ਆਜ਼ਾਦੀ ਦਿਵਸ ਦੀ ਜਲੰਧਰ ''ਚ ਫੁੱਲ ਡਰੈੱਸ ਰਿਹਰਸਲ, ਡੀ. ਸੀ. ਨੇ ਤਿਰੰਗਾ ਲਹਿਰਾ ਕੇ ਮਾਰਚ ਪਾਸਟ ਤੋਂ ਲਈ ਸਲਾਮੀ
Saturday, Aug 13, 2022 - 05:25 PM (IST)
ਜਲੰਧਰ (ਚੋਪੜਾ)–75ਵੇਂ ਆਜ਼ਾਦੀ ਦਿਹਾੜੇ ਦੇ ਸਬੰਧ ਵਿਚ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ 15 ਅਗਸਤ ਨੂੰ ਕਰਵਾਏ ਜਾ ਰਹੇ ਜ਼ਿਲਾ ਪੱਧਰੀ ਪ੍ਰੋਗਰਾਮ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਜ਼ਿਲਾ ਪ੍ਰਸ਼ਾਸਨ ਨੇ ਸ਼ੁੱਕਰਵਾਰ ਫੁੱਲ ਡਰੈੱਸ ਰਿਹਰਸਲ ਦਾ ਆਯੋਜਨ ਕੀਤਾ। ਇਸ ਦੌਰਾਨ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਤਿਰੰਗਾ ਲਹਿਰਾਇਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਉਪਰੰਤ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਐਡੀਸ਼ਨਲ ਡਿਪਟੀ ਕਮਿਸ਼ਨਰ (ਡਿਵੈੱਲਮਪੈਂਟ) ਵਰਿੰਦਰਪਾਲ ਸਿੰਘ ਬਾਜਵਾ ਅਤੇ ਪਰੇਡ ਕਮਾਂਡਰ ਏ. ਸੀ. ਪੀ. ਨਾਰਥ ਮੋਹਿਤ ਕੁਮਾਰ ਸਿੰਗਲਾ ਨਾਲ ਪਰੇਡ ਦਾ ਮੁਆਇਨਾ ਕੀਤਾ।
ਇਹ ਵੀ ਪੜ੍ਹੋ: CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਤੇ ਭੈਣ ਮਨਪ੍ਰੀਤ ਕੌਰ ਨੇ ਧੂਰੀ 'ਚ ਕੱਢੀ 'ਤਿਰੰਗਾ ਯਾਤਰਾ'
ਪਰੇਡ ਵਿਚ ਸ਼ਾਮਲ ਆਈ. ਟੀ. ਬੀ. ਪੀ. ਤੋਂ ਇਲਾਵਾ ਪੰਜਾਬ ਪੁਲਸ ਦੇ ਪੁਰਸ਼ ਅਤੇ ਮਹਿਲਾ ਦਸਤੇ, ਪੰਜਾਬ ਹੋਮਗਾਰਡ, ਐੱਨ. ਸੀ. ਸੀ. ਦੀਆਂ ਲੜਕੀਆਂ ਅਤੇ ਲੜਕਿਆਂ, ਸਕਾਊਟਸ ਅਤੇ ਗਰਲ ਗਾਈਡ ਦੀਆਂ ਟੁਕੜੀਆਂ ਨੇ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ। ਉਪਰੰਤ ਡਿਪਟੀ ਕਮਿਸ਼ਨਰ ਨੇ ਨਾਗਰਿਕ ਅਤੇ ਪੁਲਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਜ਼ਰੂਰੀ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਸਕੂਲੀ ਬੱਚਿਆਂ ਲਈ ਜ਼ਰੂਰੀ ਸਹੂਲਤਾਂ ਦੀ ਲੋੜੀਂਦੀ ਵਿਵਸਥਾ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।
ਇਹ ਵੀ ਪੜ੍ਹੋ: ਫਗਵਾੜਾ ’ਚ ਗੰਨਾ ਮਿੱਲ ਖ਼ਿਲਾਫ਼ ਧਰਨਾ ਜਾਰੀ, ਟ੍ਰੈਫਿਕ ਨੂੰ ਲੈ ਕੇ ਕਿਸਾਨਾਂ ਨੇ ਲਿਆ ਇਹ ਫ਼ੈਸਲਾ
ਏ. ਡੀ. ਸੀ. ਬਾਜਵਾ ਨੇ ਦੱਸਿਆ ਕਿ ਇਸ ਸਾਲ ਦੇ ਆਜ਼ਾਦੀ ਦਿਹਾੜਾ ਪ੍ਰੋਗਰਾਮ ਦੌਰਾਨ ਸਕੂਲੀ ਬੱਚਿਆਂ ਵੱਲੋਂ ਸਮੂਹਿਕ ਪੀ. ਟੀ. ਸ਼ੋਅ, ਦੇਸ਼ ਭਗਤੀ ਦੇ ਗੀਤ ਅਤੇ ਵੱਖ-ਵੱਖ ਕੋਰੀਓਗ੍ਰਾਫੀਆਂ, ਗਿੱਧਾ ਅਤੇ ਭੰਗੜਾ ਵੀ ਪੇਸ਼ ਕੀਤਾ ਜਾਵੇਗਾ। ਫੁੱਲ ਡਰੈੱਸ ਰਿਹਰਸਲ ਦੌਰਾਨ ਜਵਾਹਰ ਨਵੋਦਿਆ ਸਕੂਲ, ਰੈੱਡ ਕਰਾਸ ਦੇ ਵਿਸ਼ੇਸ਼ ਲੋੜ ਵਾਲੇ ਬੱਚਿਆਂ, ਕੇ. ਐੱਮ. ਵੀ. ਕਾਲਜ, ਐੱਸ. ਡੀ. ਮਹਿਲਾ ਕਾਲਜ, ਐੱਸ. ਡੀ. ਫੁਲਰਵਾਨ ਸਕੂਲ, ਗੌਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਅਤੇ ਪੁਲਸ ਡੀ. ਏ. ਵੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਤਰ੍ਹਾਂ ਦੀਆਂ ਪੇਸ਼ਕਾਰੀਆਂ ਦਿੱਤੀਆਂ। ਇਸ ਮੌਕੇ ਸਹਾਇਕ ਕਮਿਸ਼ਨਰ ਹਰਜਿੰਦਰ ਸਿੰਘ ਜੱਸਲ, ਐੱਸ. ਡੀ. ਐੱਮ.-1 ਜੈਇਦਰ ਸਿੰਘ, ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਸ਼ਿਖਾ ਭਗਤ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਰਹੇ।
ਇਹ ਵੀ ਪੜ੍ਹੋ: ਰਿਸ਼ਤੇਦਾਰੀ 'ਚ ਜਾ ਰਹੇ ਪਰਿਵਾਰ ਨੂੰ ਮੌਤ ਨੇ ਪਾਇਆ ਘੇਰਾ, ਗੜ੍ਹਸ਼ੰਕਰ ਵਿਖੇ ਬੱਚੇ ਸਣੇ 3 ਮੈਂਬਰਾਂ ਦੀ ਮੌਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ