੋ ਜਾਵੇਗਾ। ਨੋਟੀਫਿਕੇਸ਼ਨ ਅਨੁਸਾਰ ਇਹ ਵਾਧਾ 1 ਜਨਵਰੀ 2025 ਤੋਂ ਲਾਗੂ ਹੋ ਜਾਵੇਗਾ, ਭਾਵ ਇਸ ਮਹੀਨੇ ਦੀ ਤਨਖਾਹ ਨਵੇਂ ਮਹਿੰਗਾਈ ਭੱਤੇ ਸਮੇਤ ਆਵੇਗੀ।
ਇਹ ਵੀ ਪੜ੍ਹੋ- ਪੰਚਾਇਤੀ ਚੋਣਾਂ ਦੀ ਰੰਜਿਸ਼ ਨੇ ਢਿੱਡ 'ਚ ਹੀ ਮਾਰ'ਤੀ ਨੰਨ੍ਹੀ ਜਾਨ, ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e