ਆਜ਼ਾਦੀ ਦਿਵਸ ਮੌਕੇ SDM ਉਪਿੰਦਰਜੀਤ ਕੌਰ ਬਰਾੜ ਨੇ ਕੌਮੀ ਝੰਡਾ ਲਹਿਰਾਇਆ

Friday, Aug 15, 2025 - 05:03 PM (IST)

ਆਜ਼ਾਦੀ ਦਿਵਸ ਮੌਕੇ SDM ਉਪਿੰਦਰਜੀਤ ਕੌਰ ਬਰਾੜ ਨੇ ਕੌਮੀ ਝੰਡਾ ਲਹਿਰਾਇਆ

ਹਲਵਾਰਾ (ਲਾਡੀ): 79ਵੇਂ ਆਜ਼ਾਦੀ ਦਿਵਸ ਸਮਾਰੋਹ ਮੌਕੇ SDM ਉਪਿੰਦਰਜੀਤ ਕੌਰ ਬਰਾੜ ਨੇ ਰਾਏਕੋਟ ਵਿੱਚ ਕੌਮੀ ਤਿਰੰਗਾ ਲਹਿਰਾਇਆ ਅਤੇ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਨਿਓਛਾਵਰ ਕਰਨ ਵਾਲੇ ਮਹਾਨ ਸ਼ਹੀਦਾਂ ਤੇ ਦੇਸ਼ਭਗਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਬੇਰੁਜ਼ਗਾਰੀ, ਮਹਿੰਗਾਈ ਅਤੇ ਸਮਾਜਿਕ ਵਿਤਕਰੇ ਦੇ ਖਾਤਮੇ ਲਈ ਯਤਨਾਂ ਨੂੰ ਹੋਰ ਤੇਜ਼ ਕਰਨ ਦਾ ਸੱਦਾ ਦਿੱਤਾ।

ਇਹ ਖ਼ਬਰ ਵੀ ਪੜ੍ਹੋ - 16 ਅਗਸਤ ਤੋਂ ਬੰਦ ਰਹੇਗਾ ਪੰਜਾਬ ਦਾ ਇਹ ਸ਼ਹਿਰ! ਚੱਕਾ ਜਾਮ ਦਾ ਐਲਾਨ

ਝੰਡਾ ਲਹਿਰਾਉਣ ਤੋਂ ਬਾਅਦ SDM ਨੇ ਉਪ ਪੁਲਸ ਕਪਤਾਨ ਹਰਜਿੰਦਰ ਸਿੰਘ ਨਾਲ ਮਿਲ ਕੇ ਪਰੇਡ ਦਾ ਨਿਰੀਖਣ ਕੀਤਾ। ਪੰਜਾਬ ਪੁਲਸ ਦੀ ਟੁਕੜੀ, NCC ਕੈਡਟਾਂ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਤਿਰੰਗੇ ਨੂੰ ਸਲਾਮੀ ਦਿੱਤੀ ਗਈ। ਤਹਿਸੀਲਦਾਰ ਵਿਸ਼ਾਲ ਵਰਮਾ ਨੇ ਮਹਿਮਾਨਾਂ ਦਾ ਸਵਾਗਤ ਕੀਤਾ। ਹਲਕਾ ਵਿਧਾਇਕ ਹਾਕਮ ਸਿੰਘ ਠੇਕੇਦਾਰ ਸਮੇਤ ਕਈ ਅਹਿਮ ਸ਼ਖਸੀਅਤਾਂ ਸਮਾਰੋਹ ਵਿਚ ਮੌਜੂਦ ਰਹੀਆਂ।

ਇਸ ਮੌਕੇ ਅਜ਼ਾਦੀ ਘੁਲਾਟੀਆਂ ਦੇ ਵਾਰਸਾਂ, ਫ਼ੌਜੀ ਅਤੇ ਅਰਧ ਸੈਨਿਕ ਬਲਾਂ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨ ਚਿੰਨ੍ਹ ਅਤੇ ਦੁਸ਼ਾਲੇ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਮਾਗਮ ਵਿਚ ਵੱਖ-ਵੱਖ ਸਵੈ-ਸੇਵੀ ਸੰਸਥਾਵਾਂ ਵੱਲੋਂ ਪੁਸਤਕਾਂ ਅਤੇ ਪੌਦਿਆਂ ਦਾ ਲੰਗਰ ਲਗਾਇਆ ਗਿਆ। ਸਕੂਲਾਂ ਦੇ ਵਿਦਿਆਰਥੀਆਂ ਨੇ ਦੇਸ਼ਭਗਤੀ ਗੀਤ, ਭੰਗੜਾ, ਮਲਵਈ ਗਿੱਧਾ, ਟੱਪੇ, ਬੋਲੀਆਂ ਅਤੇ ਸਕਿੱਟ ਪੇਸ਼ ਕਰਕੇ ਮਾਹੌਲ ਨੂੰ ਦੇਸ਼ਪ੍ਰੇਮ ਨਾਲ ਰੰਗਿਆ। SDM ਉਪਿੰਦਰਜੀਤ ਕੌਰ ਬਰਾੜ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਆਜ਼ਾਦੀ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣਾ ਸਾਡਾ ਫ਼ਰਜ਼ ਹੈ ਅਤੇ ਭਵਿੱਖੀ ਪੀੜ੍ਹੀਆਂ ਨੂੰ ਇਸ ਸੰਦੇਸ਼ ਨਾਲ ਜੋੜਨਾ ਬਹੁਤ ਜ਼ਰੂਰੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News