ਇੰਦਰ ਇਕਬਾਲ ਸਿੰਘ ਅਟਵਾਲ ਨੇ ਅਕਾਲੀ ਦਲ ’ਚੋਂ ਦਿੱਤਾ ਅਸਤੀਫ਼ਾ

Sunday, Apr 09, 2023 - 07:22 PM (IST)

ਇੰਦਰ ਇਕਬਾਲ ਸਿੰਘ ਅਟਵਾਲ ਨੇ ਅਕਾਲੀ ਦਲ ’ਚੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ (ਟੱਕਰ) : ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਦੇ ਪੁੱਤਰ ਇੰਦਰ ਇਕਬਾਲ ਸਿੰਘ ਅਟਵਾਲ ਜੋ ਕਿ ਹਲਕਾ ਕੂਮਕਲਾਂ ਤੋਂ ਅਕਾਲੀ ਦਲ ਦੇ ਵਿਧਾਇਕ ਵੀ ਰਹਿ ਚੁੱਕੇ ਹਨ ਨੇ ਅਕਾਲੀ ਦਲ ’ਚੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਅੱਜ ਆਪਣਾ ਅਸਤੀਫਾ ਪਾਰਟੀ ਪ੍ਰਧਾਨ ਨੂੰ ਭੇਜ ਦਿੱਤਾ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਅੱਜ ਉਹ ਭਾਜਪਾ ਵਿਚ ਸ਼ਾਮਲ ਹੋਣ ਜਾ ਰਹੇ ਹਨ ਅਤੇ ਸੂਤਰ ਇਹ ਵੀ ਦੱਸਦੇ ਹਨ ਕਿ ਭਾਜਪਾ ਉਨ੍ਹਾਂ ਨੂੰ ਜਲੰਧਰ ਲੋਕ ਸਭਾ ਸੀਟ ’ਤੇ ਹੋਣ ਵਾਲੀ ਜ਼ਿਮਨੀ ਚੋਣ ’ਚ ਉਮੀਦਵਾਰ ਐਲਾਨ ਸਕਦੀ ਹੈ। 

ਇਹ ਵੀ ਪੜ੍ਹੋ : ਸਕੂਲ ਪ੍ਰਬੰਧਕਾਂ ਦੇ ਜਾਰੀ ਕੀਤਾ ਨਵਾਂ ਫ਼ਰਮਾਨ, ਬੱਚਿਆਂ ਦੇ ਮਾਪਿਆਂ ਦੀ ਵਧਾਈ ਚਿੰਤਾ

ਦੱਸਣਯੋਗ ਹੈ ਕਿ ਅਟਵਾਲ ਪਰਿਵਾਰ ਜੋ ਕਿ ਹਮੇਸ਼ਾ ਅਕਾਲੀ ਟਕਸਾਲੀ ਪਰਿਵਾਰ ਰਿਹਾ ਹੈ ਅਤੇ ਉਨ੍ਹਾਂ ਦੇ ਪਿਤਾ ਚਰਨਜੀਤ ਸਿੰਘ ਅਟਵਾਲ ਜਲੰਧਰ ਲੋਕ ਸਭਾ ਸੀਟ ’ਤੇ ਅਕਾਲੀ ਦਲ ਵਲੋਂ ਐੱਮ. ਪੀ. ਦੀ ਚੋਣ ਵੀ ਲੜ ਚੁੱਕੇ ਹਨ, ਜਿਸ ਕਾਰਨ ਉਨ੍ਹਾਂ ਦਾ ਇਥੇ ਚੰਗਾ ਆਧਾਰ ਮੰਨਿਆ ਜਾ ਰਿਹਾ ਹੈ। ਇੰਦਰ ਇਕਬਾਲ ਸਿੰਘ ਅਟਵਾਲ ਦੇ ਅਕਾਲੀ ਦਲ ਛੱਡਣ ਨਾਲ ਜਿੱਥੇ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ ਉਥੇ ਹੀ ਜੇ ਭਾਜਪਾ ਉਨ੍ਹਾਂ ਨੂੰ ਜਲੰਧਰ ਸੀਟ ’ਤੇ ਉਮੀਦਵਾਰ ਐਲਾਨਦੀ ਹੈ ਤਾਂ ਉਹ ਚੋਣਾਂ ਵਿਚ ਸਖ਼ਤ ਟੱਕਰ ਦੇ ਸਕਦੇ ਹਨ। 

ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਵੀ. ਆਈ. ਪੀ. ਸੈਕਟਰ ’ਚ ਚੱਲ ਰਿਹਾ ਸੀ ਦੇਹ ਵਪਾਰ ਦਾ ਅੱਡਾ, ਗਾਹਕ ਬਣ ਕੇ ਗਈ ਪੁਲਸ ਦੇ ਉੱਡੇ ਹੋਸ਼

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News