ਕੁਝ ਇਸ ਤਰ੍ਹਾਂ ਮਨਾਇਆ ਜਾਵੇਗਾ ਮਹਾਨਗਰ ਜਲੰਧਰ ਸ਼ਹਿਰ ''ਚ 74ਵਾਂ ਆਜ਼ਾਦੀ ਦਿਹਾੜਾ

08/14/2020 10:51:14 AM

ਜਲੰਧਰ (ਚੋਪੜਾ)— 74ਵਾਂ ਆਜ਼ਾਦੀ ਦਿਹਾੜਾ ਸਮਾਰੋਹ ਕੋਰੋਨਾ ਯੋਧਿਆਂ ਨੂੰ ਸਮਰਪਿਤ ਹੋਵੇਗਾ ਅਤੇ ਜ਼ਿਲ੍ਹਾ ਪ੍ਰਸ਼ਾਸਨ 15 ਅਗਸਤ ਨੂੰ ਆਯੋਜਿਤ ਕੀਤੇ ਜਾ ਰਹੇ ਪ੍ਰੋਗਰਾਮ ਨੂੰ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਨਾਇਆ ਜਾਵੇਗਾ। ਉਕਤ ਜਾਣਕਾਰੀ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਸਮਾਗਮ ਲਈ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲੈਣ ਦੌਰਾਨ ਕਹੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮਾਗਮ ਲਈ ਤਿਆਰੀਆਂ ਪੂਰੇ ਜ਼ੋਰਾਂ 'ਤੇ ਚੱਲ ਰਹੀਆਂ ਹਨ ਅਤੇ ਕੋਰੋਨਾ ਵਾਇਰਸ ਦੌਰਾਨ ਆਜ਼ਾਦੀ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਦੇਸ਼ ਭਗਤੀ ਦੇ ਰੰਗ 'ਚ ਮਨਾਉਣ ਲਈ ਪੂਰੇ ਯਤਨ ਕੀਤੇ ਜਾ ਰਹੇ ਹਨ। ਇਸ ਵਾਰ ਆਜ਼ਾਦੀ ਦਿਹਾੜੇ ਦਾ ਪ੍ਰੋਗਰਾਮ ਸਿਰਫ ਅੱਧੇ ਘੰਟੇ ਦਾ ਹੀ ਹੋਵੇਗਾ।

ਥੋਰੀ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਸਬੰਧੀ ਸਮਾਗਮ ਸਾਡੇ ਸਭ ਲਈ ਬਹੁਤ ਮਹੱਤਵਪੂਰਨ ਹਨ ਕਿਉਂਕਿ ਇਸ ਦਿਨ ਸਾਡੇ ਮੁਲਕ ਨੂੰ ਬ੍ਰਿਟਿਸ਼ ਸਾਮਰਾਜਵਾਦ ਤੋਂ ਆਜ਼ਾਦੀ ਪ੍ਰਾਪਤ ਹੋਈ ਸੀ। ਉਨ੍ਹਾਂ ਕਿਹਾ ਕਿ ਦੇਸ਼ ਮੈਡੀਕਲ ਕਿੱਤੇ ਨਾਲ ਜੁੜੇ ਮਾਹਿਰਾਂ, ਪੁਲਸ ਕਰਮਚਾਰੀਆਂ, ਸਫ਼ਾਈ ਸੇਵਕਾਂ ਅਤੇ ਹੋਰਨਾਂ ਵਿਅਕਤੀਆਂ ਜਿਨ੍ਹਾਂ ਨੇ ਕੋਵਿਡ-19 ਮਹਾਮਾਰੀ ਦੌਰਾਨ ਪੂਰੇ ਉਤਸ਼ਾਹ 'ਤੇ ਨਿਰਭੈਅ ਹੋ ਕੇ ਆਪਣੀਆਂ ਜਾਨਾਂ ਨੂੰ ਖ਼ਤਰੇ 'ਚ ਪਾ ਕੇ ਡਿਊਟੀ ਨਿਭਾਉਣ ਵਾਲੇ ਮੋਹਰਲੀ ਕਤਾਰ ਦੇ ਕੋਰੋਨਾ ਯੋਧਿਆਂ ਦਾ ਹਮੇਸ਼ਾ ਰਿਣੀ ਰਹੇਗਾ।

ਇਹ ਵੀ ਪੜ੍ਹੋ: ਬਾਜਵਾ ਮਾਮਲੇ ਕਾਰਨ ਪੰਜਾਬ ਕਾਂਗਰਸ ਦੇ ਨਵੇਂ ਸੰਗਠਨਾਤਮਕ ਢਾਂਚੇ ਦੇ ਐਲਾਨ ''ਚ ਪਈ ਅੜਚਨ

ਉਨ੍ਹਾਂ ਕਿਹਾ ਕਿ ਇਹ ਕੋਰੋਨਾ ਯੋਧੇ ਬਿਨਾਂ ਵਰਦੀ ਤੋਂ ਦੇਸ਼ ਦੇ ਸੈਨਿਕ ਹਨ ਅਤੇ ਇਨ੍ਹਾਂ ਦੀ ਸਖ਼ਤ ਮਿਹਨਤ ਕੋਰੋਨਾ ਵਾਇਰਸ ਮਹਾਮਾਰੀ ਦਾ ਪ੍ਰਭਾਵਸ਼ਾਲੀ ਢੰਗ ਨਾਲ ਟਾਕਰਾ ਕਰਨ 'ਚ ਅਹਿਮ ਭੂਮਿਕਾ ਨਿਭਾਅ ਰਹੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਡਿਪਟੀ ਕਮਿਸ਼ਨਰ ਪੁਲਸ ਅਰੁਣ ਸੈਣੀ, ਐੱਸ. ਡੀ. ਐੱਮ. ਰਾਹੁਲ ਸਿੰਧੂ, ਡਾ. ਜੈ ਇੰਦਰ ਸਿੰਘ, ਲੈਫ. ਕਰਨਲ (ਰਿਟਾ.) ਮਨਮੋਹਨ ਸਿੰਘ ਅਤੇ ਹੋਰ ਵੀ ਹਾਜ਼ਰ ਸਨ।

ਇਸ ਵਾਰ ਨਹੀਂ ਹੋਣਗੇ ਬੱਚਿਆਂ ਦੇ ਸਭਿਆਚਾਰਕ ਪ੍ਰੋਗਰਾਮ, ਸਮਾਗਮ 'ਚ ਨਹੀਂ ਬੁਲਾਇਆ ਜਾਵੇਗਾ ਬਜ਼ੁਰਗਾਂ ਨੂੰ
ਉਨ੍ਹਾਂ ਦੱਸਿਆ ਕਿ ਕੋਵਿਡ-19 ਮਹਾਮਾਰੀ ਕਾਰਨ ਇਸ ਵਾਰ ਸੁਤੰਤਰਤਾ ਦਿਵਸ ਦੇ ਜਸ਼ਨਾਂ 'ਚ ਬਜ਼ੁਰਗਾਂ ਅਤੇ ਬੱਚਿਆਂ ਨੂੰ ਨਹੀਂ ਬੁਲਾਇਆ ਜਾ ਰਿਹਾ ਅਤੇ ਨਾ ਹੀ ਕੋਈ ਸਭਿਆਚਾਰਕ ਪ੍ਰੋਗਰਾਮ ਪੇਸ਼ ਕਰਵਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਸਹਿਕਾਰਤਾ ਅਤੇ ਜੇਲ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਸਾਲ ਮੁੱਖ ਮਹਿਮਾਨ ਵੱਲੋਂ ਕੌਮੀ ਝੰਡਾ ਲਹਿਰਾਉਣ ਤੋਂ ਇਲਾਵਾ ਕੋਵਿਡ ਯੋਧਿਆਂ ਜਿਨ੍ਹਾਂ ਨੇ ਕੋਵਿਡ ਦੇ ਕੇਸਾਂ 'ਚ ਵਾਧਾ ਹੋਣ ਦੇ ਬਾਵਜੂਦ ਖੁੱਲ੍ਹਦਿਲੀ ਨਾਲ ਕੋਰੋਨਾ ਵਾਇਰਸ ਖ਼ਿਲਾਫ਼ ਲੜਾਈ 'ਚ ਯੋਗਦਾਨ ਪਾਇਆ, ਨੂੰ ਸਨਮਾਨਤ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ...ਜਦੋਂ ਸ਼ਰਾਬੀ ਨੇ ਥਾਣੇ ਦੇ ਬਾਹਰ ਰਾਹ ਜਾਂਦੀ ਕੁੜੀ ਦਾ ਸ਼ਰੇਆਮ ਫੜਿਆ ਹੱਥ


shivani attri

Content Editor

Related News