ਸਾਬਕਾ ਰਾਸ਼ਟਰਪਤੀ ਗਿਆਨੀ ਜੈਲ ਸਿੰਘ ਦਾ ਪੋਤਾ ਇੰਦਰਜੀਤ ਸਿੰਘ ਮੁੜ ਕਾਂਗਰਸ ’ਚ ਸ਼ਾਮਲ
Friday, Aug 29, 2025 - 12:47 PM (IST)

ਖੰਨਾ (ਸੁਖਵਿੰਦਰ ਕੌਰ): ਸਾਬਕਾ ਰਾਸ਼ਟਰਪਤੀ ਸਵ. ਗਿਆਨੀ ਜੈਲ ਸਿੰਘ ਦੇ ਪੋਤੇ ਅਤੇ ਰਾਸ਼ਟਰੀ ਓ. ਬੀ. ਸੀ. ਮਹਾ ਸੰਘ ਦੇ ਕੌਮੀ ਮੀਤ ਪ੍ਰਧਾਨ ਇੰਦਰਜੀਤ ਸਿੰਘ ਮੁੜ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ । ਇੰਦਰਜੀਤ ਸਿੰਘ ਨੂੰ ਭਾਰਤ ਦੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਲੋਂ ਕਾਂਗਰਸ ਵਿਚ ਸ਼ਾਮਲ ਕਰਵਾਇਆ ਗਿਆ, ਜੋ ਕਿ ਕੁਝ ਸਮਾਂ ਪਹਿਲਾਂ ਭਾਜਪਾ ਵਿਚ ਸ਼ਾਮਲ ਹੋ ਗਏ ਸਨ।
ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ਬਰ: ਪੰਜਾਬ ਦੀ Champion ਦੀ ਗੋਲ਼ੀ ਲੱਗਣ ਨਾਲ ਮੌਤ
ਗੱਲਬਾਤ ਕਰਦਿਆਂ ਇੰਦਰਜੀਤ ਸਿੰਘ ਨੇ ਦੱਸਿਆ ਕਿ ਭਾਜਪਾ ਦੀਆਂ ਨੀਤੀਆਂ ਉਨ੍ਹਾਂ ਨੂੰ ਪਸੰਦ ਨਹੀਂ ਆਈਆਂ ਸਨ, ਜਿਸ ਕਰ ਕੇ ਉਨ੍ਹਾਂ ਨੇ ਭਾਜਪਾ ਨੂੰ ਅਲਵਿਦਾ ਆਖ ਕੇ ਕਾਂਗਰਸ ਪਾਰਟੀ ਵਿਚ ਮੁੜ ਵਾਪਸੀ ਕਰ ਲਈ ਹੈ। ਉਨ੍ਹਾਂ ਕਿਹਾ ਕਿ ਹੁਣ ਉਹ ਰਾਹੁਲ ਗਾਂਧੀ ਨਾਲ ਮਿਲ ਕੇ ਪੂਰੇ ਦੇਸ਼ ਵਿਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ ।
ਇਹ ਖ਼ਬਰ ਵੀ ਪੜ੍ਹੋ - ਕਹਿਰ ਓ ਰੱਬਾ! ਟੋਏ ’ਚ ਡਿੱਗਣ ਕਾਰਨ ਗਈ 2 ਮਾਸੂਮਾਂ ਦੀ ਜਾਨ
ਜ਼ਿਕਰਯੋਗ ਹੈ ਕਿ ਇੰਦਰਜੀਤ ਸਿੰਘ ਦੀ ਪੂਰੇ ਭਾਰਤ ਵਿਚ ਹੇਠਲੇ ਪੱਧਰ ਤਕ ਲੋਕਾਂ ਵਿਚ ਮਜ਼ਬੂਤ ਪਕੜ ਹੈ, ਜਿਸ ਕਰ ਕੇ ਇਨ੍ਹਾਂ ਦੇ ਸ਼ਾਮਲ ਹੋਣ ਨਾਲ ਕਾਂਗਰਸ ਪਾਰਟੀ ਨੂੰ ਪੂਰੇ ਦੇਸ਼ ਵਿਚ ਵੱਡਾ ਲਾਭ ਹੋਵੇਗਾ । ਇੱਥੇ ਇਹ ਵੀ ਸਪੱਸ਼ਟ ਹੈ ਕਿ ਰਾਹੁਲ ਗਾਂਧੀ ਵਲੋਂ ਇੰਦਰਜੀਤ ਸਿੰਘ ਨੂੰ ਜਲਦ ਹੀ ਪੰਜਾਬ ਵਿਚ ਵੱਡੀ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8