ਆਜ਼ਾਦੀ ਦਿਵਸ ਦੇ ਮੱਦੇਨਜ਼ਰ : ਪੁਲਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ
Wednesday, Aug 15, 2018 - 04:12 AM (IST)
ਫਗਵਾੜਾ, (ਹਰਜੋਤ)- ਆਜ਼ਾਦੀ ਦਿਵਸ ਦੇ ਮੱਦੇਨਜ਼ਰ ਸਿਟੀ ਪੁਲਸ ਤੇ ਪੀ. ਸੀ. ਆਰ. ਦੀ ਟੀਮ ਵੱਲੋਂ ਐੱਸ. ਐੱਚ. ਓ. ਜਤਿੰਦਰਜੀਤ ਸਿੰਘ ਤੇ ਇੰਸ. ਅਮਨ ਕੁਮਾਰ ਦੀ ਅਗਵਾਈ ’ਚ ਰੇਲਵੇ ਸਟੇਸ਼ਨ, ਬੱਸ ਸਟੈਂਡ ਤੇ ਹੋਰ ਕਈ ਥਾਵਾਂ ਦੀ ਚੈਕਿੰਗ ਕੀਤੀ ਗਈ।ਇਸ ਮੌਕੇ ਉਨ੍ਹਾਂ ਰੇਲਵੇ ਸਟੇਸ਼ਨ ’ਤੇ ਸਵਾਰੀਆਂ ਦੇ ਸਾਮਾਨ ਦੀ ਚੈਕਿੰਗ ਕੀਤੀ ਅਤੇ ਬੱਸ ਸਟੈਂਡ ’ਤੇ ਵੀ ਵੱਖ-ਵੱਖ ਥਾਵਾਂ ਦੀ ਚੈਕਿੰਗ ਕੀਤੀ। ਐੱਸ. ਐੱਚ. ਓ. ਸਿਟੀ ਨੇ ਦੱਸਿਆ ਕਿ ਪੁਲਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਵਾਪਰ ਨਾ ਸਕੇ।