ਦੁਖ਼ਦ ਖ਼ਬਰ : ਪੰਜਾਬ ਦੇ ਸਾਬਕਾ ਮੰਤਰੀ 'ਇੰਦਰਜੀਤ ਸਿੰਘ ਜ਼ੀਰਾ' ਦਾ ਦਿਹਾਂਤ

Wednesday, May 12, 2021 - 10:24 AM (IST)

ਦੁਖ਼ਦ ਖ਼ਬਰ : ਪੰਜਾਬ ਦੇ ਸਾਬਕਾ ਮੰਤਰੀ 'ਇੰਦਰਜੀਤ ਸਿੰਘ ਜ਼ੀਰਾ' ਦਾ ਦਿਹਾਂਤ

ਜੀਰਾ, ਮੋਹਾਲੀ (ਗੁਰਮੇਲ, ਪਰਦੀਪ) : ਫਿਰੋਜ਼ਪੁਰ 'ਚ ਜੀਰਾ ਹਲਕੇ ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਪਿਤਾ ਅਤੇ ਸਾਬਕਾ ਮੰਤਰੀ ਜੱਥੇਦਾਰ ਇੰਦਰਜੀਤ ਸਿੰਘ ਜ਼ੀਰਾ ਦਾ ਅੱਜ ਸਵੇਰੇ ਮੋਹਾਲੀ ਵਿਖੇ ਹਸਪਤਾਲ ਵਿਚ ਇਲਾਜ ਦੌਰਾਨ ਦਿਹਾਂਤ ਹੋ ਗਿਆ। ਪਿਛਲੇ ਕੁੱਝ ਸਮੇਂ ਉਨ੍ਹਾਂ ਦਾ ਬੀਮਾਰੀ ਕਾਰਨ ਇਲਾਜ ਚੱਲ ਰਿਹਾ ਸੀ।

ਇਹ ਵੀ ਪੜ੍ਹੋ : ਜਗਰਾਓਂ 'ਚ ਅਕਾਲੀ ਦਲ ਦੀ ਵਿਸ਼ੇਸ਼ ਪਹਿਲ, ਕੋਰੋਨਾ ਮਰੀਜ਼ਾਂ ਲਈ ਸ਼ੁਰੂ ਕੀਤੀ 'ਲੰਗਰ ਸੇਵਾ' (ਤਸਵੀਰਾਂ)

PunjabKesari

ਉਨ੍ਹਾਂ ਦੀ ਮੌਤ ’ਤੇ ਪੂਰੇ ਇਲਾਕੇ ਅਤੇ ਜ਼ੀਰਾ ਪਰਿਵਾਰ ਨਾਲ ਸਾਂਝ ਰੱਖਣ ਵਾਲਿਆਂ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਮੋਹਾਲੀ ਤੋਂ ਲਿਆਂਦਾ ਜਾ ਰਿਹਾ ਹੈ ਅਤੇ ਜ਼ੀਰਾ ਰਿਹਾਇਸ਼ ਤੋਂ ਉਨ੍ਹਾਂ ਦੇ ਜੱਦੀ ਪਿੰਡ ਬਸਤੀ ਬੂਟੇ ਵਾਲੀ ਵਿਖੇ ਉਨ੍ਹਾਂ ਦਾ ਅੰਤਿਮ ਸੰਸਕਾਰ ਕਰੀਬ 3 ਵਜੇ ਬਾਅਦ ਦੁਪਹਿਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਕੋਰੋਨਾ ਦਰਮਿਆਨ PGI ਪ੍ਰਸ਼ਾਸਨ ਦਾ ਵੱਡਾ ਫ਼ੈਸਲਾ, ਇਸ ਵਾਰ ਵੀ ਰੱਦ ਕੀਤੀਆਂ 'ਡਾਕਟਰਾਂ' ਦੀਆਂ ਛੁੱਟੀਆਂ

ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ ਚੇਅਰਮੈਨ ਮਹਿੰਦਰਜੀਤ ਸਿੰਘ ਜ਼ੀਰਾ ਨੇ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਕਿ ਸਵ. ਇੰਦਰਜੀਤ ਸਿੰਘ ਜ਼ੀਰਾ ਦਾ ਅੰਤਿਮ ਸੰਸਕਾਰ ਕੋਵਿਡ-19 ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਕੀਤਾ ਜਾਵੇਗਾ। 

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

Babita

Content Editor

Related News