ਪੰਜਾਬ ਭਾਜਪਾ ਦਫ਼ਤਰ ’ਚ ਮਨਾਇਆ ਆਜ਼ਾਦੀ ਦਿਹਾੜਾ, ਕੇਵਲ ਸਿੰਘ ਢਿੱਲੋਂ ਨੇ ਲਹਿਰਾਇਆ ਤਿਰੰਗਾ
Monday, Aug 17, 2026 - 07:26 AM (IST)
ਚੰਡੀਗੜ੍ਹ (ਵਿਸ਼ੇਸ਼) : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਦਫ਼ਤਰ ਵਿਚ ਸ਼ਨੀਵਾਰ ਆਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਸਮੂਹ ਦੇਸ਼ ਵਾਸੀਆਂ ਅਤੇ ਪੰਜਾਬੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਲੱਖ-ਲੱਖ ਵਧਾਈਆਂ ਦਿੰਦਿਆਂ ਕਿਹਾ ਕਿ ਅੱਜ ਦਾ ਦਿਨ ਸਾਡੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਿਜਦਾ ਕਰਨ ਦਾ ਦਿਨ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿਚ ਪੰਜਾਬੀਆਂ ਦਾ ਯੋਗਦਾਨ ਸਭ ਤੋਂ ਅੱਗੇ ਰਿਹਾ ਹੈ ਅਤੇ ਸਾਨੂੰ ਇਸ ਮਹਾਨ ਧਰਤੀ ਦੇ ਵਾਰਿਸ ਹੋਣ ’ਤੇ ਮਾਣ ਹੈ।
ਇਹ ਵੀ ਪੜ੍ਹੋ : ਭੈਣ ਦੀ ਡੋਲੀ ਤੋਂ ਪਹਿਲਾਂ ਉੱਠੇਗੀ ਇਕਲੌਤੇ ਭਰਾ ਦੀ ਅਰਥੀ; ਵਿਆਹ ਦੇ ਕਾਰਡ ਵੰਡਣ ਜਾਂਦੇ ਨਾਲ ਵਾਪਰੀ ਅਣਹੋਣੀ
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਭ ਤੋਂ ਪਹਿਲਾਂ ਨਸ਼ਿਆਂ ਤੋਂ ਆਜ਼ਾਦੀ ਦੀ ਲੋੜ ਹੈ। ਨਸ਼ੇ ਦੇ ਜਾਲ ਨੇ ਸਾਡੀ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਤਬਾਹ ਕੀਤਾ ਹੈ ਅਤੇ ਇਸ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨਾ ਸਾਡਾ ਸਭ ਤੋਂ ਵੱਡਾ ਮਕਸਦ ਹੋਣਾ ਚਾਹੀਦਾ ਹੈ। ਇਸ ਮੌਕੇ ਸੰਗਠਨ ਇੰਚਾਰਜ ਮੰਥਰੀ ਸ੍ਰੀਨਿਵਾਸੁਲੂ ਸਮੇਤ ਵੱਡੀ ਗਿਣਤੀ ’ਚ ਭਾਜਪਾ ਦੇ ਸੀਨੀਅਰ ਨੇਤਾ ਅਤੇ ਵਰਕਰ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
