ਮੌਜੂਦਾ ਸਰਪੰਚ ਦੇ ਪਤੀ ਤੇ ਅਕਾਲੀ ਆਗੂ ਦਾ ਗੋਲੀਆਂ ਮਾਰ ਕੇ ਕਤਲ

Saturday, Sep 26, 2026 - 06:36 PM (IST)

ਮੌਜੂਦਾ ਸਰਪੰਚ ਦੇ ਪਤੀ ਤੇ ਅਕਾਲੀ ਆਗੂ ਦਾ ਗੋਲੀਆਂ ਮਾਰ ਕੇ ਕਤਲ

ਝਬਾਲ (ਨਰਿੰਦਰ, ਰਮਨ) : ਪੁਲਸ ਥਾਣਾ ਝਬਾਲ ਅਧੀਨ ਆਉਂਦੇ ਅੱਡਾ ਗੱਗੋ ਬੂਹਾ ਦੇ ਮੌਜੂਦਾ ਸਰਪੰਚ ਬੀਬੀ ਕੁਲਵਿੰਦਰ ਕੌਰ ਦੇ ਪਤੀ ਤੇ ਅਕਾਲੀ ਆਗੂ ਨਵਪ੍ਰੀਤ ਸਿੰਘ ਨਵੀ ਦਾ ਬੀਤੀ ਰਾਤ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਸਬੰਧੀ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਸੋਨੂ ਕੰਡਾ ਨਾਂ ਦਾ ਇਕ ਵਿਅਕਤੀ ਅੱਡਾ ਗੱਗੋਬੂਹਾ ਵਿਖੇ ਸੁਨਿਆਰੇ ਦੀ ਦੁਕਾਨ ਕਰਦਾ ਹੈ  ਨਾਲ ਇਸ ਦੀ ਪੁਰਾਣੀ ਰੰਜਿਸ਼ ਚੱਲਦੀ ਆ ਰਹੀ ਸੀ। 

ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ

ਬੀਤੀ ਰਾਤ ਇਨ੍ਹਾਂ ਦਾ ਆਪਸ ਵਿਚ ਟਾਕਰਾ ਹੋ ਗਿਆ ਜਿਸ 'ਤੇ ਆਪਸ ਵਿਚ ਹੋਈ ਤੂੰ-ਤੂੰ ਮੈਂ-ਮੈਂ ਤੋਂ ਬਾਅਦ ਸੋਨੂ ਕੰਡਾ ਜਿਸ ਨਾਲ ਕੁਝ ਹੋਰ ਵੀ ਵਿਅਕਤੀ ਸਨ ਨੇ ਅਕਾਲੀ ਆਗੂ ਨਵੀ ਨੂੰ ਗੋਲੀ ਮਾਰ ਦਿੱਤੀ। ਜਿਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ। ਥਾਣਾ ਝਬਾਲ ਦੀ ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਕਾਰਵਾਈ ਕੀਤੀ ਜਾ ਰਹੀ ਹੈ। ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਝਬਾਲ ਇਲਾਕੇ ਵਿਚ ਚੱਲ ਰਹੀਆਂ ਗੋਲੀ-ਬਾਰੀ ਦੀਆਂ ਵਾਰਦਾਤਾਂ ਨਾਲ ਇਲਾਕੇ ਵਿਚ ਸਹਿਮ ਦਾ ਮਾਹੌਲ ਪੈਦਾ ਹੋਇਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News