ਅਹਿਮ ਖ਼ਬਰ : ਲੁਧਿਆਣਾ ਜ਼ਿਲ੍ਹੇ ''ਚ ''ਆਜ਼ਾਦੀ ਦਿਹਾੜੇ'' ਦੇ ਪ੍ਰੋਗਰਾਮ ਬਾਰੇ ਡਿਪਟੀ ਕਮਿਸ਼ਨਰ ਵੱਲੋਂ ਹੁਕਮ ਜਾਰੀ

07/20/2021 3:15:27 PM

ਲੁਧਿਆਣਾ : ਲੁਧਿਆਣਾ ਜ਼ਿਲ੍ਹੇ 'ਚ ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਸਬੰਧੀ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅਹਿਮ ਹੁਕਮ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਦੇਸ਼ ਦੇ 72ਵੇਂ ਆਜ਼ਾਦੀ ਦਿਹਾੜੇ ਮੌਕੇ ਹੋਣ ਵਾਲਾ ਜ਼ਿਲ੍ਹਾ ਪੱਧਰੀ ਸਮਾਗਮ ਇਸ ਵਾਰ ਸਾਦਾ ਤੇ ਘੱਟ ਇਕੱਠ ਵਾਲਾ ਹੋਵੇਗਾ, ਜਿਸ ਦੌਰਾਨ ਸੁਰੱਖਿਆ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਨੂੰ ਕਿਸੇ ਵੀ ਕੀਮਤ 'ਤੇ ਯਕੀਨੀ ਬਣਾਇਆ ਜਾਵੇਗਾ।

ਇਹ ਵੀ ਪੜ੍ਹੋ : ਗਰੀਬ ਪਰਿਵਾਰ 'ਤੇ ਆਫ਼ਤ ਬਣ ਕੇ ਵਰ੍ਹਿਆ ਮੀਂਹ, ਛੱਤ ਡਿਗਣ ਕਾਰਨ ਇਕੱਠੇ 4 ਜੀਆਂ ਦੀ ਮੌਤ (ਤਸਵੀਰਾਂ)

ਉੱਚ ਪੱਧਰੀ ਸਮਾਗਮ ਦੀਆਂ ਤਿਆਰੀਆਂ ਦੀ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇਸ ਵਾਰ 200 ਵਿਅਕਤੀਆਂ ਦੇ ਇਕੱਠੇ ਹੋਣ ਦੀ ਇਜਾਜ਼ਤ ਦਿੱਤੀ ਗਈ ਹੈ ਅਤੇ ਸਮਾਗਮ ਸਾਦੇ ਅਤੇ ਸੰਖੇਪ ਰੱਖੇ ਜਾਣਗੇ। ਕੋਵਿਡ-19 ਦੀ ਸੰਭਾਵਿਤ ਤੀਜੀ ਲਹਿਰ ਦੇ ਦਰਮਿਆਨ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਅੱਗੇ ਕਿਹਾ ਕਿ ਸਮਾਗਮ ਦੌਰਾਨ ਕੋਈ ਵਿਸ਼ਾਲ ਇਕੱਠ ਨਹੀਂ ਹੋਵੇਗਾ।

ਇਹ ਵੀ ਪੜ੍ਹੋ : ਨਜ਼ਦੀਕ ਹੋਣ ਦੇ ਬਾਵਜੂਦ ਵੀ ਬੇਹੱਦ ਦੂਰ ਰਹੇ 'ਕੈਪਟਨ-ਸਿੱਧੂ', ਨਾ ਵਧਾਈ ਨਾ ਮਠਿਆਈ

ਉਨ੍ਹਾਂ ਇਹ ਵੀ ਕਿਹਾ ਕਿ ਹੁਣ ਤੱਕ ਪੀ. ਟੀ. ਸ਼ੋਅ, ਸੱਭਿਆਚਾਰਕ ਸਮਾਗਮ, ਪਰੇਡਾਂ ਆਦਿ ਵਰਗੀਆਂ ਹੋਰ ਗਤੀਵਿਧੀਆਂ ਵੀ ਨਹੀਂ ਹੋਣਗੀਆਂ। ਡਿਪਟੀ ਕਮਿਸ਼ਨਰ ਸ਼ਰਮਾ ਨੇ ਕਿਹਾ ਕਿ ਸਿਹਤ ਅਤੇ ਸੁਰੱਖਿਆ ਪ੍ਰੋਟੋਕਾਲ ਜਿਸ ਵਿੱਚ ਸਮਾਜਿਕ ਦੂਰੀ, ਮਾਸਕ ਪਹਿਨਣਾ, ਹੱਥਾਂ ਦੀ ਸਫਾਈ, ਸਟੇਡੀਅਮ ਨੂੰ ਰੋਗਾਣੂ ਮੁਕਤ ਕਰਨਾ ਆਦਿ ਨੂੰ ਮੁੱਖ ਤਰਜ਼ੀਹ ਦਿੱਤੀ ਜਾਵੇਗੀ। ਉਨ੍ਹਾਂ ਪੁਲਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਖ਼ਾਸ ਕਰ ਸਮਾਗਮ 'ਤੇ ਡਿਊਟੀ ਦੇਣ ਵਾਲੇ ਸੁਰੱਖਿਆ ਮੁਲਾਜ਼ਮ ਵਾਇਰਸ ਦੇ ਫੈਲਣ ਤੋਂ ਬਚਾਅ ਲਈ ਸਾਰੇ ਸੁਰੱਖਿਆ ਪ੍ਰੋਟੋਕਾਲਾਂ ਦੀ ਪਾਲਣਾ ਕਰਨ।

ਇਹ ਵੀ ਪੜ੍ਹੋ : CTU ਬੱਸਾਂ 'ਚ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਲਈ ਅਹਿਮ ਖ਼ਬਰ, ਹੁਣ ਬਣਨਗੇ ਸਮਾਰਟ ਕਾਰਡ

ਉਨ੍ਹਾਂ ਕਿਹਾ ਕਿ ਪੂਰੇ ਦਿਨ ਦੀ ਰਿਹਰਸਲ 13 ਅਗਸਤ ਨੂੰ ਹੋਵੇਗੀ। ਇਸ ਮੌਕੇ ਪ੍ਰਮੁੱਖ ਤੌਰ 'ਤੇ ਜੁਆਇੰਟ ਪੁਲਸ ਕਮਿਸ਼ਨਰ ਜੇ. ਐਲਨਚੇਜ਼ੀਅਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਿਤ ਕੁਮਾਰ ਪੰਚਾਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਚਾਬਾ, ਐਸ. ਡੀ. ਐਮਜ਼ ਡਾ. ਬਲਜਿੰਦਰ ਸਿੰਘ ਢਿੱਲੋਂ, ਅਮਰਿੰਦਰ ਸਿੰਘ ਮੱਲ੍ਹੀ, ਸਹਾਇਕ ਕਮਿਸ਼ਨਰ ਪਰਲੀਨ ਕੌਰ ਕਾਲੇਕਾ ਅਤੇ ਹੋਰ ਸ਼ਾਮਲ ਸਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 

Babita

This news is Content Editor Babita