ਸੁਤੰਤਰਤਾ ਦਿਵਸ ਨੂੰ ਲੈ ਕੇ ਰੇਲਵੇ ਪੁਲਸ ਮੁਸਤੈਦ : ਡੀ. ਜੀ. (ਵੀਡੀਓ)

08/11/2018 2:03:14 PM

ਅੰਮ੍ਰਿਤਸਰ (ਸੁਮਿਤ ਖੰਨਾ) : ਰੇਲਵੇ ਪੁਲਸ ਦੇ ਡੀ. ਜੀ. ਧਰਮਿੰਦਰ ਕੁਮਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਕ ਹੋਏ। ਪਰਿਵਾਰ ਨਾਲ ਪਹੁੰਚੇ ਡੀ. ਜੀ. ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਗੁਰਬਾਣੀ ਦਾ ਇਲਾਹੀ ਕੀਰਤਨ ਸੁਣਿਆ। ਇਸ ਮੌਕੇ ਐੱਸ. ਜੀ. ਪੀ. ਸੀ. ਵਲੋਂ ਡੀ.ਜੀ. ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਅਤੇ ਸਿਰੋਪਾਓ ਭੇਟ ਕਰਕੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਪਿਛਲੇ ਦਿਨੀਂ ਰੇਲਵੇ ਨੂੰ ਮਿਲੀ ਧਮਕੀ ਭਰੀ ਚਿੱਠੀ ਬਾਰੇ ਗੱਲ ਕਰਦਿਆਂ ਡੀ.ਜੀ. ਨੇ ਕਿਹਾ ਕਿ 15 ਅਗਸਤ ਨੂੰ ਲੈ ਕੇ ਰੇਲਵੇ ਪੁਲਸ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਕਿਸੇ ਤਰ੍ਹਾਂ ਦੀ ਕੋਈ ਡਰ ਵਾਲੀ ਗੱਲ ਨਹੀਂ। 
ਦੱਸ ਦੇਈਏ ਕਿ ਫਿਰੋਜ਼ਪੁਰ ਰੇਲਵੇ ਡਵੀਜ਼ਨ ਨੂੰ ਇਕ ਗੁੰਮਨਾਮ ਚਿੱਠੀ ਮਿਲੀ ਸੀ, ਜਿਸ ਵਿਚ 15 ਅਗਸਤ ਨੂੰ ਕੁਝ ਟਰੇਨਾਂ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਸੀ, ਜਿਸ ਤੋਂ ਬਾਅਦ ਪੁਲਸ ਵਲੋਂ ਅਹਿਤਿਆਤ ਦੇ ਤੌਰ 'ਤੇ ਚੌਕਸੀ ਵਰਤੀ ਜਾ ਰਹੀ ਹੈ।