75ਵੇਂ ਆਜ਼ਾਦੀ ਦਿਹਾੜੇ ਮੌਕੇ ਮੰਤਰੀ ਓ. ਪੀ. ਸੋਨੀ ਨੇ ਜਲੰਧਰ ’ਚ ਲਹਿਰਾਇਆ ‘ਤਿਰੰਗਾ’

Sunday, Aug 15, 2021 - 06:47 PM (IST)

75ਵੇਂ ਆਜ਼ਾਦੀ ਦਿਹਾੜੇ ਮੌਕੇ ਮੰਤਰੀ ਓ. ਪੀ. ਸੋਨੀ ਨੇ ਜਲੰਧਰ ’ਚ ਲਹਿਰਾਇਆ ‘ਤਿਰੰਗਾ’

ਜਲੰਧਰ (ਸੋਨੂੰ)— ਅੱਜ ਪੂਰਾ ਦੇਸ਼ 75ਵਾਂ ਆਜ਼ਾਦੀ ਦਿਹਾੜਾ ਬੜੀ ਧੂਮ-ਧਾਮ ਨਾਲ ਮਨਾ ਰਿਹਾ ਹੈ। ਇਸੇ ਤਹਿਤ ਜਲੰਧਰ ’ਚ ਆਜ਼ਾਦੀ ਦਿਹਾੜੇ ਦੇ ਮੌਕੇ ’ਤੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ’ਚ ਕੌਮੀ ਝੰਡਾ ਲਹਿਰਾਇਆ। ਇਥੇ ਦੱਸਣਯੋਗ ਹੈ ਕਿ ਅੰਮ੍ਰਿਤਸਰ ਵਿਚ ਟਿਫਨ ਬੰਬ ਤੋਂ ਬਾਅਦ ਹੁਣ ਹੈਂਡ ਗ੍ਰਨੇਡ ਮਿਲਣ ਨਾਲ ਕਮਿਸ਼ਨਰੇਟ ਪੁਲਸ ਨੇ ਜਲੰਧਰ ਸ਼ਹਿਰ ਵਿਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਸ਼ਹਿਰ ਦੀ ਸੁਰੱਖਿਆ ਕਰੀਬ 2 ਹਜ਼ਾਰ ਦੇ ਮੁਲਾਜ਼ਮਾਂ ਦੇ ਹੱਥਾਂ ਵਿਚ ਰੱਖੀ ਗਈ ਹੈ। ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸਟੇਡੀਅਮ ਦੀ ਸੁਰੱਖਿਆ ਹੋਰ ਵਧਾ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਹੁਣ ਮਾਹਿਲਪੁਰ ਦੇ ਪਿੰਡ ਮੋਤੀਆਂ ਵਿਚ ਪਾਕਿਸਤਾਨੀ ਝੰਡਾ ਅਤੇ ਮਿਲੇ ਗੁਬਾਰੇ

PunjabKesari

ਇਸ ਮੌਕੇ ਮੰਤਰੀ ਓ. ਪੀ. ਸੋਨੀ ਨੇ ਕਿਹਾ ਕਿ ਜ਼ਿਲ੍ਹੇ 'ਚ 50 ਕਰੋੜ ਰੁਪਏ ਤਕ ਵਾਟਰ ਟ੍ਰੀਟਮੈਂਟ ਪਲਾਂਟ ਲਾਇਆ ਜਾਵੇਗਾ। ਬਸਤਿਆਤ ਖੇਤਰ 'ਚ ਸੀਵਰੇਜ ਵਿਵਸਥਾ ਨੂੰ ਸ਼ੁਰੂ ਕਰਨ ਲਈ 120 ਕਰੋੜ ਦਿੱਤੇ ਜਾਣਗੇ। ਇਸ ਤੋਂ ਇਲਾਵਾ ਆਜ਼ਾਦੀ ਘੁਲਾਟੀਏ ਨੂੰ 9400 ਰੁਪਏ ਪੈਨਸ਼ਨ ਦਿੱਤੀ ਜਾ ਰਹੀ ਹੈ। ਪੇਂਡੂ ਖੇਤਰਾਂ 'ਚ ਜਲ ਸਪਲਾਈ ਨੂੰ ਲੈ ਕੇ ਜਲੰਧਰ 'ਚ 35 ਕਰੋੜ ਰੁਪਏ ਵੱਖ ਤੋਂ ਦਿੱਤੇ ਜਾਣਗੇ।

ਇਹ ਵੀ ਪੜ੍ਹੋ: ਆਜ਼ਾਦੀ ਦਿਹਾੜੇ 'ਤੇ ਜਲੰਧਰ ਦੇ ਕਈ ਰਸਤੇ ਰਹਿਣਗੇ ਬੰਦ, ਟ੍ਰੈਫਿਕ ਪੁਲਸ ਵੱਲੋਂ ਜਾਰੀ ਹੋਇਆ ਰੂਟ ਪਲਾਨ

PunjabKesari

ਇਸ ਦੇ ਨਾਲ ਹੀ ਸੀ. ਪੀ. ਅਤੇ ਡੀ. ਸੀ. ਪੀ. ਗੁਰਮੀਤ ਸਿੰਘ ਨੇ ਸਟੇਡੀਅਮ ਨੂੰ ਸੀਲ ਕੀਤਾ ਗਿਆ ਹੈ। ਸਟੇਡੀਅਮ ਦੇ ਚਾਰੇ ਪਾਸੇ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ 15 ਅਗਸਤ ਨੂੰ ਹੋਣ ਵਾਲੇ ਸਮਾਗਮ ਦੇ ਤਹਿਤ ਟਰੈਫਿਕ ਰੂਟ ਵੀ ਡਾਇਵਰਟ ਕੀਤਾ ਗਿਆ ਹੈ ਅਤੇ ਸਟੇਡੀਅਮ ਦੇ ਚਾਰੇ ਪਾਸੇ ਖ਼ੁਫ਼ੀਆ ਕੈਮਰੇ ਲਾਏ ਜਾ ਰਹੇ ਹਨ। ਇਸ ਦਾ ਕੰਟਰੋਲ ਰੂਮ ਸਟੇਡੀਅਮ ਦੇ ਅੰਦਰ ਹੀ ਸਥਾਪਤ ਕੀਤਾ ਜਾ ਰਿਹਾ ਹੈ। ਪੁਲਸ ਮੁਲਾਜ਼ਮਾਂ ਦੀ ਵਿਸ਼ੇਸ਼ ਟੀਮ ਸੀ. ਸੀ. ਟੀ. ਵੀ. ਜ਼ਰੀਏ ਸ਼ੱਕੀ ਲੋਕਾਂ ’ਤੇ ਨਜ਼ਰ ਰੱਖ ਰਹੀ ਹੈ। 

PunjabKesari

PunjabKesari

PunjabKesari

PunjabKesari


ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


author

shivani attri

Content Editor

Related News