IND vs AFG 1st T20 : ਮੋਹਾਲੀ ਸਟੇਡੀਅਮ 'ਚ ਮੈਚ ਭਲਕੇ, ਪੁਲਸ ਨੇ ਕੀਤੇ ਪੁਖਤਾ ਪ੍ਰਬੰਧ

Wednesday, Jan 10, 2024 - 06:10 PM (IST)

ਮੋਹਾਲੀ- ਅਫਗਾਨਿਸਤਾਨ ਦੀ ਟੀਮ ਭਾਰਤ ਖਿਲਾਫ ਪਹਿਲੇ ਟੀ-20 ਮੈਚ 'ਚ ਹਿੱਸਾ ਲੈਣ ਲਈ ਚੰਡੀਗੜ੍ਹ ਪਹੁੰਚ ਗਈ ਹੈ। ਇਹ ਮੈਚ ਭਾਰਤ ਅਤੇ ਅਫਗਾਨਿਸਤਾਨ ਵਿਚਾਲੇ 11 ਜਨਵਰੀ ਨੂੰ ਪੰਜਾਬ ਕ੍ਰਿਕਟ ਸੰਘ ਦੇ ਆਈ. ਐੱਸ. ਬਿੰਦਰਾ ਕ੍ਰਿਕਟ ਸਟੇਡੀਅਮ 'ਚ ਹੋਵੇਗਾ। ਇਸ ਸਬੰਧੀ ਮੋਹਾਲੀ ਪੁਲਸ ਕਾਫੀ ਚੌਕਸ ਹੈ। 

ਇਹ ਵੀ ਪੜ੍ਹੋ : ਕ੍ਰਿਕਟ ਦੇ ਮੈਦਾਨ 'ਚ ਵੱਡਾ ਹਾਦਸਾ, ਮੁੰਬਈ 'ਚ ਮੈਚ ਦੌਰਾਨ ਖਿਡਾਰੀ ਦੀ ਮੌਤ

ਵੱਖ-ਵੱਖ ਥਾਵਾਂ 'ਤੇ ਸੀ. ਸੀ. ਟੀ. ਵੀ. ਕੈਮਰੇ ਲਗਾਏ ਗਏ ਹਨ ਅਤੇ ਕ੍ਰਿਕਟ ਸਟੇਡੀਅਮ ਦੇ ਅੰਦਰ ਅਤੇ ਆਲੇ-ਦੁਆਲੇ 2000 ਦੇ ਕਰੀਬ ਪੁਲਸ ਮੁਲਾਜ਼ਮ ਤਾਇਨਾਤ ਹਨ। ਇੰਨਾ ਹੀ ਨਹੀਂ ਟਿਕਟਾਂ ਦੀ ਕਾਲਾਬਾਜ਼ਾਰੀ ਕਰਨ ਵਾਲਿਆਂ 'ਤੇ ਵੀ ਨਜ਼ਰ ਰੱਖੀ ਜਾਵੇਗੀ ਅਤੇ ਲੋਕਾਂ ਨੂੰ ਕਾਲਾਬਾਜ਼ਾਰੀ ਰੋਕਣ ਲਈ ਅਜਿਹੀਆਂ ਟਿਕਟਾਂ ਨਾ ਖਰੀਦ ਦੀ ਅਪੀਲ ਕੀਤੀ ਗਈ ਹੈ।

ਇਹ ਵੀ ਪੜ੍ਹੋ : ਇੰਗਲੈਂਡ, ਆਸਟ੍ਰੇਲੀਆ 'ਚ ਭਾਰਤੀ ਮਹਿਲਾ ਟੈਸਟ ਟੀਮ ਦੀ ਜਿੱਤ ਸੀਜ਼ਨ ਦੇ ਸਰਵਸ੍ਰੇਸ਼ਠ ਪਲ : ਅਮੋਲ ਮਜੂਮਦਾਰ

ਇਹ ਜਾਣਕਾਰੀ ਜ਼ਿਲ੍ਹਾ ਮੋਹਾਲੀ ਦੇ ਐਸ. ਐਸ. ਪੀ. ਸੰਦੀਪ ਗਰਗ ਨੇ ਦਿੱਤੀ। ਉਨ੍ਹਾਂ ਕਿਹਾ ਕਿ ਮੋਹਾਲੀ ਪੁਲਸ ਵੱਲੋਂ ਇਸ ਮੈਚ ਨੂੰ ਲੈ ਕੇ ਸਖ਼ਤ ਪ੍ਰਬੰਧ ਕੀਤੇ ਗਏ ਹਨ, ਰੂਟ ਪਲਾਨ ਵੀ ਬਣਾਇਆ ਗਿਆ ਹੈ ਅਤੇ ਡਾਇਵਰਸ਼ਨ ਪਲਾਨ ਵੀ ਦਿੱਤਾ ਜਾਵੇਗਾ ਤਾਂ ਜੋ ਰੋਜ਼ਾਨਾ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਇੰਨਾ ਹੀ ਨਹੀਂ, ਕ੍ਰਿਕਟ ਮੈਚ ਦੌਰਾਨ ਸਟੇਡੀਅਮ ਦੇ ਆਲੇ-ਦੁਆਲੇ ਦੀਆਂ ਸੜਕਾਂ ਅਤੇ ਰਸਤਿਆਂ ਨੂੰ ਅਵਾਇਡ ਕਰਨ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਲੋਕ ਟ੍ਰੈਫਿਕ ਜਾਮ ਵਿੱਚ ਨਾ ਫਸਣ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Tarsem Singh

Content Editor

Related News