ਅਹਿਮ ਖ਼ਬਰ : ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤੇ ਕਈ ਵੱਡੇ ਐਲਾਨ
Sunday, Aug 15, 2021 - 07:18 PM (IST)
ਅੰਮ੍ਰਿਤਸਰ (ਵਿਪਨ ਅਰੋੜਾ) - 75ਵੇਂ ਆਜ਼ਾਦੀ ਦਿਵਸ ਮੌਕੇ ਪੰਜਾਬ ਵਿੱਚ, ਸੁਤੰਤਰਤਾ ਦਿਵਸ ਦਾ ਰਾਜ ਪੱਧਰੀ ਸਮਾਗਮ ਅੰਮ੍ਰਿਤਸਰ ਵਿਖੇ ਆਯੋਜਿਤ ਕੀਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਥੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਸਮਾਰੋਹ ਵਿੱਚ ਸਟੇਟ ਐਵਾਰਡੀਜ਼ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਜੋੜਾ ਫਾਟਕ ਰੇਲ ਹਾਦਸੇ ਵਿੱਚ ਮਾਰੇ ਗਏ 34 ਲੋਕਾਂ ਦੇ ਆਸ਼ਰਿਤਾਂ ਨੂੰ ਨਿਯੁਕਤੀ ਪੱਤਰ ਵੀ ਪ੍ਰਦਾਨ ਕੀਤੇ ਗਏ। ਗੁਰੂ ਨਾਨਕ ਸਟੇਡੀਅਮ ਵਿੱਚ ਹੋਣ ਵਾਲੇ ਪ੍ਰੋਗਰਾਮ ਦੇ ਮੱਦੇਨਜ਼ਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਆਜ਼ਾਦੀ ਦਿਹਾੜੇ ਦੇ ਮੌਕੇ ਕੈਪਟਨ ਵਲੋਂ ਕਈ ਅਹਿਮ ਐਲਾਨ ਕੀਤੇ ਗਏ ਅਤੇ ਗ੍ਰਾਮੀਣ ਲਿੰਕ ਸੜਕਾਂ ਲਈ 1200 ਕਰੋੜ ਰੁਪਏ ਦੇਣ ਦਾ ਵੀ ਐਲਾਨ ਕੀਤਾ ਗਿਆ।
ਪੜ੍ਹੋ ਇਹ ਵੀ ਖ਼ਬਰ - ਰੇਲ ਯਾਤਰੀਆਂ ਲਈ ਖ਼ਾਸ ਖ਼ਬਰ : ਮੰਤਰਾਲਾ ਨੇ ਮਾਸਿਕ ਸੀਜ਼ਨ ਟਿਕਟ ਦੀ ਸਹੂਲਤ ਨੂੰ ਸ਼ੁਰੂ ਕਰਨ ਦਾ ਲਿਆ ਫ਼ੈਸਲਾ
ਉਨ੍ਹਾਂ ਨੇ ਕਿਹਾ ਕਿ ਕਾਲੇਪਾਣੀ ਦੇ ਸ਼ਹੀਦਾਂ ਦੀ ਯਾਦ ‘ਚ ਪੰਜਾਬ ਵਿੱਚ ਯਾਦਗਾਰ ਬਣੇਗੀ। ਪਾਕਿਸਤਾਨ ਪੰਜਾਬ ਵਿੱਚ ਗੜਬੜ ਫੈਲਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਗੈਂਗਸਟਰਾਂ ਦਾ ਖ਼ਾਤਮਾ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਦੋ ਹਜ਼ਾਰ ਇਕ ਸੌ ਪੱਚੀ ਕਿੱਲੋਗਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਦੇਸ਼ ਦੇ ਇਤਿਹਾਸਕ 75ਵੇਂ ਸੁਤੰਤਰਤਾ ਦਿਵਸ ਦੇ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਲਿੰਕ ਸੜਕਾਂ, ਫਿਰਨੀਆਂ ਅਤੇ ਸੜਕਾਂ ਦੇ ਵਿਕਾਸ ਦੇ ਨਾਲ-ਨਾਲ ਐੱਸ.ਸੀ. ਭਲਾਈ ਪ੍ਰੋਗਰਾਮਾਂ ਸਣੇ 1200 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਛੇਤੀ ਇੱਕ ਐਕਟ ਨੋਟੀਫਾਈ ਕੀਤਾ ਜਾਵੇਗਾ, ਜਿਸ ਵਿੱਚ ਐੱਸ.ਸੀ. ਆਬਾਦੀ ਦੇ ਪ੍ਰਤੀਸ਼ਤ ਬਰਾਬਰ ਦਲਿਤ ਭਲਾਈ ’ਤੇ ਬਜਟ ਖ਼ਰਚ ਕਰਨਾ ਲਾਜ਼ਮੀ ਹੋਵੇਗਾ। ਕੈਪਟਨ ਨੇ ਕਿਹਾ ਕਿ 85ਵੀਂ ਸੰਵਿਧਾਨਕ ਸੋਧ ਨੂੰ ਸੁਪਰੀਮ ਕੋਰਟ ਦੇ ਫ਼ੈਸਲਿਆਂ ਅਨੁਸਾਰ ਲਾਗੂ ਕੀਤਾ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ - ਅਹਿਮ ਖ਼ਬਰ : ਪੰਜਾਬ ’ਚ ਕੋਰੋਨਾ ਦੀ ਤੀਜੀ ਲਹਿਰ ਨਾਲ ਨਜਿੱਠਣ ਲਈ ਰੋਜ਼ਾਨਾ 60,000 ਟੈਸਟ ਕਰਨ ਦੇ ਹੁਕਮ
ਕਾਰੋਬਾਰ ਨੂੰ ਸੁਖਾਲਾ ਬਣਾਉਣ ਲਈ ਮੁੱਖ ਮੰਤਰੀ ਨੇ ਮੱਧਮ ਅਤੇ ਲਘੂ ਉੱਦਮਾਂ (ਐੱਮ.ਐੱਸ.ਐੱਮ.ਈਜ਼) ਲਈ ਵਿਆਪਕ 1150 ਸੁਧਾਰਾਂ ਦੇ ਨਵੇਂ ਸਮੂਹ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਵੇਰਵੇ ਨਿਵੇਸ਼ ਪ੍ਰਮੋਸ਼ਨ ਵਿਭਾਗ ਦੁਆਰਾ ਵੱਖਰੇ ਤੌਰ ‘ਤੇ ਸਾਂਝੇ ਕੀਤੇ ਜਾਣਗੇ। ਉਨ੍ਹਾਂ ਐਲਾਨ ਕੀਤਾ ਕਿ ਕੁਝ ਮਹਿੰਗੀ ਡਾਕਟਰੀ ਪ੍ਰਕਿਰਿਆਵਾਂ ਅਤੇ ਡਾਇਲਸਿਸ, ਐਕਸਰੇ ਆਦਿ ਵਰਗੇ ਟੈਸਟ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਕੀਤੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਛੇਤੀ ਇੱਕ ਯੂਨੀਵਰਸਲ ਹੈਲਥ ਇੰਸ਼ੋਰੈਂਸ ਲਾਂਚ ਕੀਤਾ ਜਾਵੇਗਾ। ਪਿਛਲੇ 10 ਸਾਲਾਂ ਤੋਂ ਕੰਮ ਕਰ ਰਹੀਆਂ ਸਾਰੀਆਂ ਸਫਾਈ ਕਰਮਚਾਰੀਆਂ ਨੂੰ ਨਿਯਮਤ ਕਰਨਾ ਅਤੇ ਆਂਗਣਵਾੜੀ ਵਰਕਰਾਂ, ਮਿੰਨੀ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਹੀਨਾਵਾਰ 600, ਰੁਪਏ ਮਾਣ ਭੱਤੇ ਵਿੱਚ ਰੁਪਏ ਦਾ ਵਾਧਾ ਕਰਨਾ। ਮੁੱਖ ਮੰਤਰੀ ਦੁਆਰਾ ਕੀਤੇ ਗਏ ਹੋਰ ਮੁੱਖ ਐਲਾਨਾਂ ਵਿੱਚ ਕ੍ਰਮਵਾਰ 500 ਤੇ 300 ਰੁਪਏ ਸ਼ਾਮਲ ਸਨ।
ਪੜ੍ਹੋ ਇਹ ਵੀ ਖ਼ਬਰ - 75ਵੇਂ ਆਜ਼ਾਦੀ ਦਿਹਾੜੇ ਮੌਕੇ PM ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ’ਤੇ ਲਹਿਰਾਇਆ ਤਿਰੰਗਾ
ਮੁੱਖ ਮੰਤਰੀ ਨੇ ਕਿਹਾ ਕਿ ਪੇਂਡੂ/ਸ਼ਹਿਰੀ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਦੀਆਂ ਭਾਵਨਾਵਾਂ ਦੇ ਅਨੁਸਾਰ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਪੰਜਾਬ ਨਿਰਮਾਣ ਪ੍ਰੋਗਰਾਮ ਦੇ ਤਹਿਤ 1170 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ। ਬੇਜ਼ਮੀਨੇ ਕਿਸਾਨਾਂ ਦੀ ਭਲਾਈ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਰੁਪਏ ਦੀ ਅਦਾਇਗੀ ਕਰੇਗੀ। ਮਰਹੂਮ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਜਨਮ ਵਰ੍ਹੇਗੰਢ, ਆਉਣ ਵਾਲੀ 20 ਅਗਸਤ ਨੂੰ ਕਰਜ਼ਾ ਰਾਹਤ ਸਕੀਮ ਅਧੀਨ 2.85 ਲੱਖ ਬੇਜ਼ਮੀਨੇ ਕਿਸਾਨਾਂ ਨੂੰ 520 ਕਰੋੜ ਰੁਪਏ ਤੱਕ ਦੇ ਕਰਜ਼ੇ ਤੋਂ ਰਾਹਤ। ਉਨ੍ਹਾਂ ਕਿਹਾ ਕਿ ਐੱਸ.ਸੀ. ਅਤੇ ਬੀ.ਸੀ. ਕਾਰਪੋਰੇਸ਼ਨ ਦੇ ਲਗਭਗ 16,000 ਲਾਭਪਾਤਰੀਆਂ ਨੂੰ 50,000 ਰੁਪਏ ਦੀ ਕਰਜ਼ਾ ਮੁਆਫੀ ਦੀ ਸਹੂਲਤ ਵੀ ਦਿੱਤੀ ਜਾਵੇਗੀ।
ਪੜ੍ਹੋ ਇਹ ਵੀ ਖ਼ਬਰ - ਅਜ਼ਾਦੀ ਦਿਹਾੜੇ ’ਤੇ ਵਿਸ਼ੇਸ਼ : ਨੌਜਵਾਨਾਂ ਕੋਲ ਰਾਸ਼ਟਰ ਨੂੰ ਬਦਲਣ ਵਾਲੀ ਸ਼ਕਤੀ, ਜੋ ਭਾਰਤ ਦੇ ਅਕਸ ਨੂੰ ਬਦਲ ਸਕਦੀ’
ਇਸ ਮੌਕੇ ਉਨ੍ਹਾਂ ਨਾਲ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਵਿਧਾਇਕ ਡਾ: ਰਾਜ ਕੁਮਾਰ ਵੇਰਕਾ, ਸੁਨੀਲ ਦੱਤੀ, ਹਰਪ੍ਰਤਾਪ ਸਿੰਘ ਅਜਨਾਲਾ, ਤਰਸੇਮ ਸਿੰਘ ਡੀ.ਸੀ, ਸੁਖਵਿੰਦਰ ਸਿੰਘ ਡੈਨੀ, ਸੰਤੋਖ ਸਿੰਘ ਭਲਾਈਪੀਰ ਅਤੇ ਬਲਵਿੰਦਰ ਸਿੰਘ ਲਾਡੀ, ਮੇਅਰ ਐੱਮ.ਸੀ. ਅੰਮ੍ਰਿਤਸਰ ਕਰਮਜੀਤ ਸਿੰਘ ਰਿੰਟੂ, ਸੀਨੀਅਰ ਸਲਾਹਕਾਰ, ਮੁੱਖ ਮੰਤਰੀ ਲੈਫਟੀਨੈਂਟ ਜਨਰਲ ਟੀਐਸ ਸ਼ੇਰਗਿੱਲ (ਸੇਵਾ ਮੁਕਤ), ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਸਕੱਤਰ ਵਿਨੀ ਮਹਾਜਨ, ਡੀਜੀਪੀ ਦਿਨਕਰ ਗੁਪਤਾ, ਮੰਡਲ ਕਮਿਸ਼ਨਰ ਵਰੁਣ ਰੂਜ਼ਮ, ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ, ਕਮਿਸ਼ਨਰ ਪੁਲਸ ਅੰਮ੍ਰਿਤਸਰ ਡਾ. ਸੁਖਚੈਨ ਸਿੰਘ ਗਿੱਲ ਆਦਿ ਹਾਜ਼ਰ ਸਨ। ਇਸ ਸਮੇਂ 45 ਨਮਵਰ ਸ਼ਖਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਗਿਆ।