ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੁਲਸ ਨੇ ਨਾਕਾਬੰਦੀ ਕਰ ਕੇ ਕੱਟੇ ਚਲਾਨ
08/15/2018 1:07:29 AM
ਬਟਾਲਾ, (ਕਲਸੀ)- ਅੱਜ ਪੁਲਸ ਵੱਲੋਂ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਬਟਾਲਾ ਵਿਚ ਨਾਕਾਬੰਦੀ ਕਰ ਕੇ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਵਾਹਨਾਂ ਦੇ ਕਾਗਜ਼ਾਤ ਵੀ ਚੈੱਕ ਕੀਤੇ ਗਏ ਅਤੇ ਚਲਾਨ ਕੱਟੇ ਗਏ। ਸ਼ਾਮ ਨੂੰ ਸਥਾਨਕ ਸਿੰਬਲ ਚੌਕ ਵਿਚ ਇੰਸਪੈਕਟਰ ਸਤਿੰਦਰ ਕੁਮਾਰ ਨੇ ਆਪਣੀ ਟੀਮ ਨਾਲ ਨਾਕਾਬੰਦੀ ਕਰ ਕੇ ਚਲਾਨ ਕੱਟੇ। ਜਾਣਕਾਰੀ ਦਿੰਦਿਆਂ ਇੰਸਪੈਕਟਰ ਸਤਿੰਦਰ ਕੁਮਾਰ ਨੇ ਦੱਸਿਆ ਕਿ ਸਰਕਾਰ ਦੇ ਹੁਕਮਾਂ ’ਤੇ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਇਹ ਨਾਕਾਬੰਦੀ ਕੀਤੀ ਗਈ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਸਮਾਜ ਵਿਰੋਧੀ ਅਨਸਰ ਆਪਣੇ ਭੈਡ਼ੇ ਮਨਸੂਬਿਆਂ ਵਿਚ ਕਾਮਯਾਬ ਨਾ ਹੋ ਸਕਣ। ਇੰਸਪੈਕਟਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਾਹਨ ਚਲਾਉਣ ਮੌਕੇ ਆਪਣੇ ਕੋਲ ਡਰਾਈਵਿੰਗ ਲਾਇਸੈਂਸ ਸਮੇਤ ਵਾਹਨ ਦੇ ਸਾਰੇ ਜ਼ਰੂਰੀ ਕਾਗਜ਼ਾਤ ਰੱਖਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਤੋਂ ਬਚ ਸਕੋ ਅਤੇ ਟਰੈਫਿਕ ਨਿਯਮਾਂ ਦੀ ਪਾਲਣਾ ਕਰ ਕੇ ਇਕ ਚੰਗੇ ਸ਼ਹਿਰੀ ਬਣਨ ਦਾ ਫਰਜ਼ ਅਦਾ ਕਰੋ। ਉਨ੍ਹਾਂ ਨੇ ਜਨਤਾ ਤੋਂ ਸਹਿਯੋਗ ਦੀ ਮੰਗ ਵੀ ਕੀਤੀ।