ਪੁੱਤ ਰਹਿੰਦਾ ਸੀ ਵਿਦੇਸ਼, ਨੂੰਹ ਨੂੰ ਵੇਖ ਸਹੁਰੇ ਦੀ ਬਦਲੀ ਨੀਅਤ, ਕਾਰਾ ਜਾਣ ਟੱਬਰ ਦੇ ਉੱਡੇ ਹੋਸ਼
Wednesday, Apr 09, 2025 - 02:13 PM (IST)

ਦਸੂਹਾ (ਨਾਗਲਾ)- ਦਸੂਹਾ ਪੁਲਸ ਨੇ ਸਹੁਰੇ ਵੱਲੋਂ ਆਪਣੀ ਨੂੰਹ 'ਤੇ ਮਾੜੀ ਨੀਅਤ ਰੱਖਣ, ਅਸ਼ਲੀਲ ਹਰਕਤਾਂ ਕਰਨ ਅਤੇ ਉਸ ਨਾਲ ਕੁੱਟਮਾਰ ਕਰਨ 'ਤੇ ਸਹੁਰੇ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਇੰਸਪੈਕਟਰ ਕਮਲੇਸ਼ ਕੌਰ ਅਤੇ ਥਾਣਾ ਮੁਖੀ ਹਰਪ੍ਰੇਮ ਸਿੰਘ ਨੇ ਦੱਸਿਆ ਕਿ ਇਕ ਔਰਤ ਦੀਕਸ਼ਾ ਡਡਵਾਲ ਪਤਨੀ ਸਤਵੀਰ ਮਨਹਾਸ ਨਿਵਾਸੀ ਪਿੰਡ ਬਲਹੱਡਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਹ ਆਪਣੇ ਘਰ ਵਿੱਚ ਇਕੱਲੀ ਰਹਿੰਦੀ ਹੈ ਕਿਉਂਕਿ ਉਸ ਦਾ ਪਤੀ ਵਿਦੇਸ਼ ਗਿਆ ਹੋਇਆ ਹੈ।
ਇਹ ਵੀ ਪੜ੍ਹੋ: ਮਨੋਰੰਜਨ ਕਾਲੀਆ ਦੇ ਘਰ 'ਤੇ ਹੋਏ ਹਮਲੇ ਦੇ ਮਾਮਲੇ 'ਚ ਵੱਡੀ ਅਪਡੇਟ, UP ਨਾਲ ਜੁੜੇ ਤਾਰ ਤੇ ਨਵੀਂ CCTV ਆਈ ਸਾਹਮਣੇ
ਸ਼ਾਮ ਦੇ ਸਮੇਂ ਉਸ ਦਾ ਸਹੁਰਾ ਬਿਕਰਮ ਸਿੰਘ ਪੁੱਤਰ ਬਲਦੇਵ ਸਿੰਘ ਨਿਵਾਸੀ ਬਲਹੱਡਾ ਉਸ ਦੇ ਘਰ ਆਇਆ ਅਤੇ ਉਸ ਨੂੰ ਆਵਾਜ਼ ਮਾਰੀ ਜਦੋਂ ਉਹ ਬਾਹਰ ਆਈ ਤਾਂ ਉਸ ਨੇ ਉਸ ਨੂੰ ਵਾਲਾਂ ਤੋਂ ਫੜ ਲਿਆ ਅਤੇ ਅੰਦਰ ਨੂੰ ਘੜੀਸਣ ਲੱਗਾ। ਇਸ ਦੇ ਨਾਲ ਹੀ ਉਸ ਦੀ ਕੁੱਟਮਾਰ ਕਰਦੇ ਹੋਏ ਮੂੰਹ 'ਤੇ ਥੱਪੜ ਮਾਰੇ ਅਤੇ ਅਸ਼ਲੀਲ ਹਰਕਤਾਂ ਕਰਨ ਲੱਗ ਪਿਆ। ਜਦੋਂ ਉਸ ਨੇ ਰੌਲਾ ਪਾਇਆ ਤਾਂ ਗੁਆਂਢੀਆਂ ਅਤੇ ਹੋਰ ਲੋਕਾਂ ਨੇ ਉਸ ਦੇ ਘਰ ਆ ਕੇ ਉਸ ਨੂੰ ਉਸ ਦੀ ਚੁੰਗਲ ਤੋਂ ਛੁਡਾਇਆ।
ਜਾਂਚ ਅਧਿਕਾਰੀ ਇੰਸਪੈਕਟਰ ਕਮਲੇਸ਼ ਕੌਰ ਅਤੇ ਥਾਣਾ ਮੁਖੀ ਹਰਪ੍ਰੇਮ ਸਿੰਘ ਨੇ ਦੱਸਿਆ ਕਿ ਪੀੜਤ ਔਰਤ ਦੀਕਸ਼ਾ ਡਡਵਾਲ ਪਤਨੀ ਸਤਵੀਰ ਮਨਹਾਸ ਦੇ ਬਿਆਨ ਦੇ ਆਧਾਰ 'ਤੇ ਕੇਸ ਦਰਜ ਕਰਕੇ ਔਰਤ ਦੇ ਸਹੁਰੇ ਬਿਕਰਮ ਸਿੰਘ ਪੁੱਤਰ ਬਲਦੇਵ ਸਿੰਘ ਨੂੰ ਬਕਾਇਦਾ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਇਸ ਸਬੰਧੀ ਅਗਲੀ ਜਾਂਚ ਡੂੰਘਾਈ ਨਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: PSPCL ਨੂੰ ਸਖ਼ਤ ਹੁਕਮ ਜਾਰੀ, ਪੰਜਾਬ 'ਚ ਹੁਣ ਇਨ੍ਹਾਂ ਘਰਾਂ 'ਚ ਵੀ ਮਿਲੇਗਾ ਬਿਜਲੀ ਕੁਨੈਕਸ਼ਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e