ਪੰਜਾਬ 'ਚ CM ਮਾਨ ਸਣੇ ਜਾਣੋ ਕਿਹੜੇ ਮੰਤਰੀਆਂ ਨੇ ਕਿੱਥੇ-ਕਿੱਥੇ ਲਹਿਰਾਇਆ ਤਿਰੰਗਾ (ਤਸਵੀਰਾਂ)

08/15/2023 1:10:39 PM

ਚੰਡੀਗੜ੍ਹ : ਅੱਜ ਪੂਰੇ ਦੇਸ਼ 'ਚ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਪਟਿਆਲਾ ਵਿਖੇ ਕਰਵਾਏ ਗਏ ਸੂਬਾ ਪੱਧਰੀ ਸਮਾਰੋਹ ਦੌਰਾਨ ਮੁੱਖ ਮੰਤਰੀ ਮਾਨ ਵੱਲੋਂ ਤਿਰੰਗਾ ਲਹਿਰਾਇਆ ਗਿਆ। ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ 'ਚ ਯੋਗਦਾਨ ਪਾਉਣ ਵਾਲੇ ਮਹਾਨ ਯੋਧਿਆਂ ਨੂੰ ਨਮਨ ਕਰਦਿਆਂ ਤਿਰੰਗਾ ਲਹਿਰਾਇਆ ਅਤੇ ਪਰੇਡ ਦਾ ਜਾਇਜ਼ਾ ਲਿਆ। ਉੱਥੇ ਹੀ ਉਨ੍ਹਾਂ ਨੇ ਪੰਜਾਬ ਵਾਸੀਆਂ ਲਈ ਅਹਿਮ ਐਲਾਨ ਕੀਤੇ।

ਇਹ ਵੀ ਪੜ੍ਹੋ : ਪੰਜਾਬ ਦੇ ਪਿੰਡਾਂ ਦੀਆਂ ਪੰਚਾਇਤਾਂ ਲਈ ਵੱਡੀ ਖ਼ੁਸ਼ਖ਼ਬਰੀ, CM ਮਾਨ ਨੇ ਖ਼ੁਦ ਕੀਤਾ ਐਲਾਨ
ਜਾਣੋ ਕਿਹੜੇ ਮੰਤਰੀਆਂ ਨੇ ਕਿੱਥੇ ਲਹਿਰਾਇਆ ਤਿਰੰਗਾ
ਐੱਸ. ਏ. ਐੱਸ. ਨਗਰ ਮੋਹਾਲੀ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਤਿਰੰਗਾ ਲਹਿਰਾਇਆ ਗਿਆ ਅਤੇ ਪੰਜਾਬ ਦੀ ਤਰੱਕੀ ਲਈ ਵਚਨਬੱਧਤਾ ਨੂੰ ਦੁਹਰਾਇਆ।


ਲੁਧਿਆਣਾ ਵਿਖੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਤਿਰੰਗਾ ਝੰਡਾ ਲਹਿਰਾਇਆ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਂਦਿਆਂ ਪਰੇਡ ਦਾ ਨਿਰੀਖਣ ਕੀਤਾ।

ਇਹ ਵੀ ਪੜ੍ਹੋ : ਤੇਜ਼ੀ ਨਾਲ ਵੱਧ ਰਿਹਾ ਭਾਖੜਾ ਡੈਮ ਦਾ ਪਾਣੀ, ਖ਼ਤਰੇ ਦੇ ਨਿਸ਼ਾਨ ਤੋਂ ਕਰੀਬ 3 ਫੁੱਟ ਦੂਰ
ਮਾਨਸਾ ਵਿਖੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਨਹਿਰੂ ਮੈਮੋਰੀਅਲ ਕਾਲਜ ਦੇ ਖੇਡ ਗਰਾਊਂਡ 'ਚ ਤਿਰੰਗਾ ਲਹਿਰਾਇਆ। ਇਸ ਦੌਰਾਨ ਉਨ੍ਹਾਂ ਨੇ ਮਹਾਨ ਯੋਧਿਆਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ।


ਫਰੀਦਕੋਟ ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਨਹਿਰੂ ਸਟੇਡੀਅਮ ਵਿਖੇ ਤਿਰੰਗਾ ਲਹਿਰਾਇਆ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਵਿਕਾਸ ਲਈ ਕੀਤੇ ਜਾ ਰਹੇ ਕਾਰਜਾਂ ਬਾਰੇ ਚਾਨਣਾ ਪਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

Babita

This news is Content Editor Babita