75ਵੇਂ ਆਜ਼ਾਦੀ ਦਿਹਾੜੇ ’ਤੇ ਜਲੰਧਰ ’ਚ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਲਹਿਰਾਇਆ 'ਤਿਰੰਗਾ'

Monday, Aug 15, 2022 - 09:57 AM (IST)

75ਵੇਂ ਆਜ਼ਾਦੀ ਦਿਹਾੜੇ ’ਤੇ ਜਲੰਧਰ ’ਚ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਲਹਿਰਾਇਆ 'ਤਿਰੰਗਾ'

ਜਲੰਧਰ (ਵੈੱਬ ਡੈਸਕ, ਸੋਨੂੰ)— ਅੱਜ ਪੂਰੇ ਦੇਸ਼ ’ਚ 75ਵਾਂ ਆਜ਼ਾਦੀ ਦਿਹਾੜਾ ਬੜੀ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸੇ ਤਹਿਤ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਜਲੰਧਰ ਵਿਖੇ ਗੁਰੂ ਗੋਬਿੰਦ ਸਿੰਘ ਸਟੇਡੀਅਮ ’ਚ ਕੌਮੀ ਝੰਡਾ ਤਿਰੰਗਾ ਲਹਿਰਾਇਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਆਜ਼ਾਦੀ ਦਿਹਾੜੇ ਦੇ ਸਬੰਧ ’ਚ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਆਜ਼ਾਦੀ ਦਿਹਾੜਾ ਪ੍ਰੋਗਰਾਮ ਦੌਰਾਨ ਸਕੂਲੀ ਬੱਚਿਆਂ ਵੱਲੋਂ ਸਮੂਹਿਕ ਪੀ. ਟੀ. ਸ਼ੋਅ, ਦੇਸ਼ ਭਗਤੀ ਦੇ ਗੀਤ ਅਤੇ ਵੱਖ-ਵੱਖ ਕੋਰੀਓਗ੍ਰਾਫੀਆਂ, ਗਿੱਧਾ ਅਤੇ ਭੰਗੜਾ ਵੀ ਪੇਸ਼ ਕੀਤਾ ਗਿਆ। 

PunjabKesari

2 ਹਜ਼ਾਰ ਪੁਲਸ ਮੁਲਾਜ਼ਮ ਕਰ ਰਹੇ ਕਰ ਰਹੇ ਨੇ ਸ਼ਹਿਰ ਦੀ ਰਖਵਾਲੀ 
15 ਅਗਸਤ ਦੇ ਮੱਦੇਨਜ਼ਰ ਸ਼ਹਿਰ ਵਿਚ ਲਗਭਗ 2000 ਪੁਲਸ ਮੁਲਾਜ਼ਮਾਂ ਨੂੰ ਸੁਰੱਖਿਆ ਪ੍ਰਬੰਧਾਂ ਲਈ ਸ਼ਹਿਰ ਵਿਚ ਤਾਇਨਾਤ ਕੀਤਾ ਗਿਆ ਹੈ। ਕਮਿਸ਼ਨਰੇਟ ਪੁਲਸ ਦੇ ਸਾਰੇ ਅਧਿਕਾਰੀ ਵੀ ਸ਼ਹਿਰ ਵਿਚ ਸੁਰੱਖਿਆ ਪ੍ਰਬੰਧਾਂ ਲਈ ਖ਼ੁਦ ਤਾਇਨਾਤ ਹਨ। ਇਥੇ ਦੱਸ ਦੇਈਏ ਕਿ 14 ਅਗਸਤ ਨੂੰ ਹੀ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਸੀ। ਬੰਬ ਨਿਰੋਧਕ ਦਸਤੇ ਅਤੇ ਡਾਗ ਸਕੁਐਡ ਵੱਲੋਂ ਸਟੇਡੀਅਮ ਅਤੇ ਉਸ ਦੇ ਆਲੇ-ਦੁਆਲੇ ਦੇ ਕਈ ਹਿੱਸਿਆਂ ਤੋਂ ਇਲਾਵਾ ਸ਼ਹਿਰ ਦੇ ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਹੋਰ ਕਈ ਹਿੱਸਿਆਂ ਵਿਚ ਪੁਲਸ ਵੱਲੋਂ ਵਿਸ਼ੇਸ਼ ਰੂਪ ਵਿਚ ਸਰਚ ਮੁਹਿੰਮ ਚਲਾਈ ਗਈ ਸੀ।
ਇਹ ਵੀ ਪੜ੍ਹੋ: ਪੰਜਾਬ 'ਚ ਵਧਿਆ 'ਲੰਪੀ' ਸਕਿਨ ਦਾ ਕਹਿਰ, ਜਲੰਧਰ ਜ਼ਿਲ੍ਹੇ 'ਚ ਹੁਣ ਤੱਕ 5967 ਕੇਸ ਆਏ ਸਾਹਮਣੇ

PunjabKesariਸਟੇਡੀਅਮ ਦੇ ਚਾਰੇ-ਪਾਸੇ ਸ਼ੱਕੀ ਲੋਕਾਂ ’ਤੇ ਨਜ਼ਰ ਰੱਖਣ ਲਈ ਖ਼ੁਫ਼ੀਆ ਕੈਮਰੇ ਵੀ ਲਵਾਏ ਗਏ ਹਨ, ਜਿਨ੍ਹਾਂ ਦਾ ਕੰਟਰੋਲ ਰੂਮ ਵੀ ਸਟੇਡੀਅਮ ਵਿਚ ਸਥਾਪਤ ਕੀਤਾ ਗਿਆ ਹੈ। ਕੰਟਰੋਲ ਰੂਮ ਵਿਚ ਬੈਠੇ ਮੁਲਾਜ਼ਮ ਸੀ. ਸੀ. ਟੀ. ਵੀ. ਕੈਮਰਿਆਂ ਜ਼ਰੀਏ ਸ਼ੱਕੀ ਲੋਕਾਂ ’ਤੇ ਵਿਸ਼ੇਸ਼ ਰੂਪ ਵਿਚ ਨਜ਼ਰ ਰੱਖ ਰਹੇ ਹਨ। ਸਟੇਡੀਅਮ ਦੇ ਆਲੇ-ਦੁਆਲੇ, ਰੇਲਵੇ ਸਟੇਸ਼ਨ, ਬੱਸ ਸਟੈਂਡ, ਸ਼ਹਿਰ ਦੇ ਅੰਦਰੂਨੀ ਬਾਜ਼ਾਰਾਂ ਅਤੇ ਕੁਝ ਹਿੱਸਿਆਂ ਵਿਚ ਸਿਵਲ ਕੱਪੜਿਆਂ ਵਿਚ ਵੀ ਮਰਦ ਅਤੇ ਔਰਤ ਪੁਲਸ ਮੁਲਾਜ਼ਮਾਂ ਨੂੰ ਵਿਸ਼ੇਸ਼ ਰੂਪ ਵਿਚ ਤਾਇਨਾਤ ਕੀਤਾ ਗਿਆ ਹੈ।
PunjabKesari

ਸ਼ਹਿਰ ਦੇ ਸਾਰੇ ਐਂਟਰੀ ਪੁਆਇੰਟਸ ਨੂੰ ਵਿਸ਼ੇਸ਼ ਰੂਪ ਵਿਚ ਸੀਲ ਕੀਤਾ ਗਿਆ ਹੈ। ਸਾਰੇ ਅਧਿਕਾਰੀਆਂ ਨੂੰ ਰਾਤ ਸਮੇਂ ਦੂਜੇ ਸੂਬਿਆਂ ਤੋਂ ਆਉਣ ਵਾਲੇ ਵਾਹਨ ਚਾਲਕਾਂ ਨੂੰ ਚੈਕਿੰਗ ਕਰਨ ਤੋਂ ਬਾਅਦ ਹੀ ਸ਼ਹਿਰ ਵਿਚ ਐਂਟਰ ਹੋਣ ਦੀ ਇਜਾਜ਼ਤ ਦੇਣ ਦੇ ਹੁਕਮ ਦਿੱਤੇ ਗਏ ਹਨ। ਡੀ. ਸੀ. ਪੀ. ਜਸਕਿਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ 15 ਅਗਸਤ ਦੇ ਮੱਦੇਨਜ਼ਰ ਸਟੇਡੀਅਮ ਵਿਚ ਹੋਣ ਵਾਲੇ ਪ੍ਰੋਗਰਾਮ ਦੌਰਾਨ ਅਤੇ ਸ਼ਹਿਰ ਵਿਚ ਸੁਰੱਖਿਆ ਪ੍ਰਬੰਧਾਂ ਕਰਕੇ ਸਾਰਾ ਟਰੈਫਿਕ ਡਾਇਵਰਟ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਟਰੈਫਿਕ ਪੁਲਸ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਟਰੈਫਿਕ ਰੂਟ ਤਿਆਰ ਕੀਤਾ ਗਿਆ ਹੈ ਤਾਂਕਿ ਸ਼ਹਿਰ ਵਾਸੀਆਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ: ਰਿਸ਼ਤੇਦਾਰੀ 'ਚ ਜਾ ਰਹੇ ਪਰਿਵਾਰ ਨੂੰ ਮੌਤ ਨੇ ਪਾਇਆ ਘੇਰਾ, ਗੜ੍ਹਸ਼ੰਕਰ ਵਿਖੇ ਬੱਚੇ ਸਣੇ 3 ਮੈਂਬਰਾਂ ਦੀ ਮੌਤ

PunjabKesari

PunjabKesari

ਇਹ ਵੀ ਪੜ੍ਹੋ:ਆਜ਼ਾਦੀ ਦਿਹਾੜੇ ਮੌਕੇ ਜਲੰਧਰ 'ਚ ਸੁਰੱਖਿਆ ਸਖ਼ਤ, 2000 ਪੁਲਸ ਕਰਮਚਾਰੀ ਕਰਨਗੇ ਸ਼ਹਿਰ ਦੀ ਰਖਵਾਲੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News