‘ਆਪ’ ਪੰਜਾਬ ਇਕਾਈ ਦੇ ਅਹੁਦੇਦਾਰਾਂ ਦੇ ਐਲਾਨ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ

Monday, Jun 12, 2023 - 06:42 PM (IST)

‘ਆਪ’ ਪੰਜਾਬ ਇਕਾਈ ਦੇ ਅਹੁਦੇਦਾਰਾਂ ਦੇ ਐਲਾਨ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ

ਚੰਡੀਗੜ੍ਹ : ਆਮ ਆਦਮੀ ਪਾਰਟੀ ਵਲੋਂ ਪੰਜਾਬ ਇਕਾਈ ਲਈ ਨਵੇਂ ਅਹੁਦੇਦਾਰ ਨਿਯੁਕਤ ਕੀਤੇ ਜਾਣ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧਾਈ ਦਿੱਤੀ ਹੈ। ਸੋਸ਼ਲ ਮੀਡੀਆ ’ਤੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਨੇ ਈਮਾਨਦਾਰੀ ਅਤੇ ਤਨਦੇਹੀ ਨਾਲ ਪੰਜਾਬ ਦੀ ਸੇਵਾ ਕਰਨ ਦੀ ਉਮੀਦ ਵੀ ਜਤਾਈ ਹੈ। 

ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਇੰਦਰਜੀਤ ਸਿੰਘ ’ਤੇ ਵੱਡੀ ਕਾਰਵਾਈ

ਨਵੀਂ ਇਕਾਈ ਦਾ ਐਲਾਨ

ਆਮ ਆਦਮੀ ਪਾਰਟੀ ਨੇ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੂੰ ਵੱਡੀ ਜ਼ਿੰਮੇਵਾਰੀ ਸੌਂਪਦਿਆਂ ‘ਆਪ’ ਪੰਜਾਬ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਪ੍ਰਿੰਸੀਪਲ ਬੁੱਧਰਾਮ ਲਗਾਤਾਰ ਦੋ ਵਾਰ ਬੁਢਲਾਡਾ ਤੋਂ ਜਿੱਤ ਹਾਸਲ ਕਰ ਚੁੱਕੇ ਹਨ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਵਿਚ ਆਉਂਦੇ ਹਨ। ਇਸ ਤੋਂ ਇਲਾਵਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਉੱਪ ਪ੍ਰਧਾਨ, ਜਸਵੀਰ ਸਿੰਘ ਰਾਜਾ ਗਿੱਲ ਨੂੰ ਉੱਪ ਪ੍ਰਧਾਨ, ਜਗਦੀਪ ਸਿੰਘ ਕਾਕਾ ਬਰਾੜ ਨੂੰ ਉੱਪ ਪ੍ਰਧਾਨ, ਤਰੁਣਪ੍ਰੀਤ ਸਿੰਘ ਸੂੰਡ ਨੂੰ ਉੱਪ ਪ੍ਰਧਾਨ, ਜਗਰੂਪ ਸਿੰਘ ਸੇਖਵਾਂ ਨੂੰ ਜਨਰਲ ਸਕੱਤਰ, ਦਵਿੰਦਰਜੀਤ ਸਿੰਘ ਲਾਡੀ ਨੂੰ ਯੂਥ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਆਮ ਆਦਮੀ ਪਾਰਟੀ ਨੇ ਪ੍ਰਿੰਸੀਪਲ ਬੁੱਧਰਾਮ ਨੂੰ ਪੰਜਾਬ ਦਾ ਕਾਰਜਕਾਰੀ ਪ੍ਰਧਾਨ ਬਣਾਇਆ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

Gurminder Singh

Content Editor

Related News