75ਵਾਂ ਆਜ਼ਾਦੀ ਦਿਹਾੜਾ: ਡਿਪਟੀ ਸਪੀਕਰ ਅਜਾਇਬ ਭੱਟੀ ਸਣੇ ਜਾਣੋ ਹੋਰ ਮੰਤਰੀਆਂ ਨੇ ਕਿੱਥੇ-ਕਿੱਥੇ ਲਹਿਰਾਇਆ 'ਤਿਰੰਗਾ'

Sunday, Aug 15, 2021 - 07:14 PM (IST)

75ਵਾਂ ਆਜ਼ਾਦੀ ਦਿਹਾੜਾ: ਡਿਪਟੀ ਸਪੀਕਰ ਅਜਾਇਬ ਭੱਟੀ ਸਣੇ ਜਾਣੋ ਹੋਰ ਮੰਤਰੀਆਂ ਨੇ ਕਿੱਥੇ-ਕਿੱਥੇ ਲਹਿਰਾਇਆ 'ਤਿਰੰਗਾ'

ਫਰੀਦਕੋਟ/ਪਠਾਨਕੋਟ/ਗੁਰਦਾਸਪੁਰ/ਬਰਨਾਲਾ (ਜਗਤਾਰ,ਸਰਬਜੀਤ, ਬਖ਼ਸ਼ੀ, ਜੋਬਨਪ੍ਰੀਤ, ਧਰਮਿੰਦਰ) -ਅੱਜ ਪੂਰਾ ਭਾਰਤ ਵਿਚ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਡ ਬੜੇ ਧੂਮਧਾਮ ਨਾਲ ਮਨਾਈ ਗਈ। ਫਰੀਦਕੋਟ ਵਿਚ ਆਜ਼ਾਦੀ ਦਿਵਸ ਸਮਾਗਮ ਵਿਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਵੱਲੋਂ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਆਜ਼ਾਦੀ ਦਿਹਾੜੇ ਦੀ ਸਭ ਨੂੰ ਵਧਾਈ ਦਿੱਤੀ ਗਈ। ਇਸ ਉਪਰੰਤ ਇਨ੍ਹਾਂ ਵੱਲੋਂ ਪਰੇਡ ਪਜਾਬ ਪੁਲਸ ਬਲ ਦੀ ਪਰੇਡ ਤੋਂ ਸਲਾਮੀ ਲਈ ਅਤੇ ਪੰਜਾਬ ਦੇ ਨਾਮ ਸੰਦੇਸ਼ ਦਿੱਤਾ ਅਤੇ ਪੰਜਾਬ ਸਰਕਾਰ ਦੀਆਂ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਗਿਣਵਾਈਆਂ। ਕੋਰੋਨਾ ਕਾਲ ਦੇ ਚਲਦੇ ਸੰਖੇਪ ਪ੍ਰੋਗਰਾਮ ਤਹਿਤ ਆਪਣੇ ਖੇਤਰ ਵਿਚ ਵਧੀਆ ਸੇਵਾਵਾਂ ਨਿਭਾਉਣ ਵਾਲਿਆਂ ਨੂੰ ਸਨਮਾਨਤ ਕੀਤਾ ਗਿਆ। ਸਮਾਗਮ ਦਾ ਸਮਾਪਣ ਰਾਸ਼ਟਰੀ ਗੀਤ ਨਾਲ ਕੀਤਾ ਗਿਆ ।

ਇਹ ਵੀ ਪੜ੍ਹੋ: ਕਾਂਗਰਸੀ ਆਗੂ ਜਗਬੀਰ ਸਿੰਘ ਬਰਾੜ ਫੜਨਗੇ 'ਤੱਕੜੀ', ਭਲਕੇ ਸ਼੍ਰੋਮਣੀ ਅਕਾਲੀ ਦਲ 'ਚ ਹੋਣਗੇ ਸ਼ਾਮਲ

PunjabKesari

ਗੁਰਦਾਸਪੁਰ ਵਿਚ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਲਹਿਰਾਇਆ ਤਿਰੰਗਾ 
ਗੁਰਦਾਸਪੁਰ (ਸਰਬਜੀਤ)- ਅੱਜ ਸਥਾਨਕ ਲੈਫ. ਸ਼ਹੀਦ ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ  ’ਚ 75ਵਾਂ ਆਜ਼ਾਦੀ ਦਿਹਾੜਾ ਪ੍ਰੋਗਰਾਮ  ਧੂਮਧਾਮ ਨਾਲ ਮਨਾਇਆ ਗਿਆ। ਇਸ ਸਮਾਗਮ ’ਚ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਪੇਂਡੂ ਵਿਕਾਸ ਅਤੇ ਪੰਚਾਇਤ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਉੁਚੇਰੀ ਸਿੱਖਿਆ ਮੰਤਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ 'ਤੇ ਉਨ੍ਹਾਂ ਨਾਲ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ , ਐੱਸ. ਐੱਸ. ਪੀ. ਡਾਂ. ਨਾਨਕ ਸਿੰਘ  ਸਮੇਤ ਹੋਰ ਕਈ ਅਧਿਕਾਰੀ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ: 75ਵੇਂ ਆਜ਼ਾਦੀ ਦਿਹਾੜੇ ਮੌਕੇ ਮੰਤਰੀ ਓ. ਪੀ. ਸੋਨੀ ਨੇ ਜਲੰਧਰ ’ਚ ਲਹਿਰਾਇਆ ‘ਤਿਰੰਗਾ’

PunjabKesari

ਇਸ ਸਮਾਗਮ ਦੌਰਾਨ ਪੁਲਸ ਕਰਮਚਾਰੀਆਂ ਵੱਲੋਂ ਪ੍ਰੇਡ ਦਾ ਆਯੋਜਨ ਕੀਤਾ ਗਿਆ। ਝੰਡਾ ਲਹਿਰਾਉਣ ਦੀ ਰਸਮ ਤੋਂ ਬਾਅਦ ਉਨ੍ਹਾਂ ਨੇ ਪਰੇਡ ਦੀ ਸਲਾਮੀ ਵੀ ਲਈ। ਆਜ਼ਾਦੀ ਦਿਹਾੜੇ ਦੇ ਮੌਕੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ  ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਜਿੱਥੇ ਦੇਸ਼ ਦੀ ਆਜ਼ਾਦੀ ਲਈ ਪੰਜਾਬੀਆਂ ਦੀ ਕੁਰਬਾਨੀ ਨੂੰ ਯਾਦ ਕੀਤਾ, ਉੱਥੇ ਹੀ ਉਨ੍ਹਾਂ ਨੇ ਆਪਣੀ ਸਰਕਾਰ ਦੀਆਂ ਉਪਲੱਬਧੀਆਂ ਵੀ ਗਿਣਾਈਆਂ। ਇਸ ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਪ੍ਰੋਗਰਾਮ ਵਾਲੀ ਜਗ੍ਹਾ ਦੇ ਚਾਰੇ ਪਾਸੇ ਸੁਰੱਖਿਆਂ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। 

ਪਟਿਆਲਾ ਵਿਚ ਬ੍ਰਹਮ ਮਹਿੰਦਰਾ ਨੇ ਨਿਭਾਈ ਝੰਡਾ ਲਹਿਰਾਉਣ ਦੀ ਰਸਮ
ਪਟਿਆਲਾ- ਪੰਜਾਬ ਦੇ ਸਥਾਨਕ ਸਰਕਾਰਾਂ ਸੰਸਦੀ ਮਾਮਲੇ ਚੋਣਾਂ ਅਤੇ ਸ਼ਿਕਾਇਤ ਨਿਵਾਰਣ ਮੰਤਰੀ ਬ੍ਰਹਮ ਮਹਿੰਦਰਾ ਨੇ 75ਵੇਂ ਆਜ਼ਾਦੀ ਦਿਵਸ ਮੌਕੇ ਪਟਿਆਲਾ ਵਿਖੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ, ਪੋਲੋ ਗਰਾਉਂਡ ਪਟਿਆਲਾ ਵਿਖੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।

PunjabKesari

ਬਰਨਾਲਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਤਿਰੰਗਾ ਲਹਿਰਾਉਣ ਦੀ ਰਸਮ ਨਿਭਾਈ
ਬਰਨਾਲਾ-  ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਕੌਮੀ ਝੰਡਾ ਲਹਿਰਾਇਆ ਗਿਆ। ਸਮਾਗਮ ਦੌਰਾਨ ਲੋੜਵੰਦਾਂ ਨੂੰ ਟਰਾਈ ਸਾਈਕਲ, ਸਿਲਾਈ ਮਸ਼ੀਨਾਂ ਵੰਡੀਆਂ ਗਈਆਂ।

PunjabKesari

ਪਠਾਨਕੋਟ ਵਿਚ ਅਰੁਣਾ ਚੌਧਰੀ ਨੇ ਲਹਿਰਾਇਆ ਤਿਰੰਗਾ
ਆਜ਼ਾਦੀ ਦਿਹਾੜੇ ਦੇ ਮੌਕੇ ਪਠਾਨਕੋਟ ਦੇ ਸਪੋਰਟਸ ਸਟੇਡੀਅਮ ’ਚ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਤਿਰੰਗਾ ਲਹਿਰਾਇਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਪੰਜਾਬ ਦਾ ਕਿਸਾਨ ਚਾਹੁੰਦਾ ਹੈ ਕਿ ਉਸ ਨੂੰ ਆਜ਼ਾਦੀ ਮਿਲੇ ਅਤੇ ਆਪਣੀ ਫਸਲ ਨੂੰ ਕਿਸੇ ਵੀ ਮੰਡੀ ’ਚ ਵੇਚ ਸਕੇ। ਇਸ ਦੇ ਨਾਲ ਹੀ ਫਸਲ ਦਾ ਸਹੀ ਮੁੱਲ ਵੀ ਹਾਸਲ ਕਰ ਸਕੇ। ਇਸੇ ਕਰਕੇ ਕਿਸਾਨ ਕੇਂਦਰ ਸਰਕਾਰ ਦੇ ਵਿਰੁੱਧ ਦਿੱਲੀ ਦੀਆਂ ਸਰਹੱਦਾਂ ’ਤੇ ਧਰਨੇ ’ਤੇ ਬੈਠੇ ਹੋਏ ਹਨ ਅਤੇ ਪੰਜਾਬ ਅਤੇ ਕਿਸਾਨਾਂ ਦੇ ਭਵਿੱਖ ਲਈ ਇਹ ਤਿੰਨੋਂ ਕਾਲੇ ਕਾਨੂੰਨ ਵਾਪਸ ਹੋਣੇ ਜ਼ਰੂਰੀ ਹਨ। 

PunjabKesari

ਨਵਾਂਸ਼ਹਿਰ ਵਿਚ ਮੰਤਰੀ ਚੰਨੀ ਨੇ ਤਿਰੰਗਾ ਲਹਿਰਾਉਣ ਦੀ ਰਸਮ ਨਿਭਾਈ
ਨਵਾਂਸ਼ਹਿਰ- ਇਥੋਂ ਦੇ ਆਈ. ਟੀ. ਆਈ ਗਰਾਊਂਡ ਵਿਚ ਕੈਬਨਿਟ ਮੰਤਰੀ ਚਰਨਜੀਤ ਚੰਨੀ ਨੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। 

PunjabKesari

ਇਹ ਵੀ ਪੜ੍ਹੋ: ਹੁਣ ਮਾਹਿਲਪੁਰ ਦੇ ਪਿੰਡ ਮੋਤੀਆਂ ਵਿਚ ਪਾਕਿਸਤਾਨੀ ਝੰਡਾ ਅਤੇ ਮਿਲੇ ਗੁਬਾਰੇ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


author

shivani attri

Content Editor

Related News