ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਜਲੰਧਰ ਪੁਲਸ ਵੱਲੋਂ ਸੁਰੱਖਿਆ ਪ੍ਰਬੰਧ ਸਖ਼ਤ, ਸ਼ਹਿਰ ’ਚ ਚਲਾਈ ਵਿਸ਼ੇਸ਼ ਚੈਕਿੰਗ ਮੁਹਿੰਮ

Tuesday, Aug 10, 2021 - 03:48 PM (IST)

ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਜਲੰਧਰ ਪੁਲਸ ਵੱਲੋਂ ਸੁਰੱਖਿਆ ਪ੍ਰਬੰਧ ਸਖ਼ਤ, ਸ਼ਹਿਰ ’ਚ ਚਲਾਈ ਵਿਸ਼ੇਸ਼ ਚੈਕਿੰਗ ਮੁਹਿੰਮ

ਜਲੰਧਰ (ਸੁਧੀਰ ਪੁਰੀ)-ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਨਿਰਦੇਸ਼ਾਂ ’ਤੇ ਕਮਿਸ਼ਨਰੇਟ ਪੁਲਸ ਨੇ ਮੰਗਲਵਾਰ ਸਾਰੇ ਪ੍ਰਮੁੱਖ ਸਥਾਨਾਂ ’ਤੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਤਾਂ ਜੋ ਸ਼ਹਿਰ ’ਚ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਮੁਹਿੰਮ ਦੀ ਅਗਵਾਈ ਕਰਦਿਆਂ ਸਹਾਇਕ ਪੁਲਸ ਕਮਿਸ਼ਨਰ (ਹੈੱਡਕੁਆਰਟਰ) ਸੁਭਾਸ਼ ਅਰੋੜਾ ਨੇ ਕਿਹਾ ਕਿ 15 ਅਗਸਤ ਨੂੰ ਆਜ਼ਾਦੀ ਦਿਹਾੜੇ ਦੇ ਸਮਾਗਮ ਦੇ ਮੱਦੇਨਜ਼ਰ ਕਮਿਸ਼ਨਰੇਟ ਪੁਲਸ ਕਿਸੇ ਵੀ ਕੀਮਤ ’ਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਠੋਸ ਯਤਨ ਕਰ ਰਹੀ ਹੈ।

PunjabKesari

ਇਹ ਵੀ ਪੜ੍ਹੋ : ਵੱਡੀ ਖ਼ਬਰ : ਅੰਮ੍ਰਿਤਸਰ ’ਚ ਟਿਫਿਨ ਬੰਬ ਮਿਲਣ ਤੋਂ ਬਾਅਦ ਜਲੰਧਰ ’ਚ ਵੀ ਹਾਈ ਅਲਰਟ

ਏ. ਸੀ. ਪੀ. ਨੇ ਅੱਗੇ ਕਿਹਾ ਕਿ ਭੰਨ-ਤੋੜ ਵਿਰੋਧੀ ਟੀਮ, ਸਪੈਸ਼ਲ ਆਪ੍ਰੇਸ਼ਨ ਗਰੁੱਪ, ਜ਼ਿਲ੍ਹਾ ਪੁਲਸ ਅਤੇ ਜੀ. ਆਰ. ਪੀ. ਪੁਲਸ ਨੇ ਸਾਂਝੇ ਤੌਰ ’ਤੇ ਰੇਲਵੇ ਸਟੇਸ਼ਨ ਸਮੇਤ ਸੰਵੇਦਨਸ਼ੀਲ ਥਾਵਾਂ ’ਤੇ ਨਿਰੀਖਣ ਕੀਤਾ।ਸੁਭਾਸ਼ ਅਰੋੜਾ ਨੇ ਦੱਸਿਆ ਕਿ ਟੀਮਾਂ ਨੇ ਕੁਝ ਸਰਕਾਰੀ ਦਫਤਰਾਂ, ਬਾਜ਼ਾਰਾਂ ਅਤੇ ਧਾਰਮਿਕ ਸਥਾਨਾਂ ਨੂੰ ਵੀ ਕਵਰ ਕੀਤਾ, ਜਿਨ੍ਹਾਂ ’ਚ ਪਾਸਪੋਰਟ ਦਫਤਰ, ਕੋਰਟ ਕੰਪਲੈਕਸ, ਦੇਵੀ ਤਲਾਬ ਮੰਦਰ, ਰੈਣਕ ਬਾਜ਼ਾਰ, ਦਿਲਕੁਸ਼ਾ ਮਾਰਕੀਟ, ਬੱਸ ਸਟੈਂਡ ਸ਼ਾਮਲ ਹਨ। ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਵੀ ਵਿਸ਼ੇਸ਼ ਜਾਂਚ ਕੀਤੀ ਗਈ, ਜਿੱਥੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ 15 ਅਗਸਤ ਨੂੰ ਆਯੋਜਿਤ ਕੀਤਾ ਜਾ ਰਿਹਾ ਹੈ।

PunjabKesari

ਇਹ ਵੀ ਪੜ੍ਹੋ : ਨਾਈਜੀਰੀਅਨ ਔਰਤ ਤੇ ਉਸ ਦਾ ਸਾਥੀ ਕਰੋੜਾਂ ਰੁਪਏ ਦੀ ਹੈਰੋਇਨ ਸਣੇ ਕਾਬੂ

ਏ. ਸੀ. ਪੀ. ਨੇ ਦੱਸਿਆ ਕਿ ਜਨਤਕ ਥਾਵਾਂ ’ਤੇ ਚੈਕਿੰਗ ਦੌਰਾਨ ਅਧਿਕਾਰੀਆਂ ਨੇ ਲੋਕਾਂ ਅਤੇ ਦੁਕਾਨਦਾਰਾਂ ਨੂੰ ਕਿਸੇ ਵੀ ਤਰ੍ਹਾਂ ਦੀਆਂ ਸ਼ੱਕੀ ਗਤੀਵਿਧੀਆਂ ਤੋਂ ਚੌਕਸ ਰਹਿਣ ਅਤੇ ਜੇਕਰ ਉਨ੍ਹਾਂ ਨੂੰ ਕੋਈ ਅਸਾਧਾਰਨ ਗੱਲ ਲੱਗੀ ਤਾਂ ਤੁਰੰਤ ਪੁਲਸ ਨੂੰ ਸੂਚਿਤ ਕਰਨ ਦੀ ਅਪੀਲ ਕੀਤੀ। ਪੁਲਸ ਟੀਮਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲਾਵਾਰਿਸ ਵਸਤੂਆਂ ਤੋਂ ਦੂਰ ਰਹਿਣ ਅਤੇ ਅਜਿਹੀ ਜਾਣਕਾਰੀ ਪੁਲਸ ਵਿਭਾਗ ਨਾਲ ਸਾਂਝੀ ਕਰਨ ਤਾਂ ਜੋ ਅਜਿਹੀਆਂ ਵਸਤੂਆਂ ਦੀ ਛੇਤੀ ਤੋਂ ਛੇਤੀ ਜਾਂਚ ਕੀਤੀ ਜਾ ਸਕੇ।

PunjabKesari


author

Manoj

Content Editor

Related News