ਸੁਲਤਾਨਪੁਰ ਲੋਧੀ ਵਿਖੇ ਆਜ਼ਾਦ ਉਮੀਦਵਾਰ ਸਰਬਜੀਤ ਕੌਰ ਨੇ ਪਰਿਵਾਰ ਸਣੇ ਪਾਈ ਵੋਟ
Sunday, Dec 14, 2025 - 11:05 AM (IST)
ਸੁਲਤਾਨਪੁਰ ਲੋਧੀ (ਸੋਢੀ)- ਹਲਕਾ ਸੁਲਤਾਨਪੁਰ ਲੋਧੀ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ ਅੱਜ ਵੋਟਾਂ ਦਾ ਕੰਮ ਚਲ ਰਿਹਾ ਹੈ, ਜੋਕਿ ਸ਼ਾਮ 4 ਵਜੇ ਤੱਕ ਜਾਰੀ ਰਹੇਗਾ। ਪਿੰਡ ਕਾਲੇਵਾਲ ਖੋਖਰ ਜਦੀਦ ਦੇ ਪਿੰਡ ਦੇ ਪੋਲਿੰਗ ਬੂਥ ਵਿਖੇ ਜ਼ਿਲ੍ਹਾ ਪ੍ਰੀਸ਼ਦ ਦੀ ਆਜਾਦ ਉਮੀਦਵਾਰ ਸਰਬਜੀਤ ਕੌਰ ਅਤੇ ਉਨ੍ਹਾਂ ਦੇ ਪਤੀ ਨੰਬਰਦਾਰ ਜੋਗਾ ਸਿੰਘ ਮੋਮੀ ਕਾਲੇਵਾਲ ਨੇ ਆਪਣੀ ਵੋਟ ਪੋਲ ਕੀਤੀ। ਥਾਣਾ ਸੁਲਤਾਨਪੁਰ ਲੋਧੀ ਦੀ ਇੰਸਪੈਕਟਰ ਸੋਨਮਦੀਪ ਕੌਰ ਨੇ ਪਿੰਡਾਂ ਦਾ ਦੌਰਾ ਕਰਕੇ ਦੱਸਿਆ ਕਿ ਵੋਟਾਂ ਦਾ ਕੰਮ ਅਮਨ-ਸ਼ਾਂਤੀ ਨਾਲ ਚਲ ਰਿਹਾ ਹੈ।
ਇਹ ਵੀ ਪੜ੍ਹੋ: ਜਲੰਧਰ ਜ਼ਿਲ੍ਹੇ 'ਚ ਵੋਟਾਂ ਪਾਉਣ ਦਾ ਕੰਮ ਜਾਰੀ, 9 ਚੋਣ ਚਿੰਨ੍ਹਾਂ ’ਚ ਸਿਮਟੀ ਸਿਆਸੀ ਜੰਗ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
