ਆਜ਼ਾਦੀ ਦਿਵਸ ਨੂੰ ਮੁੱਖ ਰੱਖਦਿਆਂ ਪੁਲਸ ਨੇ ਤਲਾਸ਼ੀ ਅਭਿਆਨ ਚਲਾਇਆ

08/12/2017 5:56:14 PM

ਤਲਵੰਡੀ ਭਾਈ (ਗੁਲਾਟੀ)— ਜ਼ਿਲਾ ਪੁਲਸ ਕਪਤਾਨ ਫਿਰੋਜ਼ਪੁਰ, ਗੌਰਵ ਗਰਗ ਵੱਲੋਂ ਆਜ਼ਾਦੀ ਦਿਵਸ ਨੂੰ ਮੁੱਖ ਰੱਖਦਿਆਂ ਪੁਲਸ ਨੂੰ ਇਲਾਕੇ ਭਰ 'ਚ ਚੌਕਸੀ ਵਧਾਉਣ ਦੇ ਦਿੱਤੇ ਹੁਕਮਾਂ ਦੀ ਪਾਲਣਾਂ ਤਹਿਤ ਸਥਾਨਕ ਪੁਲਸ ਵੱਲੋਂ ਸ਼ਹਿਰ ਵਿਚ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਸਥਾਨਕ ਪੁਲਸ ਥਾਣੇ ਦੇ ਮੁਖੀ ਹਰਪ੍ਰੀਤ ਸਿੰਘ ਵਿਰਕ ਦੀ ਅਗਵਾਈ ਹੇਠਾਂ ਬੱਸ ਸਟੈਂਡ, ਰੇਲਵੇ ਸਟੇਸ਼ਨ, ਮੇਨ ਬਾਜ਼ਾਰ ਆਦਿ ਜਨਤਕ ਥਾਵਾਂ 'ਤੇ ਚੈਕਿੰਗ ਕੀਤੀ ਗਈ। ਇਸ ਮੌਕੇ ਥਾਣਾ ਮੁਖੀ ਹਰਪ੍ਰੀਤ ਸਿੰਘ ਵਿਰਕ ਨੇ ਦੱਸਿਆ 15 ਅਗਸਤ ਦੇ ਸਬੰਧ 'ਚ ਭੀੜ ਭੜੱਕੇ ਵਾਲੀਆਂ ਥਾਵਾਂ 'ਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆ ਚੈਕਿੰਗ ਮੁਹਿੰਮ ਚਲਾਈ ਗਈ ਹੈ ਤਾਂ ਜੋ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਇਸ ਲਈ ਇਸ ਥਾਣੇ ਅਧੀਨ ਆਉਂਦੇ ਪਿੰਡਾਂ ਵਿਚ ਵੀ ਚੌਕਸੀ ਵਧਾ ਦਿੱਤੀ ਗਈ ਹੈ ਅਤੇ ਪੂਰੇ ਇਲਾਕੇ ਵਿਚ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਹਿਰ ਵਿਚ ਜਿੱਥੇ ਵੀ ਆਜ਼ਾਦੀ ਦਿਵਸ ਦੇ ਸਮਾਗਮ ਕਰਵਾਏ ਜਾਣਗੇ, ਉੱਥੇ ਵੀ ਪੁਲਸ ਵੱਲੋਂ ਸਖ਼ਤ ਨਜ਼ਰ ਰੱਖੀ ਜਾਵੇਗੀ।


Related News